ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿੱਚ 5 ਦਿਨਾਂ ਤੋਂ ਬਿਜਲੀ ਕੱਟਾਂ ਸਬੰਧੀ ਕਿਸਾਨਾਂ ਨੇ ਇੱਕਠ ਕੀਤਾ, ਇਸ ਦੌਰਾਨ ਕਿਸਾਨ ਆਗੂਆਂ ਮਹਿੰਦਰ ਸਿੰਘ ਭੈਣੀਬਾਘਾ, ਸੁਖਚੈਨ ਸਿੰਘ, ਬਿੰਦਰ ਸਿੰਘ ਨੇ ਕਿਹਾ ਕਿ ਇੱਥੇ ਵੱਡੇ ਪੱਧਰ ’ਤੇ ਬਿਜਲੀ ਕੱਟ ਲੱਗ ਰਹੇ ਹਨ ਅਤੇ ਝੋਨੇ ਵਿੱਚ ਪਾਣੀ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਖੇਤੀ ਮੋਟਰਾਂ ਦੀਆਂ ਲਾਈਟਾਂ ਸਬੰਧੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ, ਕਈ ਦਿਨਾਂ ਤੋਂ ਲਾਈਟਾਂ ਸਿਰਫ਼ ਦੋ ਘੰਟੇ ਹੀ ਆ ਰਹੀਆਂ ਹਨ, ਛੇ ਘੰਟੇ ਬਿਜਲੀ ਕੱਟ ਲੱਗਣ ਦੀ ਗੱਲ ਚੱਲ ਰਹੀ ਹੈ, ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ।
ਖੇਤੀ ਮੋਟਰਾਂ ਦੇ ਲੱਗ ਰਹੇ ਬਿਜਲੀ ਕੱਟਾਂ ਤੋਂ ਪਰੇਸ਼ਨ ਕਿਸਾਨਾਂ ਨੇ ਸੰਘਰਸ਼ ਕਰਨ ਦਾ ਕੀਤਾ ਐਲਾਨ
For breaking news and live news updates, like us on Facebook or follow us on Twitter and YouTube . Read more on Latest News on Pinewz.com
ਫਰੀਦਕੋਟ ਜ਼ਿਲ੍ਹੇ ਦੀ ਐਸਐਸਪੀ ਡਾਕਟਰ ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਕੋਟਕਪੂਰਾ ਸਿਟੀ ਵਿੱਚ ਸੱਤ ਕਿਲੋ 600 ਗ੍ਰਾਮ ਗਾਂਜੇ ਨਾਲ ਦੋ ਨਸ਼ਾ ਤਸਕਰਾਂ ਨੂੰ ਗ੍ਰਫਤਾਰ ਕੀਤਾ। ਪੁਲਿਸ ਨੇ ਦਾਣਾ ਮੰਡੀ ਦੇ ਨੇੜਿਓਂ ਸ਼ੱਕ ਦੇ ਅਧਾਰ 'ਤੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ, ਜਿਨ੍ਹਾਂ ਤੋਂ ਇਹ ਨਸ਼ਾ ਬਰਾਮਦ ਹੋਇਆ। ਮੁਲਜਮਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ। ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਇੱਕ ਮੁਲਜਮ ਖਿਲਾਫ ਪਹਿਲਾਂ ਵੀ ਦੋ ਮੁਕਦਮੇ ਹਨ।
ਪੰਚਾਇਤੀ ਚੋਣਾਂ ਨੂੰ ਲੈ ਕੇ, ਕੋਟਕਪੂਰਾ ਸ਼ਹਿਰ ਅਤੇ ਜੈਤੋ ਮੰਡੀ ਵਿੱਚ ਨਾਮਜਦਗੀ ਸੈਂਟਰਾਂ ਦਾ ਐਸ ਐਸ ਪੀ ਡਾਕਟਰ ਪ੍ਰਗਿਆ ਜੈਨ ਨੇ ਦੇਰ ਸ਼ਾਮ ਨੂੰ ਚੈਕਿੰਗ ਕੀਤੀ। ਉਨ੍ਹਾਂ ਨੇ ਨਾਮਜ਼ਦਗੀਆਂ ਲੈਣ ਵਾਲੇ ਆਰ ਓ ਨਾਲ ਪੁੱਛਗਿੱਛ ਕੀਤੀ ਅਤੇ ਇਹ ਜਾਣਿਆ ਕਿ ਕਿਸੇ ਨੂੰ ਕੋਈ ਪ੍ਰੇਸ਼ਾਨੀ ਤਾਂ ਨਹੀਂ ਹੋਈ। ਇਸਦੇ ਨਾਲ ਹੀ, ਡਾਕਟਰ ਪ੍ਰਗਿਆ ਜੈਨ ਨੇ ਆਪਣੇ ਪੁਲਿਸ ਮੁਲਾਜਮਾਂ ਨਾਲ ਵੀ ਇਸ ਸੰਬੰਧ ਵਿੱਚ ਗੱਲਬਾਤ ਕੀਤੀ।
ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਪਿਛਲੇ 22 ਸਾਲਾਂ ਤੋਂ ਚੱਲ ਰਹੇ ਸਰਕਾਰੀ ਬਲੱਡ ਬੈਂਕ ਨੂੰ ਸਿਹਤ ਵਿਭਾਗ ਵੱਲੋਂ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਖਿਲਾਫ ਸ਼ਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਨੇ ਐਕਸ਼ਨ ਕਮੇਟੀ ਬਣਾਕੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਅੱਜ ਸਿਵਲ ਹਸਪਤਾਲ ਦੇ ਗੇਟ ਅੱਗੇ ਧਰਨਾ ਦਿੰਦਿਆਂ ਆਗੂਆਂ ਨੇ ਮੰਗ ਕੀਤੀ ਕਿ ਬਲੱਡ ਬੈਂਕ ਨੂੰ ਪਹਿਲਾਂ ਵਾਂਗ ਚਾਲੂ ਰੱਖਿਆ ਜਾਵੇ ਅਤੇ ਸਿਵਲ ਹਸਪਤਾਲ ਦੇ ਐਸਐਮਓ ਅਤੇ ਸਿਵਲ ਸਰਜਨ ਫਰੀਦਕੋਟ ਨੂੰ ਤੁਰੰਤ ਤਬਦੀਲ ਕੀਤਾ ਜਾਵੇ। ਆਗੂਆਂ ਦਾ ਕਹਿਣਾ ਹੈ ਕਿ ਬਲੱਡ ਬੈਂਕ ਦੀ ਬੰਦਸ਼ ਨਾਲ ਪ੍ਰਾਈਵੇਟੇਸ਼ਨ ਨੂੰ ਪ੍ਰਮੋਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੋਟਕਪੂਰਾ ਦੇ ਦੇਵੀਵਾਲਾ ਰੋਡ ਤੇ ਲੱਗਿਆ ਸੀਵਰੇਜ ਟ੍ਰੀਟਮੈਂਟ ਪਲਾਂਟ ਹੁਣ ਲੋਕਾਂ ਲਈ ਸਿਰਦਰਦ ਬਣ ਚੁੱਕਿਆ ਹੈ । ਪਲਾਂਟ ਵਿੱਚੋ ਨਿਕਲਣ ਵਾਲੇ ਗੰਦੇ ਪਾਣੀ ਦਾ ਨਾਲਾ ਅਕਸਰ ਹੀ ਓਵਰ ਫਲੋ ਹੋਣ ਕਰਕੇ ਉਸਦਾ ਪਾਣੀ ਨਾਲ ਬਣੀ ਸੜਕ ਤੇ ਆਣ ਕਰਕੇ ਸੜਕ ਦਾ ਇਕ ਹਿੱਸਾ ਟੁੱਟ ਗਿਆ ਜਿਸ ਕਰਕੇ ਆਣ ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹਨ ਅਤੇ ਗੰਦੇ ਨਾਲੇ ਨਾਲ ਲਗਦੇ ਖੇਤਾਂ ਵਿੱਚ ਪਾਣੀ ਜਾਣ ਕਰਕੇ ਕਿਸਾਨ ਵੀ ਪ੍ਰੇਸ਼ਾਨ।
ਐਸਐਸਪੀ ਫਰੀਦਕੋਟ, ਡਾਕਟਰ ਪ੍ਰਗਿਆ ਜੈਨ ਆਈਪੀਐਸ ਦੀ ਅਗਵਾਈ ਵਿੱਚ ਜਿਲਾ ਪੁਲਿਸ ਨੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਦਿਆਂ ਕੋਟਕਪੂਰਾ ਵਿੱਚ 4 ਕਿਲੋ 74 ਗ੍ਰਾਮ ਅਫੀਮ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ। ਡੀਐਸਪੀ ਜਤਿੰਦਰ ਸਿੰਘ ਦੇ ਮੁਤਾਬਕ, ਪੁਲਿਸ ਨੇ ਗਸ਼ਤ ਦੌਰਾਨ ਇੱਕ ਘੋੜਾ ਟਰਾਲਾ ਰੁਕਵਾਇਆ, ਜਿਸ ਤੇ ਡਰਾਈਵਰ ਅਤੇ ਕੰਡਕਟਰ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਟਰਾਲੇ ਦੀ ਤਲਾਸ਼ੀ ਵਿੱਚ ਅਫੀਮ ਬਰਾਮਦ ਹੋਈ, ਜਿਸ 'ਤੇ ਐਨਡੀਪੀਐਸ ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਫਿਰੋਜ਼ਪੁਰ ਵਿੱਚ ਟਰੈਫਿਕ ਪੁਲਿਸ ਵੱਲੋਂ ਗੇੜੀਆਂ ਮਾਰਨ ਵਾਲੇ ਨੌਜਵਾਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਗਈ। ਦੇਵ ਸਮਾਜ ਕਾਲਜ ਦੇ ਬਾਹਰ ਨਾਕਾ ਲਗਾਇਆ ਗਿਆ, ਜਿੱਥੇ ਬਿਨਾਂ ਨੰਬਰ ਪਲੇਟ ਅਤੇ ਗੇੜੀਆਂ ਮਾਰ ਰਹੇ ਨੌਜਵਾਨਾਂ ਦੇ ਚਲਾਨ ਕੱਟੇ ਗਏ। ਐਸ ਐਸ ਪੀ ਸੌਮਿਆ ਮਿਸ਼ਰਾ ਦੀ ਦੇਖਰੇਖ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਇਹ ਕਦਮ ਉਠਾਇਆ ਗਿਆ ਹੈ। ਪੁਲਿਸ ਵੱਲੋਂ ਟਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਦੀ ਕੋਸ਼ਿਸ਼ ਜਾਰੀ ਹੈ।
ਫਿਰੋਜ਼ਪੁਰ ਪੁਲਿਸ ਨੇ ਰਾਤ ਦੇ ਸਮੇਂ ਲੁੱਟ ਖੋਹ ਕਰਨ ਵਾਲੀਆਂ 5 ਮਹਿਲਾਵਾਂ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਗਿਰਫਤਾਰ ਕੀਤਾ ਹੈ। ਪੁਲਿਸ ਕੋਲੋਂ ਤੇਜਧਾਰ ਹਥਿਆਰ ਵੀ ਬਰਾਮਦ ਹੋਏ ਹਨ। ਥਾਣਾ ਸਿਟੀ ਦੇ ਐਸ ਐਚ ਓ ਹਰਿੰਦਰ ਸਿੰਘ ਚਮੇਲੀ ਨੇ ਇਸ ਸਫਲਤਾ ਦੀ ਪੁਸ਼ਟੀ ਕੀਤੀ, ਕਹਿੰਦੇ ਹਨ ਕਿ 17 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦੀ ਇਸ ਮੁਹਿੰਮ ਨੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ।