Back
पंजाब में किसानों ने ट्रैक्टर मार्च किया, कृषि कानूनों के खिलाफ उठाई आवाज
VSVARUN SHARMA
Jan 26, 2026 10:02:09
Mansurwal Dona, Punjab
ਪੂਰਾ ਦੇਸ਼ 77ਵਾਂ ਗਣਤੰਤਰ ਦਿਵਸ ਮਨਾ ਰਿਹਾ, ਪਰ ਅੰਨਦਾਤਾ ਸੜਕਾਂ ’ਤੇ—ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਕਿਸਾਨਾਂ ਦਾ ਵਿਸ਼ਾਲ ਟਰੈਕਟਰ ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਪੂਰਥਲਾ ਜ਼ਿਲ੍ਹੇ ਵਿੱਚ ਉੱਠੀ ਕਿਸਾਨੀ ਆਵਾਜ
ਕਪੂਰਥਲਾ : ਜਿੱਥੇ ਅੱਜ ਪੂਰਾ ਦੇਸ਼ 77ਵਾਂ ਗਣਤੰਤਰ ਦਿਵਸ ਖੁਸ਼ੀ ਅਤੇ ਗੌਰਵ ਨਾਲ ਮਨਾ ਰਿਹਾ ਹੈ, ਓਥੇ ਹੀ ਦੇਸ਼ ਦਾ ਅੰਨਦਾਤਾ ਕਿਸਾਨ ਹਤਾਸ਼ ਅਤੇ ਪਰੇਸ਼ਾਨ ਹੋ ਕੇ ਸੜਕਾਂ ’ਤੇ ਉਤਰ ਆਇਆ। ਇਕ ਪਾਸੇ ਤਿਰੰਗਾ ਲਹਿਰਾ ਰਿਹਾ ਹੈ ਅਤੇ ਦੇਸ਼ ਭਰ ਵਿੱਚ ਜਸ਼ਨ ਮਨਾਏ ਜਾ ਰਹੇ ਹਨ, ਪਰ ਦੂਜੇ ਪਾਸੇ ਕਿਸਾਨ ਆਪਣੇ ਹੱਕਾਂ ਅਤੇ ਵਜੂਦ ਦੀ ਲੜਾਈ ਲੜਦਾ ਹੋਇਆ ਸਰਕਾਰੀ ਨੀਤੀਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਿਹਾ ਹੈ。
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਜਨਵਰੀ ਨੂੰ ਨਿੱਜੀਕਰਨ ਅਤੇ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਜਨਤਕ ਟਰੈਕਟਰ ਮਾਰਚ ਕੱਢਿਆ ਗਿਆ। ਇਸੇ ਤਹਿਤ ਸੁਲਤਾਨਪੁਰ ਲੋਧੀ ਵਿਖੇ ਵੀ ਸੈਂਕੜੇ ਟਰੈਕਟਰਾਂ ਅਤੇ ਵਾਹਨਾਂ ਨਾਲ ਸ਼ਾਂਤਮਈ ਟਰੈਕਟਰ ਮਾਰਚ ਕਰਕੇ ਕਿਸਾਨਾਂ ਨੇ ਆਪਣੀਆਂ ਹੱਕੀ ਮੰਗਾਂ ਸਰਕਾਰ ਤੱਕ ਪਹੁੰਚਾਈਆਂ।
ਇਹ ਟਰੈਕਟਰ ਮਾਰਚ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋ ਕੇ ਸ਼ਹੀਦ ਊਧਮ ਸਿੰਘ ਚੌਂਕ, ਤਲਵੰਦੀ ਪੁੱਲ ਚੌਂਕ, Gurbudwara Sri Ber Sahib ਆਦਿ ਰਾਹੀਂ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚੋਂ ਲੰਘਦਾ ਹੋਇਆ ਸੰਪੰਨ ਹੋਇਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ, ਬੀਜ ਬਿੱਲ, ਵੀਬੀ ਜੀ ਰਾਮ ਜੀ ਕਾਨੂੰਨ ਅਤੇ ਚਾਰ ਲੇਬਰ ਕੋਡ ਜੇਕਰ ਲਾਗੂ ਹੋ ਗਏ ਤਾਂ ਇਹ ਕਿਸਾਨੀ ਅਤੇ ਮਜ਼ਦੂਰ ਵਰਗ ਦੀ ਰੀੜ੍ਹ ਤੋੜ ਦੇਣਗੇ। ਉਨ੍ਹਾਂ ਕਿਹਾ ਕਿ ਮਹਿੰਗੀ ਬਿਜਲੀ ਨਾਲ ਖੇਤੀ ਕਰਨਾ ਮੁਸ਼ਕਿਲ ਹੋ ਜਾਵੇਗਾ, ਬੀਜਾਂ ’ਤੇ ਕਾਰਪੋਰੇਟ ਕਬਜ਼ਾ ਹੋਵੇਗਾ ਅਤੇ ਕਿਸਾਨ ਆਪਣੀ ਖੁਦਮੁਖਤਿਆਰੀ ਤੋਂ ਵਾਂਝਾ ਰਹਿ ਜਾਵੇਗਾ。
ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਕਿ ਮੁਕਤ ਵਪਾਰ ਸਮਝੌਤਿਆਂ ਰਾਹੀਂ ਖੇਤੀ, ਪੋਲਟਰੀ ਅਤੇ ਡੇਅਰੀ ਖੇਤਰ ਨੂੰ ਖੁੱਲ੍ਹੀ ਮੰਡੀ ਦੇ ਹਵਾਲੇ ਕਰਨ ਨਾਲ ਦੇਸੀ ਕਿਸਾਨ ਵਿਦੇਸ਼ੀ ਕੰਪਨੀਆਂ ਦੇ ਮੁਕਾਬਲੇ ਵਿੱਚ ਟਿਕ ਨਹੀਂ ਸਕਣਗੇ, ਜਿਸ ਨਾਲ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਭਾਰੀ ਨੁਕਸਾਨ ਪਹੁੰਚੇਗਾ。
ਟਰੈਕਟਰ ਮਾਰਚ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦਾ ਪੂਰਾ ਕਰਜ਼ਾ ਰੱਦ ਕਰਨ, 60 ਸਾਲ ਦੀ ਉਮਰ ਪੂਰੀ ਹੋਣ ’ਤੇ ਘੱਟੋ-ਘੱਟ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਣ, ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਦੇ ਫੈਸਲਿਆਂ ਦਾ ਵੀ ਡਟ ਕੇ ਵਿਰੋਧ ਕੀਤਾ ਗਿਆ।
ਇਸ ਮਾਰਚ ਦੀ ਖਾਸ ਗੱਲ ਇਹ ਰਹੀ ਕਿ ਸਾਰਾ ਪ੍ਰਦਰਸ਼ਨ ਪੂਰੀ ਤਰ੍ਹਾਂ ਅਨੁਸ਼ਾਸਿਤ ਅਤੇ ਸ਼ਾਂਤਮਈ ਰਿਹਾ। ਨਾ ਕੋਈ ਹੁੱਲੜਬਾਜ਼ੀ ਹੋਈ, ਨਾ ਹੀ ਡੈਕਾਂ ’ਤੇ ਗਾਣੇ ਵਜਾਏ ਗਏ। ਸਿਰਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਵਾਨਿਤ ਨਾਅਰੇ ਲਗਾ ਕੇ ਲੋਕਤੰਤਰਿਕ ਢੰਗ ਨਾਲ ਆਪਣੀਆਂ ਮੰਗਾਂ ਰੱਖੀਆਂ ਗਈਆਂ।
ਅੰਤ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਅੰਨਦਾਤੇ ਦੀ ਆਵਾਜ਼ ਅਣਸੁਣੀ ਕੀਤੀ ਤਾਂ ਸੰਘਰਸ਼ ਨੂੰ ਹੋਰ ਵੀ ਤੀਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ.
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowJan 26, 2026 12:31:070
Report
TSTEJINDER SINGH
FollowJan 26, 2026 12:04:040
Report
KSKuldeep Singh
FollowJan 26, 2026 12:03:120
Report
AJAnil Jain
FollowJan 26, 2026 12:02:120
Report
PSParambir Singh Aulakh
FollowJan 26, 2026 11:47:330
Report
KSKapil sharma
FollowJan 26, 2026 11:45:28Noida, Uttar Pradesh:Senior Spokesperson Jaskaran Kahlon reacts to CM Bhagwant Mann’s statement on Punjab capital
0
Report
ADAnkush Dhobal
FollowJan 26, 2026 11:17:560
Report
VKVarun Kaushal
FollowJan 26, 2026 11:05:590
Report
KSKapil sharma
FollowJan 26, 2026 10:51:28Noida, Uttar Pradesh:Punjabi Actor Jay Randhawa hospitalized Met with an accident while shooting for ‘Ishqnama 56’
0
Report
MTManish Thakur
FollowJan 26, 2026 10:49:090
Report
VKVarun Kaushal
FollowJan 26, 2026 10:31:470
Report
SSSanjay Sharma
FollowJan 26, 2026 10:31:010
Report
SSSanjay Sharma
FollowJan 26, 2026 10:21:310
Report
SSSanjay Sharma
FollowJan 26, 2026 10:21:22Noida, Uttar Pradesh:Visuals from Attari border - Republic Day celebrations
0
Report
SSSandeep Singh
FollowJan 26, 2026 10:20:530
Report