Back
सुलतानपुर लोधी के सरकारी स्कूल में अभिभावकों ने सेमिनार के खिलाफ तेज़ विरोध का मोर्चा खोला
VSVARUN SHARMA
Feb 02, 2026 16:01:58
Mansurwal Dona, Punjab
ਸੁਲਤਾਨਪੁਰ ਲੋਧੀ : ਸਰਕਾਰੀ ਸਕੂਲ ਚ ਪੜਦੇ ਵਿਦਿਆਰਥੀਆਂ ਦੇ ਮਾਪਿਆ ਨੇ ਖੋਲ੍ਹਿਆ ਮੋਰਚਾ
“ਬੱਚਿਆਂ ਦੀ ਪੜ੍ਹਾਈ ਨਾਲ ਖਿਲਵਾੜ ਬਰਦਾਸ਼ਤ ਨਹੀਂ” — ਸੈਮੀਨਾਰ ਰੋਕਣ ਦੀ ਚੇਤਾਵਨੀ
ਸੁਲਤਾਨਪੁਰ ਲੋਧੀ: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰ ਲੋਧੀ (ਲੜਕੇ) ਵਿੱਚ ਅੱਜ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਇਕੱਠੇ ਹੋ ਗਏ ਅਤੇ ਸਿੱਖਿਆ ਵਿਭਾਗ ਦੇ ਫ਼ੈਸਲੇ ਖ਼ਿਲਾਫ਼ ਤਿੱਖਾ ਰੋਸ ਜ਼ਾਹਰ ਕੀਤਾ। ਪਰਿਵਾਰਾਂ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜੇ ਬੱਚਿਆਂ ਦੀ ਪੜ੍ਹਾਈ ਨੂੰ ਨੁਕਸਾਨ ਪਹੁੰਚਾਉਣ ਵਾਲਾ ਸੈਮੀਨਾਰ ਜ਼ਬਰਦਸਤੀ ਸਕੂਲ ਵਿੱਚ ਲਗਾਇਆ ਗਿਆ ਤਾਂ ਉਸਦਾ ਡਟ ਕੇ ਵਿਰੋਧ ਕੀਤਾ ਜਾਵੇਗਾ。
ਇਸ ਮੌਕੇ ਗੱਲਬਾਤ ਕਰਦੇ ਹੋਏ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ ਗੋਪੀ, ਬਲਵੰਤ ਸਿੰਘ ਅਤੇ ਅਮਰੀਕ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਸੀਤਾ ਵਿੱਚ ਮਿਸ਼ਨ ਸਮਰਥ 4.0 ਅਧੀਨ ਅਧਿਆਪਕਾਂ ਦਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਸ ਸਬੰਧੀ 29 ਜਨਵਰੀ ਨੂੰ ਲਿਖਤੀ ਪੱਤਰ ਵੀ ਜਾਰੀ ਹੋ ਚੁੱਕਾ ਹੈ。
ਪਰੰਤੂ ਪਰਿਵਾਰਾਂ ਦਾ ਦੋਸ਼ ਹੈ ਕਿ ਕੁਝ ਅਧਿਕਾਰੀ ਜਾਣਬੂਝ ਕੇ ਇਹ ਸੈਮੀਨਾਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰ ਲੋਧੀ (ਲੜਕੇ) ਵਿੱਚ ਲਗਾਉਣਾ ਚਾਹੁੰਦੇ ਹਨ, ਜੋ ਕਿ ਸਿੱਧੇ ਤੌਰ ’ਤੇ ਬੱਚਿਆਂ ਦੀ ਪੜ੍ਹਾਈ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਲਗਭਗ 200 ਵਿਦਿਆਰਥੀ ਪੜ੍ਹਦੇ ਹਨ ਅਤੇ ਪਹਿਲਾਂ ਹੀ ਜਗ੍ਹਾ ਦੀ ਭਾਰੀ ਕਮੀ ਹੈ। ਸੈਮੀਨਾਰ ਦੌਰਾਨ ਵੱਡੀ ਗਿਣਤੀ ਵਿੱਚ ਵਾਹਨਾਂ ਦੀ ਆਵਾਜਾਈ ਨਾਲ ਕਿਸੇ ਵੀ ਵੱਡੇ ਹਾਦਸੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ。
ਮਾਪਿਆਂ ਨੇ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਤੋਂ ਮੰਗ ਕੀਤੀ ਕਿ ਜਿਹਰੀ ਥਾਂ ਸੈਮੀਨਾਰ ਲਈ ਪਹਿਲਾਂ ਨਿਰਧਾਰਤ ਕੀਤੀ ਗਈ ਸੀ, ਉੱਥੇ ਹੀ ਹਇੰ ede ਕਰਵਾਇਆ ਜਾਵੇ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਫ਼ੈਸਲਾ ਨਾ ਬਦਲਿਆ ਗਿਆ ਤਾਂ ਸੈਮੀਨਾਰ ਦਾ ਪੂਰੇ ਜ਼ੋਰ ਨਾਲ ਵਿਰੋਧ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKapil sharma
FollowFeb 02, 2026 17:01:250
Report
KSKapil sharma
FollowFeb 02, 2026 16:48:510
Report
BSBHARAT SHARMA
FollowFeb 02, 2026 16:47:470
Report
RBRohit Bansal
FollowFeb 02, 2026 16:32:180
Report
KSKapil sharma
FollowFeb 02, 2026 16:05:100
Report
ADAnkush Dhobal
FollowFeb 02, 2026 16:04:110
Report
ADAnkush Dhobal
FollowFeb 02, 2026 16:01:360
Report
KBKulbir Beera
FollowFeb 02, 2026 16:01:180
Report
VSVARUN SHARMA
FollowFeb 02, 2026 15:21:420
Report
BSBHARAT SHARMA
FollowFeb 02, 2026 15:21:190
Report
KSKapil sharma
FollowFeb 02, 2026 14:47:450
Report
KBKulbir Beera
FollowFeb 02, 2026 14:47:290
Report
RKRAMAN KHOSLA
FollowFeb 02, 2026 14:47:070
Report
RKRAMAN KHOSLA
FollowFeb 02, 2026 14:46:490
Report