Back
नजायज़ खनन के विरोध पर दो पक्षों के बीच हिंसक झड़प, कई घायल
VSVARUN SHARMA
Mar 15, 2026 07:15:40
Mansurwal Dona, Punjab
ਨਜਾਇਜ਼ ਮਾਈਨਿੰਗ ’ਤੇ ਵਿਵਾਦ ਮਗਰੋਂ ਦੋ ਧਿਰਾਂ ਵਿਚਾਲੇ ਹਿੰਸਕ ਝੜਪ
ਪਹਿਲੀ ਧਿਰ ਦਾ ਦੋਸ਼ — “ਨਜਾਇਜ਼ ਮਾਈਨਿੰਗ ਦੇ ਖਿਲਾਫ ਅਵਾਜ਼ ਉਠਾਉਣ ਕਾਰਨ ਘਰ ਆ ਕੇ ਕੀਤਾ ਹਮਲਾ”,
ਦੂਜੀ ਧਿਰ ਦਾ ਦਾਅਵਾ — “ਸਾਡੇ ਘਰ ’ਤੇ 7-8 ਵਿਅਕਤੀਆਂ ਨੇ ਕੀਤਾ ਹਮਲਾ, ਮਾਈਨਿੰਗ ਦੇ ਦੋਸ਼ ਬੇਬੁਨਿਆਦ”
ਕਪੂਰਥਲਾ : ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਵਿੱਚ ਪੰਚਾਇਤੀ ਜ਼ਮੀਨ ਤੋਂ ਮmittੀ ਕੱਢੇ ਜਾਣ ਦੇ ਮਾਮਲੇ ’ਤੇ ਚਰਚਾ ਦੇ ਦਰਮਿਆਨ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਝੜਪ ਦੌਰਾਨ ਦੋਵੇਂ ਪੱਖਾਂ ਦੇ ਕਈ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਦਾਖਲ ਕਰਵਾਇਆ ਗਿਆ ਹੈ。
ਜਾਣਾਕਰੀ ਮੁਤਾਬਿਕ ਪਹਿਲੀ ਧਿਰ ਦੇ ਸਲਵਿੰਦਰ ਸਿੰਘ, ਮਲਕੀਤ ਸਿੰਘ ਅਤੇ ਸੰਦੀਪ ਸਿੰਘ ਜੇਰੇ ਇਲਾਜ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਪੰਚਾਇਤੀ ਜ਼ਮੀਨ ਤੋਂ ਹੋ ਰਹੀ ਨਜਾਇਜ਼ ਮਾਈਨਿੰਗ ਦੇ ਖਿਲਾਫ ਅਵਾਜ਼ ਉਠਾਉਣ ਅਤੇ ਇਸ ਸਬੰਧੀ 5 ਮਾਰਚ ਨੂੰ ਬੀਡੀਪੀਓ ਸੁਲਤਾਨਪੁਰ ਲੋਧੀ ਨੂੰ ਲਿਖਤੀ ਸ਼ਿਕਾਇਤ ਦੇਣ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਮਾਈਨਿੰਗ ਨਾਲ ਸੰਬੰਧਿਤ ਵੀਡੀਓ ਵਾਇਰਲ ਹੋਣ ਮਗਰੋਂ ਕੱਲ੍ਹ ਕਰੀਬ 7-8 ਵਿਅਕਤੀ ਉਨ੍ਹਾਂ ਦੇ ਘਰ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਉਹ ਜ਼ਖਮੀ ਹੋ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਨਜਾਇਜ਼ ਮਾਈਨਿੰਗ ਦੇ ਖਿਲਾਫ ਅਵਾਜ਼ ਬੁਲੰਦ ਕਰਨੀ ਉਨ੍ਹਾਂ ਨੂੰ ਮਹਿੰਗੀ ਪੈ ਰਹੀ ਹੈ ਅਤੇ ਮਾਮਲੇ ਵਿੱਚ ਸਖਤ ਕਾਰਵਾਈ ਕੀਤੀ ਜਾਵੇ.
ਉਧਰ ਦੂਜੀ ਧਿਰ ਦੇ ਜਸਪਾਲ ਸਿੰਘ, ਅਰਸ਼ਦੀਪ ਸਿੰਘ ਅਤੇ ਸਰਬਜੀਤ ਕੌਰ ਵੀ ਜ਼ਖਮੀ ਹਾਲਤ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦਾ ਦੋਸ਼ ਹੈ ਕਿ 7-8 ਵਿਅਕਤੀ ਉਨ੍ਹਾਂ ਦੇ ਘਰ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਉਨ੍ਹਾਂ ਵੱਲੋਂ ਆਪਣੇ ਉੱਪਰ ਲਗਾਏ ਗਏ ਨਜਾਇਜ਼ ਮਾਈਨਿੰਗ ਦੇ ਦੋਸ਼ਾਂ ਨੂੰ ਸਖ਼ਤੀ ਨਾਲ ਨਕਾਰਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਡ ਇਲਾਕੇ ਦੇ ਪਿੰਡ ਸਰਦੁੱਲਾਪੁਰ ਨੇੜੇ ਪੰਚਾਇਤੀ ਸ਼ਾਮਲਾਤ ਜ਼ਮੀਨ ਤੋਂ ਮਿੱਟੀ ਕੱਢੇ ਜਾਣ ਦੇ ਦੋਸ਼ਾਂ ਨਾਲ ਜੁੜੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਇਲਾਕੇ ਵਿੱਚ ਚਰਚਾ ਤੇਜ਼ ਹੋ ਗਈ ਸੀ। ਇਸ ਸਬੰਧੀ ਬੀਡੀਪੀਓ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਜਾਈ ਸੀ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਦੀ ਗੱਲ ਕਹੀ ਗਈ ਸੀ。
ਤਾਜ਼ਾ ਝੜਪ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਥਾਨਕ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਧਰ, ਮਾਈਨਿੰਗ ਦੇ ਮਾਮਲੇ ਸਬੰਧੀ ਜਦੋਂ ਐਸਡੀਐਮ ਸੁਲਤਾਨਪੁਰ ਲੋਧੀ ਅਮਨਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ। ਉਹਨਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਜਾਂਚ ਦੌਰਾਨ ਕੋਈ ਗੜਬੜ ਸਾਹਮਣੇ ਆਉਦੀ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
RMRakesh Malhi
FollowMar 15, 2026 08:18:450
Report
SBSANJEEV BHANDARI
FollowMar 15, 2026 08:15:420
Report
KSKapil sharma
FollowMar 15, 2026 08:02:0595
Report
BSBHARAT SHARMA
FollowMar 15, 2026 07:45:19184
Report
NSNavdeep Singh
FollowMar 15, 2026 07:15:10154
Report
RKRAMAN KHOSLA
FollowMar 15, 2026 07:06:52168
Report
KSKapil sharma
FollowMar 15, 2026 06:50:59184
Report
KSKapil sharma
FollowMar 15, 2026 06:37:20197
Report
KSKapil sharma
FollowMar 15, 2026 06:31:14122
Report
KSKapil sharma
FollowMar 15, 2026 06:04:11141
Report
ASAvtar Singh
FollowMar 15, 2026 06:04:03Gurdaspur, Punjab:ਗੁਰਦਾਸਪੁਰ ਵਿੱਚ ਮੌਸਮ ਨੇ ਬਦਲਿਆ ਮਿਜਾਜ, ਸਵੇਰ ਤੋਂ ਹੋ ਰਹੀ ਹਲਕੀ ਹਲਕੀ ਬਾਰਿਸ਼ ਕਰਨ ਮੌਸਮ ਹੋਇਆ ਸੁਹਾਵਨਾ ਟੱਪ ਮਨ ਵਿੱਚ ਗਿਰਾਵਟ ਕਾਰਨ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
134
Report
RKRAJESH KATARIA
FollowMar 15, 2026 05:49:32Firozpur, Punjab:मौसम का बदला मिजाज, फिरोजपुर में आज सुबह से हो रही है हल्की बूंदाबांदी, तापमान में आई गिरावट
174
Report
NLNitin Luthra
FollowMar 15, 2026 05:34:59135
Report