Back
सुल्तानपुर लोधी में विकास की नई चाल: पानी टंकी से सड़क और स्टेडियम तक
VSVARUN SHARMA
Dec 26, 2025 13:34:36
Kapurthala, Punjab
ਸੁਲਤਾਨਪੁਰ ਲੋਧੀ ਵਿੱਚ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ
3 ਲੱਖ ਲੀਟਰ ਸਮਰੱਥਾ ਵਾਲੀ ਨਵੀਂ ਪਾਣੀ ਦੀ ਟੈਂਕੀ ਦੇ ਨਿਰਮਾਣ ਦੀ ਸ਼ੁਰੂਆਤ
ਸੁਲਤਾਨਪੁਰ ਲੋਧੀ: ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਚੀਮਾ ਵੱਲੋਂ ਸੁਲਤਾਨਪੁਰ ਲੋਧੀ ਵਿੱਚ 3 ਲੱਖ ਲੀਟਰ ਸਮਰੱਥਾ ਵਾਲੀ ਨਵੀਂ ਪਾਣੀ ਦੀ ਟੈਂਕੀ ਦੇ ਨਿਰਮਾਣ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼ ਅਤੇ ਨਿਰਵਿਘਨ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਆਮ ਆਦਮੀ ਪਾਰਟੀ ਸਰਕਾਰ ਦੀ ਪਹਿਲ ਹੈ।
ਸੱਜਣ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਲਤਾਨਪੁਰ ਲੋਧੀ ਵਿੱਚ ਕੁਲ ਦੋ ਨਵੀਆਂ ਪਾਣੀ ਦੀਆਂ ਟੈਂਕੀਆਂ ਬਣਾਈਆਂ ਜਾਣਗੀਆਂ, ਜਿਨ੍ਹਾਂ ’ਤੇ ਲਗਭਗ 2 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਟੈਂਕੀਆਂ ਦੇ ਤਿਆਰ ਹੋਣ ਨਾਲ ਸ਼ਹਿਰ ਲੋਕਾਂ ਨੂੰ 24 ਘੰਟੇ ਨਿਰਵਿਘਨ ਵਾਟਰ ਸਪਲਾਈ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ।
ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੇ ਲੋਕ ਗੰਦਾ ਅਤੇ ਅਣਸੁੱਧ ਪਾਣੀ ਪੀਣ ਲਈ ਮਜਬੂਰ ਸਨ, ਜਿਸ ਕਾਰਨ ਸਿਹਤ ਸੰਬੰਧੀ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਗੰਭੀਰ ਮਸਲੇ ਨੂੰ ਪਹਿਲ ਦਤੇ ਆਧਾਰ ’ਤੇ ਹੱਲ ਕਰਦਿਆਂ ਵਾਟਰ ਸਪਲਾਈ ਪ੍ਰਾਜੈਕਟ ਨੂੰ ਜ਼ੋਰਾਂ-ਸ਼ੋਰਾਂ ਨਾਲ ਅੱਗੇ ਵਧਾਇਆ ਹੈ।
ਸੱਜਣ ਚੀਮਾ ਨੇ ਕਿਹਾ ਕਿ ਸਮਾਰਟ ਸਿਟੀ ਪ੍ਰਾਜੈਕਟ ਦੇ ਅਧੀਨ ਸੁਲਤਾਨਪੁਰ ਲੋਧੀ ਦੇ ਸਰਬਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ ਅਤੇ ਸਟਰੋਂਗ ਸੀਵਰੇਜ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਵਾਟਰ ਸਪਲਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ。
ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲਦ ਹੀ ਸ਼ਹਿਰ ਦੀਆਂ ਖ਼ਰਾਬ ਹੋ ਚੁੱਕੀਆਂ ਸੜਕਾਂ ਦਾ ਨਿਰਮਾਣ ਵੀ ਸ਼ੁਰੂ ਕਰਵਾਇਆ ਜਾਂਵੇਗਾ, ਤਾਂ ਜੋ ਆਮ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ。
ਸੱਜਣ ਚੀਮਾ ਨੇ ਹੋਰ ਦੱਸਿਆ ਕਿ ਸੁਲਤਾਨਪੁਰ ਲੋਧੀ ਵਿੱਚ 76 ਕਰੋੜ ਰੁਪਏ ਦੀ ਲਾਗਤ ਨਾਲ ਇਕ ਅਧੁਨਿਕ ਮਲਟੀਪਰਪਸ ਖੇਡ ਸਟੇਡੀਅਮ ਤਿਆਰ ਕੀਤਾ ਜਾ ਰਿਹਾ ਹੈ, ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ。
ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਨਵੀਂ ਇਮਾਰਤ ਦਾ ਨਿਰਮਾਣ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਜੋ ਤਿਆਰ ਹੋਣ ਉਪਰੰਤ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਵੇਗੀ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਇਮਾਰਤ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ।
ਸੱਜਣ ਚੀਮਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਦਾ ਤਹਿਸੀਲ ਕੰਪਲੈਕਸ ਵੀ ਅੰਤਿਮ ਪੜਾਵਾਂ ਵਿੱਚ ਹੈ ਅਤੇ ਜਲਦ ਹੀ ਇਸਨੂੰ ਲੋਕ ਅਰਪਣ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਇੱਕ ਹੀ ਛੱਤ ਹੇਠ ਮਿਲ ਸਕਣਗੀਆਂ。
ਅੰਤ ਵਿੱਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਾਅਦਿਆਂ ਦੀ ਨਹੀਂ, ਕੰਮ ਕਰਨ ਵਾਲੀ ਸਰਕਾਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੁਲਤਾਨਪੁਰ ਲੋਧੀ ਨੂੰ ਵਿਕਾਸ ਦੇ ਮਾਡਲ ਸ਼ਹਿਰ ਵਜੋਂ ਉਭਾਰਿਆ ਜਾਵੇਗਾ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SBSANJEEV BHANDARI
FollowDec 26, 2025 15:18:140
Report
KSKapil sharma
FollowDec 26, 2025 15:03:060
Report
Indira Gandhi Medical College के रेजीडेंट डॉक्टरों की अनिश्चितकालीन हड़ताल; आपातकालीन सेवाओं पर असर?
ADAnkush Dhobal
FollowDec 26, 2025 14:18:120
Report
KSKuldeep Singh
FollowDec 26, 2025 13:34:590
Report
PSParambir Singh Aulakh
FollowDec 26, 2025 13:21:240
Report
SBSANJEEV BHANDARI
FollowDec 26, 2025 13:17:350
Report
SNSUNIL NAGPAL
FollowDec 26, 2025 13:15:480
Report
KBKulbir Beera
FollowDec 26, 2025 13:07:390
Report
AMAjay Mahajan
FollowDec 26, 2025 13:06:100
Report
VSVARUN SHARMA
FollowDec 26, 2025 12:33:000
Report
BSBhushan Sharma
FollowDec 26, 2025 12:32:430
Report
RKRAJESH KATARIA
FollowDec 26, 2025 12:06:210
Report
MJManoj Joshi
FollowDec 26, 2025 11:59:59Chandigarh, Chandigarh:29 दिसंबर को पंजाब कैबिनेट की एक अहम बैठक सुबह 12 बजे मुख्यमंत्री निवास पर होगी।
0
Report
KBKulbir Beera
FollowDec 26, 2025 11:54:070
Report