ਬੀਤੀ ਰਾਤ ਮਾਨਸਾ ਜ਼ਿਲ੍ਹੇ ਦੇ ਫੁੱਲੂਵਾਲਾ ਡੋਗਰਾ ਵਿੱਚ ਇੱਕ ਐਲਆਈਸੀ ਮੁਲਾਜ਼ਮ ਦਾ ਉਸ ਦੇ ਘਰ ਦੇ ਬਾਹਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲੀਸ ਨੇ ਕੁਝ ਘੰਟਿਆਂ ਵਿੱਚ ਹੀ ਇਸ ਕਤਲ ਦਾ ਭੇਤ ਸੁਲਝਾ ਲਿਆ। ਐਸਪੀ ਇਨਵੈਸਟੀਗੇਸ਼ਨ ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਮ੍ਰਿਤਕ ਕੈਸ਼ੀਅਰ ਦਾ ਕੰਮ ਕਰਦਾ ਸੀ। ਉਹ ਜਗਰਾਓਂ ਵਿੱਚ ਐਲਆਈਸੀ ਵਿਭਾਗ ਵਿੱਚ ਕੰਮ ਕਰਦਾ ਸੀ ਅਤੇ 31 ਜੁਲਾਈ ਨੂੰ ਸੇਵਾਮੁਕਤ ਹੋਣ ਜਾ ਰਿਹਾ ਸੀ ਅਤੇ ਕੱਲ੍ਹ ਉਸ ਦਾ ਜਨਮ ਦਿਨ ਸੀ ਜਿਸ ਲਈ ਉਸ ਨੇ ਆਪਣੀ ਵਿਆਹੀ ਲੜਕੀ ਨੂੰ ਵੀ ਸੇਵਾਮੁਕਤੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਸੀ।
ਬੁਢਲਾਡਾ ਦੇ ਫੁੱਲੂਵਾਲਾ ਡੋਗਰਾ 'ਚ LIC ਮੁਲਾਜ਼ਮ ਦੇ ਕਤਲ ਦੀ ਗੁੱਥੀ ਪੁਲਸ ਨੇ ਸੁਲਝਾ ਲਈ ਹੈ
For breaking news and live news updates, like us on Facebook or follow us on Twitter and YouTube . Read more on Latest News on Pinewz.com
ਜੂਡੋ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਦਾ ਬਨੂੜ ਚ ਸਨਮਾਨ ਕੀਤਾ ਗਿਆ। ਸੰਮਤੀ ਦੇ ਪ੍ਰਧਾਨ ਜੀਵਨ ਕੁਮਾਰ ਨੇ ਦੱਸਿਆ ਕਿ ਬਹੁਤ ਘੱਟ ਸਹੂਲਤਾਂ ਦੇ ਨਾਲ ਕੜੀ ਮਿਹਨਤ ਕਰਦੇ ਹੋਏ ਜੂਡੋ ਖਿਡਾਰੀ ਮਨੀ ਨੇ ਨੈਸ਼ਨਲ ਚੈਂਪੀਅਨਸ਼ਿਪ ਜੂਡੋ ਦੇ ਵਿੱਚ ਗੋਲਡ ਮੈਡਲ ਜਿੱਤ ਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਉਸਦੀ ਇਸ ਉਪਲੱਬਧੀ ਉੱਤੇ ਨਗਦ ਰਾਸੀ ਦੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਨੈਸ਼ਨਲ ਗੋਲਡ ਮੈਡਲ ਵਿਜੇਤਾ ਮਨੀ ਨੇ ਕਿਹਾ ਕਿ ਉਹ ਬੱਚਿਆਂ ਨੂੰ ਜੂਡੋ ਗੇਮ ਵੱਲ ਲੈ ਕੇ ਜਾਣਾ ਚਾਹੁੰਦਾ ਹੈ ਤਾਂ ਕਿ ਉਹ ਵੀ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰ ਸਕਣ।
ਕੋਟਕਪੂਰਾ ਦੇ ਡਾਕਟਰ ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜਿੱਥੇ ਵੱਡੀ ਗਿਣਤੀ ਵਿੱਚ ਸਕੂਲਾਂ ਚ ਬੱਚਿਆਂ ਦੇ ਮਾਪੇ ਪਹੁੰਚ ਰਹੇ ਹਨ ਜਿੱਥੇ ਸਕੂਲ ਦੇ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਸਾਲ ਭਰ ਦੀ ਕੀਤੀ ਮਿਹਨਤ ਬਾਰੇ ਦੱਸਿਆ ਜਾ ਰਿਹਾ ਹੈ ਅਤੇ ਉੱਥੇ ਹੀ ਸਕੂਲ ਅੰਦਰ ਬੱਚਿਆਂ ਦਾ ਕਿਸ ਤਰੀਕੇ ਦਾ ਵਤੀਰਾ ਹੈ ਅਤੇ ਪਹਨ ਵਿੱਚ ਬੱਚੇ ਕਿਸ ਤਰੀਕੇ ਦੇ ਹਨ ਜਿਸ ਨੂੰ ਲੈ ਕੇ ਵੀ ਗੱਲਬਾਤ ਕੀਤੀ ਜਾ ਰਹੀ ਹੈ।
ਫਿਰੋਜ਼ਪੁਰ ਦੇ ਤਲਵੰਡੀ ਭਾਈ ਦੀ ਸ਼ਰੂਤੀ ਗੁਪਤਾ ਨੇ ਹਰਿਆਣਾ ਵਿੱਚ ਐੱਚਸੀਐੱਸ ਜੁਡੀਸ਼ਲ ਸਰਵਿਸਿਜ਼ ਦੀ ਪ੍ਰੀਖਿਆ ਵਿੱਚ 60ਵਾਂ ਰੈਂਕ ਹਾਸਲ ਕਰਕੇ ਜੱਜ ਬਣਨ ਦਾ ਮਕਾਮ ਪ੍ਰਾਪਤ ਕੀਤਾ ਹੈ, ਜਿਸ ਨਾਲ ਉਸਨੇ ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਫਿਰੋਜ਼ਪੁਰ ਦਿਹਾਤੀ ਦੇ ਆਪ ਵਿਧਾਇਕ ਰਜਨੀਸ਼ ਦਹੀਆ ਨੇ ਪਰਿਵਾਰ ਨੂੰ ਮਿਲ ਮੁਬਾਰਕਬਾਦ ਦਿੱਤੀ ਅਤੇ ਮੂੰਹ ਮਿੱਠਾ ਕਰਾਇਆ। ਸ਼ਰੂਤੀ ਦੇ ਪਿਤਾ, ਅਸ਼ੋਕ ਗੁਪਤਾ, ਵੀ ਇੱਕ ਵਕੀਲ ਹਨ। ਉਸਦੀ ਇਸ ਪ੍ਰਾਪਤੀ 'ਤੇ ਸ਼ਹਿਰ ਦੇ ਪਤਵੰਤੇ ਅਤੇ ਰਿਸ਼ਤੇਦਾਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਕੋਟਕਪੁਰਾ ਦੇ ਭਗਵਾਨ ਵਾਲਮੀਕੀ ਮੰਦਰ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੱਜ ਵਾਲਮੀਕੀ ਜਯੰਤੀ ਮੌਕੇ ਸ਼ਹਿਰ ਵਿੱਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸ਼ੋਭਾ ਯਾਤਰਾ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਗੁਜ਼ਰਦੀ ਹੋਈ ਵਾਪਸ ਮੰਦਰ 'ਤੇ ਸਮਾਪਤ ਹੋਈ। ਯਾਤਰਾ ਵਿੱਚ ਸੁੰਦਰ ਝਾਂਕੀਆਂ ਸਜਾਈਆਂ ਗਈਆਂ ਅਤੇ ਸੈਂਕੜਿਆਂ ਸ਼ਰਧਾਲੂਆਂ ਨੇ ਭਾਗ ਲਿਆ।
ਕੋਟਕਪੂਰਾ ਦੇ ਪਿੰਡ ਹਰੀ ਨੋਂ ਵਿਖੇ ਗੁਰਪ੍ਰੀਤ ਸਿੰਘ ਦਾ ਕੁਝ ਅਣਪਛਾਤੇ ਬਾਇਕ ਸਵਾਰਾਂ ਵੱਲੋਂ ਗੋਲ਼ੀਆਂ ਮਾਰਕੇ ਕਤਲ ਹੋ ਗਿਆ। ਇਸ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਕਾਤਲਾਂ ਦੀ ਤਲਾਸ਼ ਹੋਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੌਕੇ 'ਤੇ ਲੱਗੇ ਸੀਸੀਟੀਵੀ ਕੈਮਰੇ ਘਘਾਲੇ ਜਾ ਰਹੇ ਹਨ। ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਮੋਬਾਇਲ ਨੰਬਰਾਂ 'ਤੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ।
ਇਸ ਵਾਰ ਦੁਸਹਿਰੇ 'ਤੇ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਦੀ ਉਚਾਈ ਘੱਟ ਹੋ ਗਈ ਹੈ ਅਤੇ ਇਨ੍ਹਾਂ ਦੀ ਕੀਮਤ ਵਧ ਗਈ ਹੈ। ਕੋਟਕਪੂਰਾ 'ਚ ਪਿਛਲੇ ਸਾਲਾਂ 'ਚ 65 ਤੋਂ 70 ਫੁੱਟ ਦੇ ਉੱਚੇ ਪੁਤਲੇ ਬਣਾਏ ਜਾਂਦੇ ਸਨ, ਜੋ ਇਸ ਵਾਰ ਘੱਟ ਕੇ 40 ਫੁੱਟ ਰਹਿ ਗਏ ਹਨ। ਇਸ ਦਾ ਕਾਰਨ ਵਧਦੀ ਮਹਿੰਗਾਈ ਦੱਸਿਆ ਜਾ ਰਿਹਾ ਹੈ। ਕੁੰਭਕਰਨ ਅਤੇ ਮੇਘਨਾਦ ਦੇ ਵੀ ਛੋਟੇ ਪੁਤਲੇ ਬਣਾਏ ਗਏ ਹਨ। ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਦੋ ਅਕਤੂਬਰ ਨੂੰ ਬਣਾਉਣ ਸ਼ੁਰੂ ਕੀਤੇ ਗਏ ਸਨ ਅਤੇ ਇਹ ਪੁਤਲੇ ਛੋਟੇ ਬੱਚੇ ਤਿਆਰ ਕਰ ਰਹੇ ਹਨ।
ਫਰੀਦਕੋਟ ਜ਼ਿਲ੍ਹੇ ਦੀ ਐਸਐਸਪੀ ਡਾਕਟਰ ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਕੋਟਕਪੂਰਾ ਸਿਟੀ ਵਿੱਚ ਸੱਤ ਕਿਲੋ 600 ਗ੍ਰਾਮ ਗਾਂਜੇ ਨਾਲ ਦੋ ਨਸ਼ਾ ਤਸਕਰਾਂ ਨੂੰ ਗ੍ਰਫਤਾਰ ਕੀਤਾ। ਪੁਲਿਸ ਨੇ ਦਾਣਾ ਮੰਡੀ ਦੇ ਨੇੜਿਓਂ ਸ਼ੱਕ ਦੇ ਅਧਾਰ 'ਤੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ, ਜਿਨ੍ਹਾਂ ਤੋਂ ਇਹ ਨਸ਼ਾ ਬਰਾਮਦ ਹੋਇਆ। ਮੁਲਜਮਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ। ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਇੱਕ ਮੁਲਜਮ ਖਿਲਾਫ ਪਹਿਲਾਂ ਵੀ ਦੋ ਮੁਕਦਮੇ ਹਨ।
ਪੰਚਾਇਤੀ ਚੋਣਾਂ ਨੂੰ ਲੈ ਕੇ, ਕੋਟਕਪੂਰਾ ਸ਼ਹਿਰ ਅਤੇ ਜੈਤੋ ਮੰਡੀ ਵਿੱਚ ਨਾਮਜਦਗੀ ਸੈਂਟਰਾਂ ਦਾ ਐਸ ਐਸ ਪੀ ਡਾਕਟਰ ਪ੍ਰਗਿਆ ਜੈਨ ਨੇ ਦੇਰ ਸ਼ਾਮ ਨੂੰ ਚੈਕਿੰਗ ਕੀਤੀ। ਉਨ੍ਹਾਂ ਨੇ ਨਾਮਜ਼ਦਗੀਆਂ ਲੈਣ ਵਾਲੇ ਆਰ ਓ ਨਾਲ ਪੁੱਛਗਿੱਛ ਕੀਤੀ ਅਤੇ ਇਹ ਜਾਣਿਆ ਕਿ ਕਿਸੇ ਨੂੰ ਕੋਈ ਪ੍ਰੇਸ਼ਾਨੀ ਤਾਂ ਨਹੀਂ ਹੋਈ। ਇਸਦੇ ਨਾਲ ਹੀ, ਡਾਕਟਰ ਪ੍ਰਗਿਆ ਜੈਨ ਨੇ ਆਪਣੇ ਪੁਲਿਸ ਮੁਲਾਜਮਾਂ ਨਾਲ ਵੀ ਇਸ ਸੰਬੰਧ ਵਿੱਚ ਗੱਲਬਾਤ ਕੀਤੀ।