Back
पंजाब में ड्रग नेटवर्क पर बुलडोजर कार्रवाई, गुरदीप सिंह रानो की संपत्ति की जाँच
DSDharmindr Singh
Mar 17, 2026 14:03:47
Khanna, Punjab
ਬਹੁ ਕਰੋੜੀ ਹੈਰੋਇਨ ਤਸਕਰੀ ਨੈਟਵਰਕ ’ਤੇ ਵੱਡਾ ਪ੍ਰਹਾਰ, ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਦੀ ਗੈਰ ਕਾਨੂੰਨੀ ਜਾਇਦਾਦ ’ਤੇ ਬੁਲਡੋਜ਼ਰ ਕਾਰਵਾਈ ਦੇ ਸੰਕੇਤ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਹੁਣ ਜੰਗੀ ਪੱਧਰ ’ਤੇ ਹੋ ਰਹੀ ਹੈ। ਇਸ ਮੁਹਿੰਮ ਅਧੀਨ ਮੰਗਲਵਾਰ ਨੂੰ ਪਾਇਲ ਹਲਕੇ ਦੇ ਪਿੰਡ ਰਾਣੋ ਨਾਲ ਸੰਬੰਧਿਤ ਸਾਬਕਾ ਸਰਪੰਚ ਅਤੇ ਕਥਿਤ ਬਹੁ ਕਰੋੜੀ ਹੈਰੋਇਨ ਤਸਕਰੀ ਨੈਟਵਰਕ ਦੇ ਮੁੱਖ ਸਰਗਨਾ ਗੁਰਦੀਪ ਸਿੰਘ ਰਾਣੋ ਦੀ ਗੈਰ ਕਾਨੂੰਨੀ ਜਾਇਦਾਦ ਦੀ ਪੈਮਾਇਸ਼ ਕਰਕੇ ਅਗਲੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਸ਼ਾਸਨਿਕ ਸਰੋਤਾਂ ਅਨੁਸਾਰ ਜਲਦ ਹੀ ਇਸ ਜਾਇਦਾਦ ’ਤੇ ਬੁਲਡੋਜ਼ਰ ਕਾਰਵਾਈ ਹੋ ਸਕਦੀ ਹੈ。
ਜਾਣਕਾਰੀ ਮੁਤਾਬਕ ਗੁਰਦੀਪ ਸਿੰਘ ਰਾਣੋ ਖਿਲਾਫ ਨਸ਼ਾ ਤਸਕਰੀ ਨਾਲ ਸੰਬੰਧਿਤ ਵੱਖ-ਵੱਖ ਧਾਰਾਵਾਂ ਹੇਠ ਕਰੀਬ 11 ਮਾਮਲੇ ਦਰਜ ਹਨ। ਸਾਲ 2020 ਵਿੱਚ ਐਸਟੀਐਫ ਵੱਲੋਂ ਉਸ ਨੂੰ کرੀਬ 31 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਦੇ ਬਹੁ ਕਰੋੜੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਹੋਇਆ ਸੀ। ਪੁਲਿਸ ਦੇ ਅਨੁਸਾਰ ਉਸ ਦੇ ਸੰਬੰਧ ਸਰਹੱਦ ਪਾਰ ਪਾਕਿਸਤਾਨ ਤੱਕ ਫੈਲੇ ਹੋਏ ਨੈਟਵਰਕ ਨਾਲ ਵੀ ਜੋੜੇ ਜਾਂਦੇ ਰਹੇ ਹਨ。
ਮੰਗਲਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਅਧਿਕਾਰੀ ਭਾਰੀ ਪੁਲਿਸ ਫੋਰਸ ਦੇ ਨਾਲ ਗੁਰਦੀਪ ਸਿੰਘ ਰਾਣੋ ਦੀ ਆਲੀਸ਼ਾਨ ਕੋਠੀ ਵਿੱਚ ਪਹੁੰਚੇ ਅਤੇ ਘਰ ਦੀ ਚਾਰਦੀਵਾਰੀ ਸਮੇਤ ਪੂਰੀ ਜਾਇਦਾਦ ਦੀ ਮੌਕੇ ’ਤੇ ਮਿਣਤੀ ਕੀਤੀ। ਮੌਕੇ ਦੀਆਂ ਤਾਜ਼ਾ ਤਸਵੀਰਾਂ ਅਤੇ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਕਾਨ ਦੀ ਉਸਾਰੀ ਤੋਂ ਪਹਿਲਾਂ ਗਲਾਡਾ ਤੋਂ ਨਕਸ਼ਾ ਪਾਸ ਨਹੀਂ ਕਰਵਾਇਆ ਗਿਆ ਅਤੇ ਬਿਨਾਂ ਮਨਜ਼ੂਰੀ ਇਹ ਨਿਰਮਾਣ ਕੀਤਾ ਗਿਆ ਹੈ。
ਇਸ ਕਾਰਵਾਈ ਦੌਰਾਨ ਡੀ.ਐਸ.ਪੀ ਪਾਇਲ ਜਸਵਿੰਦਰ ਸਿੰਘ ਖਹਿਰਾ, ਡੀ.ਐਸ.ਪੀ (ਹੈਡਕੁਆਰਟਰ) ਪ੍ਰਿਤਪਾਲ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਜਵਾਨ ਮੌਜੂਦ ਰਹੇ। ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕੋਠੀ ਦੇ ਚੱਪੇ-ਚੱਪੇ ’ਤੇ ਪੁਲਿਸ ਤਾਇਨਾਤ ਕੀਤੀ ਗਈ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਰਾਹੀਂ ਇਕੱਠੀ ਕੀਤੀ ਗਈ ਰਕਮ ਨਾਲ ਵੱਡੀ ਮਾਤਰਾ ਵਿੱਚ ਪ੍ਰਾਪਰਟੀ ਬਣਾਉਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਮੌਕੇ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਜੀ.ਪੀ ਪੰਜਾਬ Gaurav Yadav ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਲਈ ਵਚਨਬੱਧ ਹੈ。
ਉਨ੍ਹਾਂ ਦੱਸਿਆ ਕਿ ਜਿਥੇ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਾ ਪੀੜਤ ਨੌਜਵਾਨਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਰਾਹੀਂ ਸਿਹਤਯਾਬ ਕਰਨ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਲਾਕਾ ਵਾਸੀਆਂ ਨੇ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨਾਲ ਨਸ਼ਾ ਮਾਫੀਆ ਵਿੱਚ ਡਰ ਦਾ ਮਾਹੌਲ ਬਣਿਆ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵੱਲ ਇਹ ਇੱਕ ਵੱਡਾ ਕਦਮ ਸਾਬਤ ਹੋਵੇਗਾ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ADAnkush Dhobal
FollowMar 17, 2026 15:00:570
Report
VKVipan Kumar
FollowMar 17, 2026 14:31:151014
Report
BSBALINDER SINGH
FollowMar 17, 2026 14:30:28991
Report
PSParambir Singh Aulakh
FollowMar 17, 2026 14:20:421025
Report
NSNavdeep Singh
FollowMar 17, 2026 14:18:571093
Report
RBRohit Bansal
FollowMar 17, 2026 14:16:23Chandigarh, Chandigarh:आज शाम दो अनजान लोग स्कूटी पर आए और पंजाब यूनिवर्सिटी सेक्टर 14 चंडीगढ़ के बॉटनी डिपार्टमेंट पार्किंग के सामने दो राउंड फायरिंग की। इस घटना में किसी जान-माल के नुकसान की खबर नहीं है।
960
Report
1058
Report
KSKapil sharma
FollowMar 17, 2026 13:49:371034
Report
DSDEVINDER SHARMA
FollowMar 17, 2026 13:49:121095
Report
SSSanjay Sharma
FollowMar 17, 2026 13:32:331039
Report
SSSanjay Sharma
FollowMar 17, 2026 13:30:56955
Report
BSBHARAT SHARMA
FollowMar 17, 2026 13:02:111020
Report
SBSANJEEV BHANDARI
FollowMar 17, 2026 12:54:131065
Report
KSKuldeep Singh
FollowMar 17, 2026 12:53:471028
Report