Back
चन्नी के बयान से कांग्रेस में दलित सम्मान पर सवाल उठा—गियासपुरा ने तीखा हमला
DSDharmindr Singh
Jan 21, 2026 11:04:25
Khanna, Punjab
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਅੰਦਰ ਘਮਾਸਾਨ ਮਚਿਆ ਹੋਇਆ ਹੈ, ਉੱਥੇ ਹੀ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਗਿਆਸਪੁਰਾ ਨੇ ਕਿਹਾ ਕਿ ਚੰਨੀ ਦੇ ਬਿਆਨ ਨੇ ਇਹ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਕਾਂਗਰਸ ਪਾਰਟੀ ਵਿੱਚ ਦਲਿਤ ਵਰਗ ਨੂੰ ਅਜੇ ਵੀ ਪੂਰਾ ਮਾਣ ਤੇ ਸਨਮਾਨ ਨਹੀਂ ਮਿਲ ਰਿਹਾ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਕਾਂਗਰਸ ਸਿਰਫ਼ ਦਲਿਤਾਂ ਦੇ ਨਾਮ ‘ਤੇ ਰਾਜਨੀਤੀ ਕਰਦੀ ਰਹੀ ਹੈ, ਪਰ ਜਦੋਂ ਮਾਣ-ਸਨਮਾਨ ਦੇਣ ਦੀ ਗੱਲ ਆਉਂਦੀ ਹੈ ਤਾਂ ਦਲਿਤ ਵਰਗ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦਾ ਬਿਆਨ ਕਾਂਗਰਸ ਦੀ ਅੰਦਰੂਨੀ ਸੋਚ ਨੂੰ ਬੇਨਕਾਬ ਕਰਦਾ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਪਾਰਟੀ ਅੰਦਰ ਦਲਿਤ ਆਗੂਆਂ ਨੂੰ ਸਿਰਫ਼ ਵਰਤਿਆ ਜਾਂਦਾ ਹੈ।
ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕੱਲੀ ਪਾਰਟੀ ਹੈ ਜੋ ਦਲਿਤਾਂ ਅਤੇ ਹੋਰ ਸਾਰੇ ਵਰਗਾਂ ਨੂੰ ਅਸਲ ਮਾਣ-ਸਨਮਾਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਇੱਕ ਦਲਿਤ ਆਗੂ ਨੂੰ ਪੰਜਾਬ ਦਾ ਵਿੱਤ ਮੰਤਰੀ ਬਣਾਇਆ ਗਿਆ, ਜੋ ਆਪਣੇ ਆਪ ਵਿੱਚ ਇਤਿਹਾਸਕ ਫੈਸਲਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵੀ ਕਈ ਦਲਿਤ ਵਿਧਾਇਕਾਂ ਨੂੰ ਮੰਤਰੀ ਬਣਾਕੇ ਆਮ ਆਦਮੀ ਪਾਰਟੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਪਾਰਟੀ ਸਿਰਫ਼ ਗੱਲਾਂ ਨਹੀਂ, ਸਗੋਂ ਕਰਕੇ ਵੀ ਦਿਖਾਉਂਦੀ ਹੈ। ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਸਰਕਾਰ ਵਿੱਚ ਹਰ ਵਰਗ ਨੂੰ ਬਰਾਬਰੀ ਦਾ ਮੌਕਾ ਮਿਲ ਰਿਹਾ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NLNitin Luthra
FollowJan 21, 2026 13:52:310
Report
DSDharmindr Singh
FollowJan 21, 2026 13:52:140
Report
HSHarmeet Singh Maan
FollowJan 21, 2026 13:51:120
Report
DSDEVINDER SHARMA
FollowJan 21, 2026 13:50:550
Report
BSBHARAT SHARMA
FollowJan 21, 2026 13:50:300
Report
TBTarsem Bhardwaj
FollowJan 21, 2026 13:16:060
Report
KDKuldeep Dhaliwal
FollowJan 21, 2026 12:48:490
Report
RKRAJESH KATARIA
FollowJan 21, 2026 12:47:540
Report
VSVARUN SHARMA
FollowJan 21, 2026 12:47:220
Report
MTManish Thakur
FollowJan 21, 2026 12:46:410
Report
ADAnkush Dhobal
FollowJan 21, 2026 12:33:030
Report
TBTarsem Bhardwaj
FollowJan 21, 2026 12:32:310
Report
SBSANJEEV BHANDARI
FollowJan 21, 2026 12:19:310
Report
HSHarmeet Singh
FollowJan 21, 2026 12:19:150
Report
VBVIJAY BHARDWAJ
FollowJan 21, 2026 12:18:500
Report