Back
पंजाब मंत्रिमंडल ने बाढ़ पीड़ितों को प्रति एकड़ 20 हजार रुपये मुआवजा दिया
VSVARUN SHARMA
Oct 15, 2025 13:06:58
Kapurthala, Punjab
ਕੈਬਨਿਟ ਮੰਤਰੀ ਭੁੱਲਰ ਵਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਦੀ ਸ਼ੁਰੂਆਤ
ਪੰਜਾਬ ਸਰਕਾਰ ਹੜ੍ਹ ਕਾਰਨ ਹੋਏ ਨੁਕਸਾਨ ਦੀ ਕਰੇਗੀ ਪੂਰਤੀ - ਗਿਰਦਾਵਰੀ ਦਾ ਕੰਮ ਲਗਭਗ ਮੁਕੰਮਲ
ਪੰਜਾਬ ਸਰਕਾਰ 20 ਹਜ਼ਾਰ ਰੁਪੈ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲੀ ਦੇਸ਼ ਦੀ ਪਹਿਲੀ ਸਰਕਾਰ
ਕਿਸ਼ਨ ਸਿੰਘ ਵਾਲਾ ( ਸੁਲਤਾਨਪੁਰ ਲੋਧੀ)
15 ਅਕਤਬਰ:
ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਪਿੰਡ ਕਿਸ਼ਨ ਸਿੰਘ ਵਾਲਾ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੀ ਵੰਡ ਦੀ ਰਸਮੀ ਤੌਰ ‘ਤੇ ਸ਼ੁਰੂਅਤ ਕੀਤੀ ਗਈ ਹੈ ।
ਅੱਜ ਉਨ੍ਹਾਂ ਕਪੂਰਥਲਾ ਜਿਲ੍ਹੇ ਦੇ ਪਿੰਡਾਂ ਕਿਸ਼ਨ ਸਿੰਘ ਵਾਲਾ , ਚੱਕ ਪੱਤੀ ਬਾਲੂ ਬਹਾਦਰ , ਹੁਸੈਨਪੁਰ ਬੂਲੇ ਦੇ ਲਗਭਗ 25 ਕਿਸਾਨਾਂ ਨੂੰ ਫਸਲਾਂ ਦੇ ਖਰਾਬੇ , ਘਰਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ । ਪੀੜ੍ਹਤ ਨੂੰ ਮੁਆਵਜ਼ਾ ਰਾਸ਼ੀ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆ ਗਈ ਹੈ ।
ਕੈਬਨਿਟ ਮੰਤਰੀ ਸ ਭੁੱਲਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡਣ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਮੁੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਵਾਅਦੇ ਮੁਤਾਬਕ ਦੀਵਾਲੀ ਤੋਂ ਪਹਿਲਾਂ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਵੰਡ ਕੀਤੀ ਗਈ ਹੈ । ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿਚ ਪਹਿਲੀ ਅਜਿਹੀ ਸਰਕਾਰ ਹੈ ਜਿਸਨੇ ਬਰਬਾਦ ਹੋਈ ਫ਼ਸਲ ਲਈ ਪ੍ਰਤੀ ਏਕੜ 20 ਹਜ਼ਾਰ ਰੁਪੈ ਮੁਆਵਜ਼ੇ ਦੀ ਵੰਡ ਕੀਤੀ ਹੈ ।
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਨੂੰ ਵਾਹੀਯੋਗ ਬਣਾਉਣ ਲਈ ਵੀ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ । ਇਸ ਤੋਂ ਇਲਾਵਾ 5 ਲੱਖ ਏਕੜ ਲਈ ਕਣਕ ਦਾ ਬੀਜ ਵੀ ਕਿਸਾਨਾਂ ਨੂੰ ਪ੍ਰਦਾਨ ਕੀਤਾ ਜਾਵੇਗਾ ।
ਸ. ਭੁੱਲਰ ਨੇ ਕਿਹਾ ਕਿ ਅੱਜ ਪੰਜਾਬ ਭਰ ਦੇ 13 ਕੈਬਨਿਟ ਮੰਤਰੀਆਂ ਵਲੋਂ ਮਿਸ਼ਨ ਪੁਨਰਵਾਸ ਤਹਿਤ ਰਾਹਤ ਫੰਡ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਨੇ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ。
ਸ . ਭੁੱਲਰ ਨੇ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਤੇ ਅਗਲੇ ਕੁਝ ਦਿਨਾਂ ਵਿੱਚ ਸਭ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਮੁਆਵਜ਼ੇ ਦੇ ਤੌਰ ‘ਤੇ ਲਗਭਗ 14.50 ਕਰੋੜ ਰੁਪੈ ਦੀ ਰਾਸ਼ੀ ਪੰਜਾਬ ਸਰਕਾਰ ਨੇ ਜਾਰੀ ਕੀਤੀ ਹੈ ।
ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਅਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ_MUTUAL_MUKH_SANTOSH_ ਲੋਕਾਂ ਦੇ ਨਾਲ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਕਪੂਰਥਲਾ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ , ਫਗਵਾੜਾ ਦੇ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ , ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. , ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਐਸ.ਡੀ.ਐਮ ਸੁਲਤਾਨਪੁਰ ਲੋਧੀ ਅਲਕਾ ਕਾਲੀਆ, ਐਸ ਡੀ ਐਮ ਕਪੂਰਥਲਾ ਮੇਜਰ ਇਰਵਿਨ ਕੌਰ ਹਾਜ਼ਰ ਸਨ ।
13
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
RKRAJESH KATARIA
FollowOct 15, 2025 17:16:5413
Report
VSVARUN SHARMA
FollowOct 15, 2025 17:02:249
Report
SBSANJEEV BHANDARI
FollowOct 15, 2025 16:37:558
Report
NLNitin Luthra
FollowOct 15, 2025 16:37:327
Report
SSSanjay Sharma
FollowOct 15, 2025 14:46:189
Report
KBKulbir Beera
FollowOct 15, 2025 14:45:2311
Report
SSSanjay Sharma
FollowOct 15, 2025 14:36:1711
Report
KBKulbir Beera
FollowOct 15, 2025 14:28:0112
Report
KSKuldeep Singh
FollowOct 15, 2025 14:24:309
Report
TBTarsem Bhardwaj
FollowOct 15, 2025 14:14:4310
Report
VSVARUN SHARMA
FollowOct 15, 2025 14:13:065
Report
SNShashi Nair
FollowOct 15, 2025 14:01:4110
Report
DKDARSHAN KAIT
FollowOct 15, 2025 14:01:1211
Report
ASARVINDER SINGH
FollowOct 15, 2025 14:00:419
Report
SSSanjay Sharma
FollowOct 15, 2025 13:53:528
Report