Back
ट्वालंदि चौधरीਆں क्षेत्र में संदिग्ध मौत: दुल्हन के परिवार ने हत्या का आरोप लगाया
VSVARUN SHARMA
Mar 05, 2026 15:34:10
Mansurwal Dona, Punjab
ਸ਼ੱਕੀ ਹਾਲਾਤਾਂ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰ ਵੱਲੋਂ ਕਤਲ ਦੇ ਦੋਸ਼
ਚਾਰ ਸਾਲ ਪਹਿਲਾਂ ਕੀਤੀ ਸੀ ਲਵ ਮੈਰਿਜ, ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹੋਣ ਦਾ ਪਰਿਵਾਰ ਦਾ ਦਾਅਵਾ
ਸੁਲਤਾਨਪੁਰ ਲੋਧੀ: ਤਲਵੰਡੀ ਚੌਧਰੀਆਂ ਇਲਾਕੇ ਵਿੱਚ ਸ਼ੱਕੀ ਹਾਲਾਤਾਂ ਹੇਠ ਇੱਕ ਵਿਆਹੁਤਾ ਲੜਕੀ ਦੀ ਮੌਤ ਹੋ ਜਾਣ ਨਾਲ ਇਲਾਕੇ ਵਿੱਚ ਸੰਸਨੀ ਫੈਲ ਗਈ। ਮ੍ਰਿਤਕਾ ਦੀ ਪਛਾਣ ਮੋਨਿਕਾ ਵਿਦਵਾਨ (28) ਵਜੋਂ ਹੋਈ ਹੈ। ਮੋਨਿਕਾ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੌਤ ਨੂੰ ਸ਼ੱਕੀ ਕਰਾਰ ਦਿੰਦਿਆਂ ਸਹੁਰੇ ਪਰਿਵਾਰ ‘ਤੇ ਕਥਿਤ ਤੌਰ ‘ਤੇ ਹੱਤਿਆ ਕਰਨ ਦੇ ਗੰਭੀਰ ਦੋਸ਼ ਲਗਾਏ ਹਨ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ。
ਮ੍ਰਿਤਕਾ ਦੇ ਪਿਤਾ ਰਾਮ ਲੁਭਾਇਆ ਵਾਸੀ ਪਿੰਡ ਜਵਾਹਰ ਨਗਰ ਭੁਲੱਥ, ਚਾਚਾ ਤਰਸੇਮ ਸਿੰਘ ਅਤੇ ਭਰਾ ਵਿੱਕੀ ਨੇ ਦੱਸਿਆ ਕਿ ਮੋਨਿਕਾ ਨੇ ਕਰੀਬ ਚਾਰ ਸਾਲ ਪਹਿਲਾਂ ਤਲਵੰਡੀ ਚੌਧਰੀਆਂ ਦੇ ਰਹਿਣ ਵਾਲੇ ਇੱਕ ਨੌਜਵਾਨ ਨਾਲ ਲਵ ਮੈਰਿਜ करਵਾਈ ਸੀ ਅਤੇ ਵਿਆਹ ਤੋਂ ਬਾਅਦ ਉਹ ਆਪਣੇ ਸਹੁਰੇ ਘਰ ਵਿੱਚ ਰਹਿ ਰਹੀ ਸੀ。
ਪਰਿਵਾਰਕ ਮੈਂਬਰਾਂ ਮੁਤਾਬਕ ਅੱਜ ਦੁਪਹਿਰ ਕਰੀਬ 2 ਵਜੇ ਉਨ੍ਹਾਂ ਨੂੰ ਲੜਕੀ ਦੇ ਗੁਆਂਢੀਆਂ ਵੱਲੋਂ ਫੋਨ ਕਰਕੇ ਦੱਸਿਆ ਗਿਆ ਕਿ ਮੋਨਿਕਾ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਹੈ। ਜਦੋਂ ਉਹ ਤੁਰੰਤ ਤਲਵੰਡੀ ਚੌਧਰੀਆਂ ਪਹੁੰਚੇ ਤਾਂ ਉਥੇ ਮੋਨਿਕਾ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦਾ ਕਹਿਣਾਃ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਬਾਅਦ ਵਿੱਚ ਦੱਸਿਆ ਗਿਆ ਕਿ ਮੋਨਿਕਾ ਨੇ ਆਤਮਹੱਤਿਆ ਕਰ ਲਈ ਹੈ।
ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਮੋਨਿਕਾ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮੌਜੂਦ ਹਨ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਮੋਨਿਕਾ ਦੀ ਹੱਤਿਆ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀ ਸਹੁਰੇ ਪਰਿਵਾਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ。
ਦੂਜੇ ਪਾਸੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੋਰਚਰੀ ਘਰ ਵਿੱਚ ਰੱਖवਾਇਆ ਗਿਆ ਹੈ। ਇਸ ਮਾਮਲੇ ਸੰਬੰਧੀ ਲੜਕੇ ਪੱਖ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NSNaresh Sethi
FollowMar 05, 2026 16:18:510
Report
KBKulbir Beera
FollowMar 05, 2026 16:18:230
Report
NSNitesh Saini
FollowMar 05, 2026 15:35:050
Report
VKVipan Kumar
FollowMar 05, 2026 15:33:390
Report
KDKuldeep Dhaliwal
FollowMar 05, 2026 15:17:040
Report
KSKapil sharma
FollowMar 05, 2026 15:00:370
Report
NSNaresh Sethi
FollowMar 05, 2026 14:32:310
Report
KSKapil sharma
FollowMar 05, 2026 14:30:350
Report
MJManoj Joshi
FollowMar 05, 2026 14:18:150
Report
DVDEVENDER VERMA
FollowMar 05, 2026 14:18:060
Report
MJManoj Joshi
FollowMar 05, 2026 13:45:310
Report
RMRakesh Malhi
FollowMar 05, 2026 13:19:060
Report
ASAvtar Singh
FollowMar 05, 2026 13:18:530
Report
RBRohit Bansal
FollowMar 05, 2026 13:04:340
Report