Back
मानसा गांव में किसानों और पुलिस के बीच टकराव, रेल रोकने का प्रयास असफल
KDKuldeep Dhaliwal
Dec 05, 2025 08:17:53
Mansa, Punjab
ਮਾਨਸਾ ਦੇ ਠੂਠਿਆਂ ਵਾਲੀ ਪਿੰਡ ਵਿੱਚ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾ ਮੁੱਕੀ. ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਅਤੇ ਕ੍ਰਾਂਤੀਕਾਰੀ ਯੂਨੀਅਨ ਵੱਲੋਂ ਪੰਜਾਬ ਭਰ ਦੇ ਵਿੱਚ ਦੋ ਘੰਟੇ ਦੇ ਲਈ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ ਪਰ ਮਾਨਸਾ ਜ਼ਿਲ੍ਹੇ ਦੇ ਵਿੱਚ ਕਿਸਾਨਾਂ ਦਾ ਰੇਲ ਰੋਕੋ ਧਰਨਾ ਸਫਲ ਨਹੀਂ ਹੋ ਸਕਿਆ ਪੁਲਿਸ ਵੱਲੋਂ ਮਾਨਸਾ ਜਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਵਿੱਚ ਕਿਸਾਨਾਂ ਨੂੰ ਰੋਕ ਲਿਆ ਗਿਆ ਜਿੱਥੇ ਪੁਲਿਸ ਦੇ ਨਾਲ ਕਿਸਾਨਾਂ ਦੀ ਧੱਕਾ ਮੁੱਕੀ ਵੀ ਹੋਈ ਹੈ। ਵੀਓ _ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਬਿਜਲੀ ਸੋਧ ਬਿਲ ਪਰਾਲੀ ਦੇ ਕਿਸਾਨਾਂ ਤੇ ਪਾਏ ਗਏ ਪਰਚੇ ਰੱਦ ਕਰਨ ਮਨਰੇਗਾ ਦੇ ਵਿੱਚ ਕਿਸਾਨਾਂ ਨੂੰ ਸ਼ਾਮਿਲ ਕਰਨ ਅਤੇ ਦਿੱਲੀ ਅੰਦੋਲਨ ਸਮੇਂ ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਅੱਜ 12 ਤੋਂ ਤਿੰਨ ਵਜੇ ਦੇ ਤੱਕ ਦੋ ਘੰਟੇ ਲਈ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੀ ਅਨਾਜ ਮੰਡੀ ਦੇ ਵਿੱਚ ਇਕੱਠੇ ਹੋਏ ਕਿਸਾਨਾਂ ਨੂੰ ਭਾਰੀ ਪੁਲਿਸ ਫੋਰਸ ਵੱਲੋਂ ਰੋਕ ਲਿਆ ਗਿਆ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਨੇ ਅਤੇ ਪੰਜਾਬ ਭਰ ਦੇ ਵਿੱਚ ਅੱਜ ਦੋ ਘੰਟਿਆਂ ਦੇ ਲਈ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਨੇ ਪਰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਵੇਰ ਤੋਂ ਹੀ ਘਰਾਂ ਦੇ ਵਿੱਚੋਂ ਗ੍ਰਿਫਤਾਰ ਕਰਨਾ ਅਤੇ ਕਿਸਾਨਾਂ ਨੂੰ ਰੇਲਵੇ ਟਰੈਕ ਤੱਕ ਪ੍ਰਦਰਸ਼ਨ ਕਰਨ ਦੇ ਲਈ ਨਾ ਜਾਣ ਦੇਣਾ ਦੋਨੋਂ ਸਰਕਾਰਾਂ ਦੀ ਕਿਸਾਨ ਵਿਰੋਧੀ ਚਾਲ ਹੈ ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਪਰ ਅੱਜ ਕਿਸਾਨਾਂ ਨੂੰ ਰੇਲਵੇ ਟਰੈਕ ਤੱਕ ਪੁਲਿਸ ਵੱਲੋਂ ਨਹੀਂ ਜਾਣ ਦਿੱਤਾ ਗਿਆ ਅਤੇ ਉਹ 3 ਵਜਦੇ ਤੱਕ ਪ੍ਰਦਰਸ਼ਨ ਕਰਨਗੇ ਉਹਨਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਰੱਖਣਗੇ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSandeep Singh
FollowDec 05, 2025 09:00:570
Report
ADAnkush Dhobal
FollowDec 05, 2025 08:50:180
Report
MJManoj Joshi
FollowDec 05, 2025 08:48:3732
Report
MJManoj Joshi
FollowDec 05, 2025 08:47:0780
Report
RKRAJESH KATARIA
FollowDec 05, 2025 08:33:0933
Report
BSBhushan Sharma
FollowDec 05, 2025 08:15:3794
Report
KSKamaldeep Singh
FollowDec 05, 2025 08:02:49Chandigarh, Chandigarh:शंभू स्टेशन पर भारी सुरक्षा बल तैनात, कुछ किसान नेताओं को हिरासत में लिया गया
171
Report
NSNaresh Sethi
FollowDec 05, 2025 07:52:20201
Report
TBTarsem Bhardwaj
FollowDec 05, 2025 07:17:25154
Report
RKRAJESH KATARIA
FollowDec 05, 2025 07:15:2496
Report
AAAsrar Ahmad
FollowDec 05, 2025 07:05:48155
Report
KSKamaldeep Singh
FollowDec 05, 2025 07:05:38112
Report
ASAvtar Singh
FollowDec 05, 2025 07:03:18120
Report
KSKiranveer Singh
FollowDec 05, 2025 06:51:27129
Report