Back
खन्ना ब्लॉक समन्ति चेयरमैन चयन पर राजनीतिक घमासान, विपक्ष हाईकोर्ट तक लड़ाई की चेतावनी
DSDharmindr Singh
Mar 13, 2026 13:30:50
Khanna, Punjab
ਖੰਨਾ ਬਲਾਕ ਸੰਮਤੀ ਚੇਅਰਮੈਨ ਚੋਣ ਨੂੰ ਲੈ ਕੇ ਸਿਆਸੀ ਵਿਵਾਦ ਛਿੜਿਆ, ਪਾਰਟੀਆਂ ਆਮਨੇ-ਸਾਮਨੇ — BDPO ਦਫ਼ਤਰ ਨੂੰ ਤਾਲਾ ਜੜੇਗੀ ਕਾਂਗਰਸ, ਪ੍ਰਦਰਸ਼ਨਾਂ ਅਤੇ ਹਾਈਕੋਰਟ ਚੁਣੌਤੀ ਦੀ ਚੇਤਾਵਨੀ
ਪੰਜਾਬ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌ਼ਂਧ ਦੇ ਹਲਕਾ ਖੰਨਾ ਵਿੱਚ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਵੱਡਾ ਸਿਆਸੀ ਵਿਵਾਦ ਖੜਾ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਚੋਣ ਸੰਵਿਧਾਨਕ ਢੰਗ ਨਾਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਦਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸਨੂੰ ਲੋਕਤੰਤਰ ਦਾ ਕਤਲ ਦੱਸਦਿਆਂ ਤਿੱਖਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਇਸ ਮਾਮਲੇ ਨੇ ਖੰਨਾ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਰੋਸ ਪ੍ਰਦਰਸ਼ਨਾਂ ਅਤੇ ਕਾਨੂੰਨੀ ਲੜਾਈ ਦੇ ਸੰਕੇਤ ਵੀ ਮਿਲ ਰਹੇ ਹਨ।
ਆਮ ਆਦਮੀ ਪਾਰਟੀ ਦਾ ਦਾਅਵਾ — ਸੰਵਿਧਾਨ ਅਨੁਸਾਰ ਹੋਈ ਚੋਣ
ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਕਹਿਣਾ ਹੈ ਕਿ ਬਲਾਕ ਸੰਮਤੀ ਵਿੱਚ ਕੁੱਲ 16 ਮੈਂਬਰ ਹਨ, ਜਿਨ੍ਹਾਂ ਵਿੱਚੋਂ 6 ਮੈਂਬਰ ਆਮ ਆਦਮੀ ਪਾਰਟੀ ਦੇ ਜਿੱਤੇ ਹੋਏ ਹਨ, ਜਦਕਿ 5-5 ਮੈਂਬਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਨ। ਇੱਕ ਹਫ਼ਤਾ ਪਹਿਲਾਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਮੀਟਿੰਗ ਸੱਦੀ ਗਈ ਸੀ, ਜਿਸਦਾ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਬਾਈਕਾਟ ਕਰ ਦਿੱਤਾ ਸੀ।
ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਜਦੋਂ ਕੋਈ ਪਾਰਟੀ ਚੋਣ ਦਾ ਬਾਈਕਾਟ ਕਰਦੀ ਹੈ ਤਾਂ ਉਹ ਮੁੜ ਉਸ ਪ੍ਰਕਿਰਿਆ ਵਿੱਚ ਭਾਗ ਨਹੀਂ ਲੈ ਸਕਦੀ। ਇਸੇ ਤਹਿਤ ਪਿਛਲੇ ਕੋਰਮ ਦੇ ਆਧਾਰ ’ਤੇ ਮੀਟਿੰਗ ਬੁਲਾ ਕੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਕੀਤੀ ਗਈ। ਇਸ ਚੋਣ ਵਿੱਚ ਲਖਬੀਰ ਸਿੰਘ ਨੂੰ ਚੇਅਰਮੈਨ ਅਤੇ ਰਾਜਵੀਰ ਕੌਰ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।
ਕੈਬਨਿਟ ਮੰਤਰੀ ਦਾ ਇਹ ਵੀ ਦਾਅਵਾ ਹੈ ਕਿ ਵਿਰੋਧੀ ਪਾਰਟੀਆਂ ਕੋਲ ਬਹੁਮਤ ਨਹੀਂ ਸੀ, ਇਸ ਕਰਕੇ ਉਹ ਚੋਣ ਤੋਂ ਭੱਜ ਰਹੀਆਂ ਸਨ ਅਤੇ ਹੁਣ ਬਿਨਾਂ ਕਾਰਨ ਮਾਮਲੇ ਨੂੰ ਸਿਆਸੀ ਰੰਗ ਦੇ ਰਹੀਆਂ ਹਨ। ਪਾਰਟੀ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਰੋਕਣ ਲਈ ਜ਼ਬਰਦਸਤੀ ਵਿਵਾਦ ਖੜਾ ਕੀਤਾ ਜਾ ਰਿਹਾ ਹੈ।
ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇਿਹਾ ਕਿ ਬਲਾਕ ਸੰਮਤੀ ਦੀ ਚੋਣ ਪੂਰੀ ਤਰ੍ਹਾਂ ਕਾਨੂੰਨੀ ਅਤੇ ਸੰਵਿਧਾਨਕ ਪ੍ਰਕਿਰਿਆ ਦੇ ਤਹਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਅਤੇ ਅਕਾਲੀ ਦਲ ਦੇ ਮੈਂਬਰ ਮੀਟਿੰਗ ਵਿੱਚ ਹਾਜ਼ਰ ਨਹੀਂ ਹੁੰਦੇ ਅਤੇ ਬਾਈਕਾਟ ਕਰਦੇ ਹਨ ਤਾਂ ਉਹਨਾਂ ਨੂੰ ਬਾਅਦ ਵਿੱਚ ਚੋਣ ’ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ ਬਣਦਾ।
ਮੰਤਰੀ ਨੇ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਜਾਣਬੁੱਝ ਕੇ ਸਥਾਨਕ ਪ੍ਰਸ਼ਾਸਨ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਲੋਕਾਂ ਵਿੱਚ ਗਲਤ ਧਾਰਨਾ ਪੈਦਾ ਕਰ ਰਹੀਆਂ ਹਨ। ਉਨ੍ਹਾਂ કਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਲੋਕਤੰਤਰਿਕ ਢੰਗ ਨਾਲ ਸੰਸਥਾਵਾਂ ਨੂੰ ਚਲਾਉਣਾ ਅਤੇ ਵਿਕਾਸ ਨੂੰ ਅੱਗੇ ਵਧਾਉਣਾ ਹੈ。
ਕਾਂਗਰਸ ਦਾ ਵਿਰੋਧ — “ਚੋਰ ਮੋਰੀ ਰਾਹੀਂ ਕਰਵਾਈ ਚੋਣ”
ਦੂਜੇ ਪਾਸੇ ਕਾਂਗਰਸ ਨੇ ਇਸ ਚੋਣ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਹੈ। ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਦੋਸ਼ ਲਗਾਇਆ ਕਿ ਮੰਤਰੀ ਦੇ ਇਸ਼ਾਰੇ ’ਤੇ ਅਫ਼ਸਰਸ਼ਾਹੀ ਨੇ ਲੋਕਤੰਤਰ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀ ਮੀਟਿੰਗ ਤੋਂ ਬਾਅਦ ਚੋਣ ਮੁਲਤਵੀ ਕਰ ਦਿੱਤੀ ਗਈ ਸੀ ਅਤੇ ਉਸ ਵੇਲੇ ਐਲਾਨ ਕੀਤਾ ਗਿਆ ਸੀ ਕਿ ਅਗਲੀ ਮੀਟਿੰਗ ਲਈ ਸਾਰੇ ਮੈਂਬਰਾਂ ਨੂੰ 24 ਘੰਟੇ ਪਹਿਲਾਂ ਲਿਖਤੀ ਸੂਚਨਾ ਦਿੱਤੀ ਜਾਵੇਗੀ।
ਪਰ ਕਾਂਗਰਸ ਦੇ ਹੁਕਮਾਂ ਮੁਤਾਬਕ ਅੱਜ ਸਵੇਰੇ ਹੀ ਉਹਨਾਂ ਦੇ ਮੈਂਬਰਾਂ ਨੂੰ ਸਿਰਫ਼ ਕੁਝ ਸਮਾਂ ਪਹਿਲਾਂ ਨੋਟਿਸ ਦੇ ਕੇ ਸੂਚਿਤ ਕੀਤਾ ਗਿਆ ਅਤੇ ਜਲਦੀ-ਜਲਦੀ ਚੋਣ ਕਰਵਾ ਦਿੱਤੀ ਗਈ। ਕੋਟਲੀ ਨੇ ਦਾਅਵਾ ਕੀਤਾ ਕਿ ਬੀਡੀਪੀਓ ਦਫਤਰ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਗਿਆ ਸੀ ਅਤੇ ਮੀਡੀਆ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।
ਕਾਂਗਰਸ ਨੇ ਐਲਾਨ ਕੀਤਾ ਹੈ ਕਿ ਇਸ ਮਾਮਲੇ ਦੇ ਵਿਰੋਧ ਵਿੱਚ ਸੋਮਵਾਰ ਨੂੰ ਖੰਨਾ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਬੀਡੀਪੀਓ ਦਫਤਰ ਨੂੰ ਤਾਲਾ ਜੜਿਆ ਜਾਵੇਗਾ। ਪਾਰਟੀ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਲੋਕਤੰਤਰ ਦੀ ਰੱਖਿਆ ਲਈ ਸੜਕ ਤੋਂ ਲੈ ਕੇ ਅਦਾਲਤ ਤੱਕ ਲੜਾਈ ਲੜਣਗੇ।
ਅਕਾਲੀ ਦਲ ਦਾ ਸਟੈਂਡ — ਹਾਈਕੋਰਟ ਦਾ ਰੁਖ
ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਚੋਣ ਨੂੰ ਗੈਰਕਾਨੂੰਨੀ ਦੱਸਦਿਆਂ ਕਾਨੂੰਨੀ ਲੜਾਈ ਦੀ ਤਿਆਰੀ ਕਰ ਲਈ ਹੈ। ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਉਹ ਪੰਜਾਬ ਤੋਂ ਬਾਹਰ ਧਾਰਮਿਕ ਯਾਤਰਾ ’ਤੇ ਸਨ, ਜਦਕਿ ਪਿੱਛੋਂ ਚੋਣ ਕਰਵਾ ਲਈ ਗਈ।
ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਆਪਣੀ ਗਿਣਤੀ ਘੱਟ ਹੋਣ ਦੇ ਬਾਵਜੂਦ ਪ੍ਰਸ਼ਾਸਨਕ ਸਹਾਰੇ ਨਾਲ ਧੱਕੇਸ਼ਾਹੀ ਕਰਕੇ ਚੋਣ ਕੀਤੀ ਹੈ। ਅਕਾਲੀ ਦਲ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦੇਣਗੇ ਅਤੇ ਨਿਆਂ ਲਈ ਕਾਨੂੰਨੀ ਰਾਹ ਅਪਣਾਇਆ ਜਾਵੇਗਾ。
ਬਾਈਟ - ਤਰੁਣਪ੍ਰੀਤ ਸਿੰਘ ਸੌਂਦ ਕੈਬਿਨਟ ਮੰਤਰੀ
ਗੁਰਕੀਰਤ ਸਿੰਘ ਕੋਟਲੀ ਸਾਬਕਾ ਮੰਤਰੀ
ਯਾਦਵਿੰਦਰ ਯਾਦੂ ਅਕਾਲੀ ਆਗੂ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BKBIMAL KUMAR
FollowMar 13, 2026 14:30:310
Report
SBSANJEEV BHANDARI
FollowMar 13, 2026 14:03:4088
Report
KDKuldeep Dhaliwal
FollowMar 13, 2026 14:03:01177
Report
KSKapil sharma
FollowMar 13, 2026 13:49:4989
Report
KSKapil sharma
FollowMar 13, 2026 13:49:24164
Report
TBTarsem Bhardwaj
FollowMar 13, 2026 13:47:46128
Report
MSManuj Sharma
FollowMar 13, 2026 13:46:57140
Report
ASAnmol Singh Warring
FollowMar 13, 2026 13:45:56135
Report
KBKulbir Beera
FollowMar 13, 2026 13:35:14129
Report
KSKuldeep Singh
FollowMar 13, 2026 13:34:58134
Report
SPSomi Prakash Bhuveta
FollowMar 13, 2026 13:33:2099
Report
NSNaresh Sethi
FollowMar 13, 2026 13:25:28152
Report
TBTarsem Bhardwaj
FollowMar 13, 2026 13:24:5675
Report
MSManish Sharma
FollowMar 13, 2026 13:24:22165
Report