icon-pinewzicon-zee
PINEWZ
become creator
Become a News Creator

Your local stories, Your voice

Follow us on
Download App fromplay-storeapp-store
Advertisement
Back

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|

Advertisement

अजनाला रोड पर GRPF ASI सुखचैन सिंह पर गोलीबारी, तीन अज्ञात बाइक सवार हमलावर

Amritsar, Punjab:ਅਜਨਾਲਾ ਰੋਡ ’ਤੇ GRPF ਦੇ ASI ਸੁਖਚੈਨ ਸਿੰਘ ’ਤੇ ਫਾਇਰਿੰਗ, ਬਾਜ਼ੂ ’ਚ ਲੱਗੀ ਗੋਲੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਹੋਣ ਦਾਸ਼ੱਕ, ਤਿੰਨ ਹਮਲਾਵਰ ਮੋਟਰਸਾਈਕਲ ’ਤੇ ਆਏ CCTV ਤੇ ਟੈਕਨੀਕਲ ਟੀਮਾਂ ਦੀ ਮਦਦ ਨਾਲ ਜਾਂਚ ਜਾਰੀ, ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਅੰਮ੍ਰਿਤਸਰ ਦੇ ਅਜਨਾਲਾ ਰੋਡ ’ਤੇ ਡਿਊਟੀ ਤੋਂ ਘਰ ਜਾ ਰਹੇ ਜੀ.ਆਰ.ਪੀ. ਐਫ ਦੇ ਈ.ਐਸ.ਆਈ. ਸੁਖਚੈਨ ਸਿੰਘ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਬੀਤੀ ਸ਼ਾਮ ਕਰੀਬ 7 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਈ.ਐਸ.ਆਈ. ਸੁਖਚੈਨ ਸਿੰਘ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਜਗਦੇਵ ਕਲਾਂ ਸਥਿਤ ਆਪਣੇ ਘਰ ਵੱਲ ਜਾ ਰਹੇ ਸਨ। ਇਸ ਦੌਰਾਨ ਜਗਦੇਵ ਖੁਰਦ ਪੁਲ ਪਾਰ ਕਰਨ ਤੋਂ ਬਾਅਦ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ ਗਈ। ਫਾਇਰਿੰਗ ਦੌਰਾਨ ਇੱਕ ਗੋਲੀ ਈ.ਐਸ.ਆਈ. ਸੁਖਚੈਨ ਸਿੰਘ ਦੇ ਬਾਜ਼ੂ ’ਚ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਫਿਲਹਾਲ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮਾਮਲੇ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਹਮਲੇ ਪਿੱਛੇ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪੁਲਿਸ ਮੁਤਾਬਕ ਜ਼ਖ਼ਮੀ ਈ.ਐਸ.ਆਈ. ਦਿ ਭਰਜਾਈ ਗੁਰਪ੍ਰੀਤ ਕੌਰ, ਜੋ ਪਿੰਕੀ ਪਿੰਡ ਦੀ ਰਹਿਣ ਵਾਲੀ ਹੈ, ਨਾਲ ਪੁਰਾਣਾ ਵਿਵਾਦ ਚੱਲ ਰਿਹਾ ਹੈ। ਪੁਲਿਸ ਇਸ ਪੁਰਾਣੇ ਵਿਵਾਦ ਨੂੰ ਹਮਲੇ ਨਾਲ ਜੋੜ ਕੇਵੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਲ 2019 ਵਿੱਚ ਗੁਰਪ੍ਰੀਤ ਕੌਰ ਦੇ ਭਰਾ ਹੀਰਾ ਸਿੰਘ ਦਾ ਉਸਦੇ ਦੋਸਤ ਸਤਨਾਮ ਸਿੰਘ ਉਰਫ਼ ਸੱਤਾ, ਵਾਸੀ ਹਰਿਆਣਾ, ਨਾਲ ਮਿਲ ਕੇ ਕਤਲ ਕੀਤਾ ਗਿਆ ਸੀ। ਇਸ ਮਾਮਲੇ ਦੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਸੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲੇ ਦੀ ਸਾਜ਼ਿਸ਼ ਰਚੀ ਗਈ ਹੋ ਸਕਦੀ ਹੈ。 ਪੁਲਿਸ ਵੱਲੋਂ ਮੌਕੇ ’ਤੇ ਟੈਕਨੀਕਲ ਅਤੇ ਫੋਰੈਂਸਿਕ ਟੀਮਾਂ ਨੂੰ ਭੇਜਿਆ ਗਿਆ ਹੈ। CCTV ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ। ਇਸ ਤੋਂ ਇਲਾਵਾ ਹਰਿਆਣਾ ਸਮੇਤ ਹੋਰ ਰਾਜਾਂ ਨਾਲ ਜੁੜੇ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਅਜਨਾਲਾ ਵਿੱਚ FIR ਨੰਬਰ 334 ਤਹਿਤ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ。 ਬਾਈਟ — ਕੰਵਲਪ੍ਰੀਤ ਸਿੰਘ ਚਾਹਲ, ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ
0
0
Report

समराला में आवारा कुत्तों के हमलों से एक व्यक्ति घायल

Samrala, Punjab:ਸਮਰਾਲਾ ’ਚ ਅਵਾਰਾ ਕੁੱਤਿਆਂ ਦਾ ਕਹਿਰ, ਸੈਰ ਤੋਂ ਘਰ ਪਰਤ ਰਹੇ ਵਿਅਕਤੀ ’ਤੇ ਕੀਤਾ ਹਮਲਾ; ਹਸਪਤਾਲ ’ਚ ਪਹੁੰਚੇ 5 ਕੇਸ ਸਮਰਾਲਾ ਸ਼ਹਿਰ ਵਿੱਚ ਇੱਕ ਵਾਰ ਫਿਰ ਅਵਾਰਾ ਕੁੱਤਿਆਂ ਦਾ ਕਹਿਰ ਦੇਖਣ ਨੂੰ ਮਿਲਿਆ। ਤਾਜ਼ਾ ਮਾਮਲੇ ਵਿੱਚ ਜਸਵਿੰਦਰ ਸਿੰਘ ਕਾਲਾ ਆਪਣੇ ਘਰ ਤੋਂ ਰੋਟੀ ਖਾਣ ਤੋਂ ਬਾਅਦ ਰੋਜ਼ਾਨਾ ਦੀ ਤਰ੍ਹਾਂ ਸੈਰ ਲਈ ਨਿਕਲੇ ਸਨ। ਜਦੋਂ ਉਹ ਦੁਰਗਾ ਮਾਤਾ ਮੰਦਰ ਦੇ ਗੇਟ ਨੇੜਿਓਂ ਆਪਣੇ ਘਰ ਵੱਲ ਵਾਪਸ ਆ ਰਹੇ ਸਨ ਤਾਂ ਇੱਕ ਅਵਾਰਾ ਕੁੱਤੇ ਨੇ ਅਚਾਨਕ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਜਸਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਕੁੱਤੇ ਨੇ ਬਹੁਤ ਤੇਜ਼ੀ ਨਾਲ ਉਸ ਉੱਪਰ ਹਮਲਾ ਕਰ ਦਿੱਤਾ। ਮੌਕੇ ’ਤੇ ਮੌਜੂਦ ਕੁਝ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਕੁੱਤੇ ਤੋਂ ਛੁਡਵਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸਮਰਾਲਾ ਲਿਜਾਇਆ ਗਿਆ। ਜਸਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਤੋਂ ਪਹਿਲਾਂ ਹੀ ਕਰੀਬ 5 ਮਰੀਜ਼ ਕੁੱਤਿਆਂ ਦੇ ਵੱਢਣ ਕਾਰਨ ਇਲਾਜ ਲਈ ਮੌਜੂਦ ਸਨ। ਉਨ੍ਹਾਂ ਪ੍ਰਸ਼ਾਸਨ ਅਤੇ ਸਰकार ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਵਧ ਰਹੇ ਅਵਾਰਾ ਕੁੱਤਿਆਂ ਦੀ ਸਮੱਸਿਆ ਵੱਲ ਗੰਭੀਰਤਾ ਨਾਲ ਧਿਆਨ ਦਿੱਤਾ ਜਾਵੇ ਅਤੇ ਇਨ੍ਹਾਂ ਦੀ ਸਮੱਸਿਆ ਦਾ ਢੁਕਵਾਂ ਹੱਲ ਕੀਤਾ ਜਾਵੇ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਜਾਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਘਟਨਾਵਾਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।
0
0
Report
0
0
Report
Advertisement

पंजाब-हरियाणा हाईकोर्ट का बड़ा फैसला: सीबीआई जांच और FIR की तैयारी

Noida, Uttar Pradesh:ਈਡੀ ਵੱਲੋਂ ਡੀਜੀਪੀ ਪੰਜਾਬ ਨੂੰ ਲਿਖੀ ਚਿੱਠੀ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ ਸੀਬੀਆਈ ਕਰੇਗੀ ਮਾਮਲੇ ਦੀ ਜਾਂਚ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਫਾਈਲ ਕਰੇਗੀ ਸੀਬੀਆਈ ਪੁਲਿਸ ਅਸਿਸਟ ਕਰੇਗੀ ਸੀਬੀਆਈ ਨੂੰ ਇਸ ਮਾਮਲੇ ਵਿੱਚ ਐਫ ਆਈਆਰ ਦਰਜ ਕੀਤੀ ਜਾਵੇ Da ਦੇ ਮਾਮਲੇ ਤੇ ਹਾਈ ਕੋਰਟ ਵਿੱਚ ਚੀਫ ਸੈਕਟਰੀ ਪੇਸ਼ ਸਰਕਾਰ ਨੂੰ DA ਦੇ ਮਾਮਲੇ ਤੇ ਵਾਰ ਵਾਰ ਸਮા ਦਿੱਤਾ ਗਿਆ ਸਰਕਾਰ ਦਾ ਹੱਕ ਸੀ ਉਹ ਸੁਪਰੀਮ ਕੋਰਟ ਜਾ ਸਕਦੇ ਸੀ ਸਰਕਾਰ ਨੇ ਉਸ ਦਿਸ਼ਾ ਵੱਲ ਕੰਮ ਨਹੀਂ ਕੀਤਾ ਹਾਈ ਕੋਰਟ ਨੇ ਵਾਰ ਵਾਰ ਸਰਕਾਰ ਨੂੰ ਸਮਾਂ ਦਿੱਤਾ ਹਾਈ ਕੋਰਟ ਦੀ ਰਜਿਸਟਰੀ ਕਲ ਤਕ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਦੀ ਅਪੀਲ ਦਾ ਸਟੇਟਸ ਰਿਪੋਰਟ ਫਾਈਲ ਕਰੇ ਕੱਲ ਸਵੇਰੇ 10 ਵਜੇ ਚੀਫ ਸੈਕਟਰੀ ਫਿਰ ਤੋਂ ਪੇਸ਼ ਹੋਵੇ ਲੁੱਕਣ ਛਿਪਣ ਦਾ ਖੇਡ ਚਲ ਰਿਹਾ ਹੈ ਉਹ ਨਹੀਂ ਚਲੇਗਾ
0
0
Report

लुधियाणा के ललतों खेडी चौक में दिनदहाड़े डकैती, मालिक घायल, डीवीआर और नकद लूटा

Ludhiana, Punjab:ਲੁਧਿਆਣਾ ਦੇ ਥਾਣਾ ਸਦਰ ਅਧੀਨ ਆਉਂਦੀ ਚੌਂਕੀ ਲਲતੋਂ ਦੇ ਪਿੰਡ ਲਲਤੋਂ ਖੇੜੀ ਚੌੰਕ ਦੇ ਵਿੱਚ ਬਣੀ ਖੇਤੀਬਾੜੀ ਸਰਬ ਸੈਂਟਰ ਦੀ ਦੁਕਾਨ ਤੇ ਦਿਨ ਦਿਹਾੜੇ ਲੁੱਟ ਖੋਹ ਦੀ ਵਾਰਦਾਤ ਲੁਟੇਰਿਆ ਨੇ ਰਿਟਾਇਰਡ ਹੋਏ ਸਰਕਾਰੀ ਦੁਕਾਨ ਚਲਾ ਰਿਹਾ ਸਰਕਾਰੀ ਅਧਿਕਾਰੀ ਨੂੰ ਬੁਰੀ ਤਰ੍ਹਾਂ ਨਾਲ ਕੀਤਾ ਜਖਮੀ ਤਸਵੀਰਾਂ ਸੀਸੀਟੀਵੀ ਚ ਕੈਦ ਮੋਬਾਈਲ ਫੋਨ ਅਤੇ ਨਗਦੀ ਦੀ ਕੀਤੀ ਲੁੱਟ ਲੁੱਟ ਸਮੇਂ ਗੋਲੀ ਮਾਰਨ ਦੀ ਦਿੱਤੀ ਧਮਕੀ ਪੁਲਿਸ ਨੇ ਕਿਹਾ ਮਾਮਲੇ ਦੀ ਕੀਤੀ ਜਾਂਚ ਲੁਧਿਆਣਾ ਲੁਧਿਆਣਾ ਵਿੱਚ ਬਦਮਾਸ਼ਾਂ ਦੇ ਹੌਸਲੇ ਇਨੀ ਬੁਲੰਦ ਹਨ ਕਿ ਦਿਨ ਦਿਹਾੜੇ ਹੀ ਲੁੱਟ ਖੂਹ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਖੂਹ ਦੀ ਘਟਨਾ ਸਾਹਮਣੇ ਆਈ ਥਾਣਾ ਸਦਰ ਦੀ ਅਧੀਨ ਆਉਂਦੇ ਇਲਾਕੇ ਲਲਤੋਂ ਘੇੜੀ ਚੌਂਕ ਦੇ ਵਿੱਚ ਬਣੀ ਸ਼ਾਰਦਾ ਐਗਰੋ ਸਰਵਿਸ ਦੀ ਦੁਕਾਨ ਉੱਪਰ ਜੋ ਦੁਕਾਨ ਕੀ ਸਰਕਾਰੀ ਮਹਿਕਮੇ ਵਿੱਚੋਂ ਰਿਟਾਇਰਡ ਹੋਏ ਵੱਡੇ ਅਧਿਕਾਰੀ ਵੱਲੋਂ ਚਲਾਈ ਜਾ ਰਹੀ ਹੈ ਜਿੱਥੇ ਕਿ ਦੋ ਵਿਅਕਤੀ ਆਉਂਦੇ ਹਨ ਅਤੇ ਸਮਾਨ ਖਰੀਦਣ ਦੇ ਬਹਾਨੇ ਉਸ ਤੋਂ ਬਾਅਦ ਦੁਕਾਨ ਦੇ ਮਾਲਕ ਨਾਲ ਧੱਕਾ ਮੁੱਕੀ ਕਰਦੇ ਹਨ ਜਿਸ ਦੀਆਂ ਤਸਵੀਰਾਂ ਸੀਸੀ ਟੀਵੀ ਕੈਮਰੇ ਦੇ ਵਿੱਚ ਕੈਦ ਹੋਈਆਂ ਹਨ ਕਿਸ ਤਰ੍ਹਾਂ ਨਾਲ ਕੈਮਰੇ ਦੇ ਵਿੱਚ ਆਵਾਜ਼ ਸਾਫ ਸੁਣਾਈ ਦੇ ਰਹੀ ਹੈ ਸਿਰ ਵਿੱਚ ਗੋਲੀ ਮਾਰ ਦੇਣੀ ਹੈ ਜੋ ਕੁਝ ਵੀ ਹੈ ਕੱਢ ਦੋ ਅਤੇ ਉਸ ਨਾਲ ਮਾਰਕੁੱਟ ਕਰਦੇ ਦਿਖਾਈ ਦੇ ਰਿਹਾ ਜਿਸ ਨਾਲ ਦੁਕਾਨ ਦਾ ਮਾਲਕ ਗੰਭੀਰ ਰੂਪ ਵਿੱਚ ਜਖਮੀ ਹੋਇਆ ਲੁੱਟੇਰੇ ਲੁੱਟ ਖੋਹ ਕਰਨ ਤੋਂ ਬਾਅਦ ਦੁਕਾਨ ਵਿੱਚ ਲੱਗਾ ਹੋਇਆ ਡੀਵੀਆਰ ਕੈਮਰਾ ਵੀ ਨਾਲ ਲੈ ਜਾਂਦੇ ਹਨ ਅਤੇ ਥੋੜੀ ਦੂਰ ਤੇ ਡੀਵੀਆ ਸੁੱਟ ਜਾਂਦੇ ਨੇ ਇਸ ਤੋਂ ਇਲਾਵਾ ਸੈਮਸੰਗ ਦਾ ਮੋਬਾਈਲ ਅਤੇ ਜੋ ਨਗਦੀ ਪਈ ਸੀ ਉਹ ਲੈ ਕੇ ਫਰਾਰ ਹੋ ਜਾਂਦੇ ਹਨ
0
0
Report
Advertisement

पति ने पत्नी का गला घोंटकर की हत्या; लाश पोस्टमार्टम के लिए भेजी गई

Sri Muktsar Sahib, Punjab:ਸ਼੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂਵਾਲਾ ਵਿੱਚ ਪਤੀ ਵੱਲੋਂ ਪਤਨੀ ਦਾ ਗਲਾ ਘੋਟ ਕੇ ਕੀਤਾ ਕਤਲ ਮੌਕੇ ਦੇ ਪਹੁੰਚੀ ਥਾਣਾ ਕੋਟਭਾਈ ਪੁਲਿਸ। ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਕਹੇ ਭਿਜਵਾਇਆ। ਪੁਲਿਸ ਦੁਆਰਾ ਕੀਤੀ ਜਾ ਰਹੀ ਹੈ ਇਸ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ। ਮ੍ਰਿਤਕਾ ਦੀ ਪਹਿਚਾਨ ਗੁਰ ਸ਼ਮਿੰਦਰ ਕੌਰ ਪਤਨੀ ਨੀলা ਸਿੰਘ (35 ਸਾਲ) ਵਾਸੀ ਖਿਡ়ਕਿਆਂ ਵਾਲਾ ਵੱਜੋ ਹੋਈ ਪਹਿਚਾਣ। ਦੋਸ਼ੀ ਪਤੀ ਘਟਨਾ ਨੂੰ ਅੰਜਾਮ ਦੇ ਮੌਕੇ ਤੋਂ ਹੋਇਆ ਫਰਾਰ ਪੁਲਿਸ ਵੱਲੋਂ ਟੀਮਾਂ ਬਣਾ ਕੇ ਕੀਤੀ ਜਾ ਰਹੀ ਹੈ ਦੋਸ਼ੀ ਪਤੀ ਦੀ ਭਾਲ। ਸ਼੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂ ਦੇ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਮਿਲ ਰਹੇ ਥਾਣਾ ਕੋਟ ਭਾਈ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਪੋਸਟਮਾਰਟਮ ਦੇ ਲਈ ਲਾਸ਼ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਭਿੱਜਵਾ ਦਿੱਤਾ ਹੈ ਅਤੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈਕੇ ਬੋਲਦੇ ਹੋਏ ਥਾਣਾ ਕੋਟਭਾਈ ਦੇ ਇੰਚਾਰਜ ਇੰਸਪੈਕਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਸ ਘਟਨਾ ਬਾਰੇ ਇਤਲਾਅ ਮਿਲੀ ਸੀ ਕਿ ਪਿੰਡ ਖਿੜਕਿਆਂ ਵਾਲਾ ਵਿਖੇ ਇੱਕ ਵਿਅਕਤੀ ਦੇ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਤਾਂ ਉਹਨਾਂ ਦੀ ਟੀਮ ਮੌਕੇ ਉੱਤੇ ਪਹੁੰਚੀ ਅਤੇ ਦੇਖਿਆ ਕਿ ਘਰ ਦੇ ਕਮਰੇ ਦੇ ਵਿੱਚ ਮ੍ਰਿਤਕ ਮਹਿਲਾ ਦੀ ਲਾਸ਼ ਪਈ ਹੋਈ ਸੀ ਉਹਨਾਂ ਕਿਹਾ ਕਿ ਮ੍ਰਿਤਕਾਂ ਦੀ ਪਹਿਚਾਣ ਗੁਰਸ਼ਮਿੰਦਰ ਕੌਰ ਪਤਨੀ ਨੀਲਾ ਸਿੰਘ ( 35 ਸਾਲ ) ਵਜੋਂ ਹੋਈ ਹੈ ਅਤੇ ਉਹਨਾਂ ਦੇ ਵੱਲੋਂ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕਰਦੇ ਹੋਏ ਵੱਖ ਵੱਖ ਧਰਾਵਾਂ ਦੇ ਤਹਿਤ ਦੋਸ਼ੀ ਪਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਅਤੇ ਦੋਸ਼ੀ ਪਤੀ ਜੋ ਕਿ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ ਉਸ ਦੀ ਭਾਲ ਦੇ ਲਈ ਟੀਮਾਂ ਬਣਾ ਕੇ ਦੋਸ਼ੀ ਪਤੀ ਦੀ ਭਾਲ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਫਿਲਹਾਲ ਕਤਲ ਕਰਨ ਦੇ ਕਾਰਨ ਸਾਹਮਣੇ ਨਹੀਂ ਆਏ ਨੇ ਪਰ ਜਾਂਚ ਪੜਤਾਲ ਦੇ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਆਧਾਰ ਤੇ ਹੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕਾ ਦੀ ਲਾਸ਼ ਨੂੰ ਪੋਸਟ ਮਾਰਟਮ ਦੇ ਲਈ ਮੁਕਤਸਰ ਦੇ ਸਰਕਾਰੀ ਹਸਪਤਾਲ ਵਿਖੇ ਮਨੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਹੈ।
0
0
Report

जनता की अदालत: मानवाधिकार आयोग ने हर शिकायत तुरंत निपटाने का वादा किया

Rajpura, Uttar Pradesh:ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਪੀੜਤ ਦੀ ਆਵਾਜ਼ ਸੁਣੀ ਜਾਵੇਗੀ: ਜਤਿੰਦਰ ਸਿੰਘ ਸ਼ੰਟੀ ਕਿਹਾ—ਇਹ ਜਨਤਾ ਦੀ ਅਦਾਲਤ ਹੈ, ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਹੱਕ ਰਾਜਪੁਰਾ, 5 ਅਕਤੂਬਰ: 2026 (ਅਮਰਜੀਤ ਸਿੰਘ ਪੰਨੂ)ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਪੀੜਤਾਂ ਨੂੰ ਨਿਆਂ ਦਿਵਾਉਣਾ ਕਮਿਸ਼ਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਜਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੀੜਤ ਵਿਅਕਤੀ ਦੀ ਆਵਾਜ਼ ਨੂੰ ਹਰ ਹਾਲਤ ਵਿੱਚ ਸੁਣਿਆ ਜਾਵੇਗਾ. ਰਾਜਪੁਰਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਪਦਮ ਸ਼੍ਰੀ ਸ਼ੰਟੀ ਨੇ ਕਿਹਾ ਕਿ "ਇਹ ਜਨਤਾ ਦੀ ਅਦਾਲਤ ਹੈ।" ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਇੱਥੇ ਆਉਂਦਾ ਹੈ, ਉਸ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਸ ਨੂੰ ਨਿਆਂ ਦਿਵਾਉਣ ਲਈ ਲੋੜੀਂਦੀ ਕਾਰਵਾਈ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਅਧਿਕਾਰਾਂ ਲਈ ਕਿਸੇ ਵੀ ਤਰ੍ਹਾਂ ਡਰਨ ਜਾਂ ਝਿਜਕਣ ਦੀ ਲੋੜ ਨਹੀਂ ਹੈ。 ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ, ਏ.ਡੀ.ਸੀ. (ਜਨਰਲ) ਅਨੁਪ੍ਰਿਤਾ ਜੌਹਲ, ਐੱਸ.ਡੀ.ਐੱਮ. ਗੁਰਦੇਵ ਸਿੰਘ ਧੰਮ, ਡੀ.ਐੱਸ.ਪੀ. ਰਸ਼ਪਾਲ ਸਿੰਘ ਸਮੇਤ ਸਿਹਤ ਵਿਭਾਗ, ਨਗਰ ਕੌਂਸਲ, ਬਿਜਲੀ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ. ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਲਈ ਵੀ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਤਹਿਤ ਹਸਪਤਾਲਾਂ ਵਿੱਚ ਢੁਕਵੀਆਂ ਮੁਰਦਾਘਰ ਸਹੂਲਤਾਂ ਅਤੇ ਐਂਬੂਲੈਂਸ ਸੇਵਾਵਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ。 ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀਆਂ, ਖ਼ਾਸ ਕਰਕੇ ਲਾਵਾਰਿਸ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ sbਬੰਧਤ ਮਾਮਲਿਆਂ ਵਿੱਚ ਮ੍ਰਿਤਕ ਦੇਹ ਦਾ ਸਨਮਾਨਜਨਕ ਢੰਗ ਨਾਲ ਪ੍ਰਬੰਧਨ ਕਰਨਾ ਹਸਪਤਾਲਾਂ ਦੀ ਜ਼ਿੰਮੇਵਾਰੀ ਹੈ। ਅਜਿਹੇ ਮਾਮਲਿਆਂ ਵਿੱਚ ਮੁਫ਼ਤ ਜਾਂ ਸਹਾਇਤਾ ਪ੍ਰਾਪਤ ਸਸਕਾਰ ਜਾਂ ਦਫ਼ਨਾਉਣ ਦੀ ਵਿਵਸਥਾ ਕਰਨ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ。 ਪਦਮ ਸ਼੍ਰੀ ਸ਼ੰਟੀ ਨੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਲੋੜੀਂਦੇ ਸੁਰੱਖਿਆ ਉਪਕਰਨ, ਸੁਰੱਖਿਆ ਸਹੂਲਤਾਂ ਅਤੇ ਬੀਮਾ ਕਵਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਅਤੇ ਸਿਹਤ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਹੋਵੇ. ਵਿਦੇਸ਼ ਭੇਜਨ ਦੇ ਨਾਂ 'ਤੇ ਲੋਕਾਂ ਨਾਲ ਹੋ ਰਹੀ ਠੱਗੀ ਦਾ ਗੰਭੀਰ ਨੋਟਿਸ ਲੈਂਦਿਆਂ ਪਦਮ ਸ਼੍ਰੀ ਸ਼ੰਟੀ ਨੇ ਕਿਹਾ ਕਿ ਝੂਠੇ ਵੀਜ਼ਿਆਂ, ਜਾਅਲੀ ਆਫ਼ਰ ਲੈਟਰਾਂ ਅਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਠੱਗਾਂ ਵੱਲੋਂ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟਣ ਦੇ ਮਾਮਲੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਮੌਕੇ ਵੱਖ-ਵੱਖ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਵੀ ਪਦਮ ਸ਼੍ਰੀ ਸ਼ੰਟੀ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਉਨ੍ਹਾਂ sਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਲੋਕਾਂ ਨੂੰ ਬੇਲੋੜੀ ਖੱਜਲ-ਖ਼ੁਆਰੀ ਤੋਂ ਬਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ。 ਏ.ਡੀ.ਸੀ. (ਜਨਰਲ) ਅਨੁਪ੍ਰਿਤਾ ਜੌਹਲ ਨੇ ਭਰੋਸਾ ਦਿਵਾਇਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਲੋਕਾਂ ਦੇ ਵੱਡੇ ਇਕੱਠ ਨੂੰ ਸਬੋਧਨ ਕਰਦਿਆਂ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸੂਬੇ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਨਾਲ ਸਬੰਧਤ ਮਾਮਲਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਮਕਸਦ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਮਿਲੇ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ。 ਪਦਮ ਸ਼੍ਰੀ ਸ਼ੰਟੀ ਨੇ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਭਲਾਈ ਅਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਪ੍ਰੋਗਰਾਮ ਬੇਹੱਦ ਜ਼ਰੂਰੀ ਹਨ。 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ 'ਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਜਾਂ ਕਿਸੇ ਵਿਅਕਤੀ ਨਾਲ ਬੇਇਨਸਾਫ਼ੀ ਹੁੰਦੀ ਹੈ ਤਾਂ ਉਹ ਆਪਣੀ ਸ਼ਿਕਾਇਤ ਲਿਖਤੀ ਰੂਪ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ 'ਤੇ ਦੋ ਦਿਨਾਂ ਦੇ ਅੰਦਰ ਕਾਰਵਾਈ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਲੋਕਾਂ ਦੀ ਸਹੂਲਤ ਲਈ 9855475547 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ 'ਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ。
0
0
Report
Advertisement

बंगा के फ्लाईओवर पर बस गिरकर 3 की मौत, चालक फरार

Noida, Uttar Pradesh:नवांशहर/बंगा: जिला नवांशहर की सब-तहसील बंगा में आज सुबह करीब 5 बजे एक दर्दनाक सड़क हादसा हो गया। मोहाली से श्री अमृतसर साहिब जा रही एक बस बंगा फ्लाईओवर पर पुल से नीचे जा गिरी। हादसे में कंडक्टर समेत तीन लोगों की मौत होने की सूचना है। मृतकों में एक छात्रा भी शामिल बताई जा रही है। मौके से प्राप्त जानकारी के अनुसार, बस जब बंगा फ्लाईओवर पर पहुंची तो कथित तौर पर चालक की आंख लग गई, जिसके कारण बस अनियंत्रित होकर पुल से नीचे जा गिरी। हादसे के बाद मौके पर चीख-पुकार मच गई। बताया जा रहा है कि हादसे में तीन लोगों की जान चली गई, जबकि बस चालक मौके से फरार हो गया। घटना की सूचना मिलते ही संबंधित पुलिस प्रशासन मौके पर पहुंचा और मामले की जांच शुरू कर दी गई है।
0
0
Report

जालंधर में चक्की पर हमला: 10-15 नकदी, तेल-घी टीन और ड्राई फ्रूट चुरा फरार

Noida, Uttar Pradesh:चोरों ने चक्की को बनाया निशाना, Oil, Dry Fruit और Cash लेकर फरार जालंधरः माई हीरा गेट के पास आर्य समाज मंदिर के सामने 4-5 अज्ञात लोगों ने एक चक्की को निशाना बनाया है। जिसमें चोर अल सुबह 4 बजे के करीब गेट का ताला तोड़कर चक्की से 10-15 की नकदी, एक घी का टीन, एक रिफाइड की पेटी और ड्राई फ्रूट लेकर फरार हो गए। घटना की जानकारी दुकान की लेंबर ने दी। उन्होंने बताया कि गेट को तोड़कर आरोपी दुकान में घुसे है, जिसकी सीसीटीवी भी सामने आई है। आरोपियों ने चेहरा ढका हुआ है और गले से नकदी को साफ कर दिया है। पीड़ित दुकानदार ने बताया कि चक्की 70 साल पुरानी है, पहले कभी भी ऐसी घटना नहीं हुई है। उन्होंने पुलिस को मामले की सूचना दे दी है। पुलिस ने मामले में जांच शुरू कर दी है। उधर, बाजार के दुकानदारों ने घटना की निंदा की है। उन्होंने कहा कि आए दिन ऐसे मामले सामने आ रहे है। पिछले दिनों खिंगरा गेट में भी अज्ञात चोरों ने दुकान का शटर तोड़कर नकदी, देसी घी और ड्राई फ्रूट पर हाथ साफ किया था, जिसमें दुकानदार ने पुलिस को शिकायत देने से भी मना कर दिया था। उन्होंने कहा था कि पुलिस कार्रवाई तो करती नहीं है तो शिकायत देने का क्या फायदा। शहर में लगातार लूट और चोरी की घटनाएं बढ़ रही है, जिसमें पुलिस आरोपियों पर नकेल कसने में ढीली कार्रवाई कर रही है।
0
0
Report

फरीदकोट किराना व्यापारी संघ की बैठक, केंद्र से नीति बदलाव की भारी मांग

Kot Kapura, Punjab:ਫਰੀਦਕੋਟ ਵਿੱਚ ਅੱਜ ਰਿਟੇਲ ਕਰਿਆਨਾ ਵਪਾਰੀ ਐਸੋਸੀਏਸ਼ਨ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸ਼ਹਿਰ ਦੇ ਸਾਰੇ ਕਰਿਆਨਾ ਰਿਟੇਲ ਵਪਾਰੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਜਿੱਥੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਉੱਥੇ ਹੀ ਆਰਥਿਕ ਤੌਰ ਤੇ ਮੰਦੀ ਵਿੱਚੋਂ ਗੁਜ਼ਰ ਰਹੇ ਵਪਾਰੀਆਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਤੋਂ ਨੀਤੀਆਂ ਵਿੱਚ ਬਦਲਾਅ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਚੰਦਨ ਕਾਮਰੇਡ ਨੇ ਦੱਸਿਆ ਕਿ ਅੱਜ ਕੱਲ ਜੋ ਹਾਲਾਤ ਬਣੇ ਹੋਏ ਹਨ ਉਸ ਵਿੱਚ ਵਪਾਰੀ ਨੂੰ ਆਪਣਾ ਵਪਾਰ ਕਰਨਾ ਬਹੁਤ ਮੁਸ਼ਕਿਲ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਅਲੱਗ ਅਲੱਗ ਵਿਭਾਗਾਂ ਵੱਲੋਂ ਉਹਨਾਂ ਤੇ ਸ਼ਿਕੰਜੇ ਕੱਸੇ ਜਾ ਰਹੇ ਹਨ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਲਿਆਦੀਆਂ ਗਈਆਂ ਨੀਤੀਆਂ ਕਾਰਨ ਵਪਾਰ ਬੁਰੀ ਤਰਹਾਂ ਫੇਲ ਹੋ ਰਿਹਾ ਹੈ। ਉਹਨਾਂ ਮੰਗ ਕੀਤੀ ਗਈ ਜੋ ਹੈਲਥ ਡਿਪਾਰਟਮੈਂਟ ਵੱਲੋਂ ਸੈਂਪਲਿੰਗ ਕੀਤੀ ਜਾਂਦੀ ਹੈ ਉਸ ਵਿੱਚ ਮੇਨ ਪਾਰਟੀ ਕੰਪਨੀ ਨੂੰ ਬਣਾਉਣਾ ਚਾਹੀਦਾ ਹੈ ਨਾ ਕਿ ਦੁਕਾਨਦਾਰ ਨੂੰ ਇਸ ਨਾਲ ਜੇਕਰ ਕੋਈ ਸੈਂਪਲ ਫੇਲ ਆਉਂਦਾ ਹੈ ਤਾਂ ਉਸਦਾ ਖਮਿਆਜਾ ਦੁਕਾਨਦਾਰ ਨੂੰ ਭੁਤਣਾ ਪੈਂਦਾ ਹੈ ਜਦ ਕਿ ਉਸਦਾ ਸਹੀ ਜਿੰਮੇਦਾਰ ਕੰਪਨੀ ਮਾਲਕ ਹੋਣਾ ਚਾਹੀਦਾ ਹੈ। ਦੂਜੇ ਪਾਸੇ ਅਲੱਗ ਅਲੱਗ ਵਿਭਾਗਾਂ ਵੱਲੋਂ ਕੀਤੀਆਂ ਜਾਂਦੀਆਂ ਦੁਕਾਨਦਾਰਾਂ ਤੇ ਰੇਡਾਂ ਨੂੰ ਲੈ ਕੇ ਵੀ ਚਿੰਤਾ ਜਤਾਈ। ਉਹਨਾਂ ਕਿਹਾ ਕਿ ਕਈ ਛੋਟੇ ਸ਼ਹਿਰ ਜਾਂ ਛੋਟੇ ਕਸਬੇ ਜਿਨਾਂ ਵਿੱਚ ਤਿੰਨ ਤਿੰਨ ਤੋਂ ਚਾਰ ਚਾਰ ਮਾਲ ਖੁੱਲ ਚੁੱਕੇ ਹਨ ਉੱਥੇ ਛੋਟਾ ਕਾਰੋਬਾਰੀ ਬਿਲਕੁਲ ਤਬਾਹ ਹੋ ਚੁੱਕਾ ਹੈ।ਸਰਕਾਰ ਨੂੰ ਚਾਹੀਦਾ ਕਿ ਆਬਾਦੀ ਦੇ ਹਿਸਾਬ ਨਾਲ ਹੀ ਮਾਲ ਖੋਲਣ ਦੀ ਇਜ਼ਾਜ਼ਤ ਦਿੱਤੀ ਜਾਵੇ ਤਾਂ ਜੋ ਛੋਟਾ ਦੁਕਾਨਦਾਰ ਵੀ ਆਪਣਾ ਰੁਜ਼ਗਾਰ ਕਰ ਸਕੇ। ਉਹਨਾਂ ਕਿਹਾ ਕਿ ਯੂਪੀਆਈ ਵਿੱਚ ਲਿਆਂਦੀਆਂ ਗਈਆਂ ਨਵੀਆਂ ਨੀਤੀਆਂ ਜਿਸ ਵਿੱਚ 2 ਹਜ਼ਾਰ ਤੋਂ ਜਿਆਦਾ ਟਰਾਂਜੈਕਸ਼ਨ ਤੇ ਦੁਕਾਨਦਾਰ ਨੂੰ ਟੈਕਸ ਭਰਨਾ ਪਵੇਗਾ ਉਸ ਦੇ ਕੇਂਦਰ ਸਰਕਾਰ ਨੂੰ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ ਕਿਉਂਕਿ ਪਹਿਲਾਂ ਹੀ ਦੁਕਾਨਦਾਰ ਬਹੁਤ ਘੱਟ ਮਾਰਜਨ ਤੇ ਕੰਮ ਕਰ ਰਹੇ ਹਨ ਅਤੇ ਉੱਤੋਂ ਜੇਕਰ ਅਜਿਹੇ ਹੋਰ ਟੈਕਸ ਦੁਕਾਨਦਾਰ ਨੂੰ ਪਏ ਤਾਂ ਦੁਕਾਨਦਾਰ ਆਪਣਾ ਗੁਜ਼ਾਰਾ ਕਰਨਾ ਔਖਾ ਹੋ ਜਾਵੇਗਾ।
0
0
Report
Advertisement
Advertisement
Back to top