Back
शहीद बाबा दीप सिंह के जन्मदिन पर गुरुद्वारा शहीद गंज साहिब में श्रद्धांजलि उमड़ी
BSBHARAT SHARMA
Jan 27, 2026 14:06:08
Ludhiana, Punjab
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਭਰੀ ਹਾਜ਼ਰੀ
ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਵੀ ਹਾज़ਰੀ ਭਰੀ।
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਆਏ ਹੁਕਮਨਾਮੇ ਦੀ ਕਥਾ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਰਵਨ ਕਰਵਾਇਆ ਅਤੇ ਸੰਗਤ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਦਾ ਜੀਵਨ ਗੁਰੂ ਭਰੋਸੇ ਦੀ ਮਿਸਾਲ ਹੈ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਹੱਥ ਨਾਲ ਲਿੱਖ ਕੇ ਤਖ਼ਤ ਸਾਹਿਬਾਨ ’ਤੇ ਪ੍ਰਕਾਸ਼ ਕਰਵਾਉਣ ਦੀ ਸੇਵਾ ਕੀਤੀ। ਬਾਬਾ ਦੀਪ ਸਿੰਘ ਜੀ ਨੂੰ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਹੋਣ ਦਾ ਵੀ ਮਾਣ ਪ੍ਰਾਪਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਜੀ ਨੇ ਗੁਰੂਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰੂਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਸੰਗਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸੇ ਦੌਰਾਨ ਸਜੇ ਧਾਰਮਿਕ ਦੀਵਾਨਾਂ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ کیا। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿਚ 181 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ。
ਸਮਾਗਮਾਂ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜ਼ਰ ਸ. ਜਤਿੰਦਰਪਾਲ ਸਿੰਘ, ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਸ. ਅਮਰਬੀਰ ਸਿੰਘ ਢੋਟ, ਮੈਨੇਜਰ ਸ. ਨਰਿੰਦਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਵੀ ਹਾਜ਼ਰੀ ਭਰੀ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowJan 27, 2026 15:48:090
Report
SSSanjay Sharma
FollowJan 27, 2026 15:45:250
Report
ADAnkush Dhobal
FollowJan 27, 2026 15:35:070
Report
RBRohit Bansal
FollowJan 27, 2026 15:34:540
Report
BSBHARAT SHARMA
FollowJan 27, 2026 15:30:410
Report
VSVARUN SHARMA
FollowJan 27, 2026 15:16:180
Report
MSManish Sharma
FollowJan 27, 2026 15:15:590
Report
DVDEVENDER VERMA
FollowJan 27, 2026 15:00:560
Report
ADAnkush Dhobal
FollowJan 27, 2026 14:30:370
Report
SSSanjay Sharma
FollowJan 27, 2026 14:18:030
Report
MSManish Shanker
FollowJan 27, 2026 14:06:26Sahibzada Ajit Singh Nagar, Punjab:ਮਜੀਠੀਆ ਦੇ ਸਾਥੀ ਹਰਪ੍ਰੀਤ ਗੁਲਾਟੀ ਖਿਲਾਫ ਚਾਰਜਸ਼ੀਟ ਵਿਜੀਲੈਂਸ ਨੇ ਮੋਹਾਲੀ ਅਦਾਲਤ ਵਿੱਚ ਚਾਰਜਸ਼ੀਟ ਕੀਤੀ ਪੇਸ਼ ਵਿਜੀਲੈਂਸ ਅਫ਼ਸਰ ਟਰੰਕ ਲੈ ਕੇ ਪਹੁੰਚਿਆ ਅਦਾਲਤ 11,000 ਪੰਨਿਆਂ ਦੀ ਚਾਰਜਸ਼ੀਟ ਫਾਈਲ ਚਾਰਜਸ਼ੀਟ ਵਿੱਚ ਮਜੀਠੀਆ ਅਤੇ ਗੁਲਾਟੀ ਵਿਚਕਾਰ ਲੈਣ-ਦੇਣ ਦਾ ਪੂਰਾ ਵੇਰਵਾ
0
Report
ADAnkush Dhobal
FollowJan 27, 2026 14:05:130
Report
SSSanjay Sharma
FollowJan 27, 2026 14:04:240
Report
ADAnkush Dhobal
FollowJan 27, 2026 14:03:47Shimla, Himachal Pradesh:शिमला में चल रही तेज हवाओं के बीच संजौली उपनगर में एक भारी भरकम बोर्ड सड़क पर आ गिरा. घटना के बाद इलाक़े में बड़ी संख्या में लोग मौजूद थे. गनीमत रही कि इस दौरान किसी को भी चोट नहीं आई.
0
Report