Back
माछीवाड़ा साहिब जोड़ मेल 22-24 दिसंबर को, सुरक्षा के कड़े इंतज़ाम
VKVarun Kaushal
Dec 20, 2025 09:19:03
Samrala, Punjab
ਮਾਛੀਵਾੜਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਲੱਗਦਾ ਸਲਾਨਾ ਜੋੜ ਮੇਲ 22, 23 ਅਤੇ 24 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਬਚਿੱਤਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਤਹਿਤ ਜੋੜ ਮੇਲ ਸਬੰਦਿਰੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਇਸ ਜੋੜ ਮੇਲ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਜੋੜ ਮੇਲ ਤੋਂ ਇੱਕ ਦਿਨ ਪਹਿਲਾਂ 21 ਦਸੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਵਿਰਸਾ ਸੰਭਾਲ ਗੱਤਕੇ ਮੁਕਾਬਲੇ ਕਰਵਾਏ ਜਾਣਗੇ ਜੋ ਕਿ ਸਵੇਰੇ 10 ਵਜੇ ਤੋਂ 5 ਵਜੇ ਤੱਕ ਚੱਲਣਗੇ। ਉਨ੍ਹਾਂ ਦੱਸਿਆ ਕਿ 22 ਦਸੰਬਰ ਨੂੰ ਗੁਰੂ ਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਇਸ ਦਿਨ ਹੀ ਗੁਰਦੁਆਰਾ ਝਾੜ ਸਾਥੋਂ ਆਰੰਭ ਹੋਇਆ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਪਹੁੰਚੇਗਾ। ਮੈਨੇਜਰ ਮੰਗਲੀ ਨੇ ਦੱਸਿਆ ਕਿ 23 ਦਸੰਬਰ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਅਤੇ ਹੋਰ ਕਵੀਸ਼ਰੀ ਢਾਡੀ ਜੱਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ 24 ਦਸੰਬਰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਉਪਰੰਤ ਗੁਰੂ ਘਰ ਆ ਕੇ ਸਮਾਪਤ ਹੋਵੇਗਾ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ASAvtar Singh
FollowDec 20, 2025 10:37:380
Report
TBTarsem Bhardwaj
FollowDec 20, 2025 10:31:360
Report
TSTEJINDER SINGH
FollowDec 20, 2025 10:30:200
Report
DVDEVENDER VERMA
FollowDec 20, 2025 10:23:070
Report
NLNAND LAL
FollowDec 20, 2025 10:22:290
Report
NSNavdeep Singh
FollowDec 20, 2025 10:22:020
Report
BSBHARAT SHARMA
FollowDec 20, 2025 10:18:530
Report
MJManoj Joshi
FollowDec 20, 2025 10:13:260
Report
MSManish Shanker
FollowDec 20, 2025 10:11:250
Report
TSTEJINDER SINGH
FollowDec 20, 2025 10:10:580
Report
SSSanjay Sharma
FollowDec 20, 2025 10:01:510
Report
PSParambir Singh Aulakh
FollowDec 20, 2025 09:51:000
Report
NLNitin Luthra
FollowDec 20, 2025 09:43:410
Report
SSSanjay Sharma
FollowDec 20, 2025 09:40:340
Report
BSBhushan Sharma
FollowDec 20, 2025 09:36:230
Report