Back
पंजाब सरकार के गुरु का बाग छاؤनी समारोह: 23-25 नवम्बर के लिए खास तैयारी
BKBIMAL KUMAR
Nov 08, 2025 13:34:31
Anandpur Sahib, Punjab
ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ – ਦੀਪਕ ਬਾਲੀ ਸਲਾਹਕਾਰ
Anchor - ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਤੇ
ਸੈਰ ਸਪਾਟਾ ਵਿਭਾਗ ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਅਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਬੁੱਢਾ ਦਲ ਦੀ ਨਿਹੰਗ ਛਾਉਣੀ ਦੇ ਵਿੱਚ ਇੱਕ ਬੰਦ ਕਮਰਾ ਮੀਟਿੰਗ ਵੀ ਹੋਈ ਅਤੇ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ । ਬੁੱਢਾ ਦਲ ਮੁਖੀ ਨੇ ਕਿਹਾ ਹੈ ਕਿ ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋ 25 ਨਵੰਬਰ ਤੱਕ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ। 23 ਨਵੰਬਰ ਨੂੰ ਇਸੇ ਛਾਉਣੀ ਵਿੱਚ ਸਰਬ ਧਰਮ ਸੰਮੇਲਨ ਹੋਵੇਗਾ, ਜਿਸ ਵਿੱਚ ਦੇਸ਼ਾਂ ਵਿਦੇਸ਼ਾਂ ਦੇ ਸਾਰੇ ਧਰਮਾਂ ਦੀਆਂ ਪ੍ਰਮੁੱਖ ਸ਼खਸੀਅਤਾਂ ਸ਼ਾਮਿਲ ਹੋਣਗੀਆਂ。
VO1 - ਅੱਜ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਸੈਰ ਸਪਾਟਾ ਵਿਭਾਗ ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਅਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਹੋਈ ਇੱਕ ਵਿਸੇਸ਼ ਬੈਠਕ ਉਪਰੰਤ ਗੱਲਬਾਤ ਕਰਦੇ ਹੋਏ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਨਾਲ ਨਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਏ ਕਮਾਲ ਦਾ ਗੁਰਤਾਗੱਦੀ ਦਿਹਾੜੇ ਦੀ ਸ਼ਤਾਬਦੀ ਵੀ ਮਨਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰkaar ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਰਹਿਤ ਮਰਿਆਦਾ ਅਨੁਸਾਰ ਸਾਰੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਤੋ ਸੀਸ਼ ਭੇਂਟ ਯਾਤਰਾਂ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅਰੰਭ ਹੋਵੇਗੀ ਜੋ ਪੜਾਅ ਦਰ ਪੜਾਅ ਗੁਰਦੁਆਰਾ ਸੀਸ਼ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗੀ।
VO2 - ਸੈਰ ਸਪਾਟਾ ਵਿਭਾਗ ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਸਮੁੱਚੇ ਸਮਾਗਮਾਂ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੀ ਸੰਪੂਰਨਤਾਂ 25 ਨਵੰਬਰ ਨੂੰ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਉੱਤਰ ਭਾਰਤ ਵਿੱਚ ਪਹਿਲੀ ਵਾਰ ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ 500 ਡਰੋਨਾਂ ਨਾਲ ਨੋਵੇਂ ਪਾਤਸ਼ਾਹ ਜੀ ਦੇ ਜੀਵਨ ਨੂੰ ਸਮਰਪਿਤ ਡਰੋਨ ਸ਼ੋਅ ਆਯੋਜਿਤ ਹੋਣਗੇ, ਜੋ 23 ਨਵੰਬਰ ਤੋ 29 ਨਵੰਬਰ ਤੱਕ ਰੋਜ਼ਾਨਾ ਹੋਣਗੇ। ਸ਼ਰਧਾਲੂਆਂ ਦੇ ਮੁਫਤ ਠਹਿਰਾਓ ਲਈ 19 ਨਵੰਬਰ ਤੋਂ 29 ਨਵੰਬਰ ਤੱਕ 3 ਵਿਸ਼ਾਲ ਟੈਂਟ ਸਿਟੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤਾਂ ਨੂੰ ਹਰ ਸੰਭਵ ਸਹੂਲਤ ਮੁਹੱਇਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਵਿਖੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰੋਸ਼ਨੀ ਅਤੇ ਆਵਾਜ਼ ਸ਼ੋਅ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ 23 ਨਵੰਬਰ ਤੋ 25 ਨਵੰਬਰ ਤੱਕ ਗੁਰੂ ਕਾ ਬਾਗ ਛਾਉਣੀ ਬੁੱਡਾ ਦਲ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਮਹਾਨ ਕੀਰਤਨ ਦਰਬਾਰ, ਸਰਬੱਤ ਦੇ ਭਲੇ ਦੀ ਇਕੱਤਤਰਤਾ, ਸਰਬ ਧਰਮ ਸੰਮੇਲਨ, ਢਾਡੀ ਕਵੀਸ਼ਰੀ ਦਰਬਾਰ ਤੇ ਪੰਥ ਪ੍ਰਸਿੱਧ ਕੇਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਾਲੇ ਸਥਾਨ ਤੇ ਪਹੁੰਚ ਕੇ ਪ੍ਰਬੰਧਾਂ ਦੀ ਰੂਪ ਰੇਖਾ ਦਾ ਜਾਇਜਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਸਮਾਂ ਰਹਿੰਦੀਆਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ。
4
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
VKVipan Kumar
FollowNov 08, 2025 15:19:414
Report
NRNARINDER RATTU
FollowNov 08, 2025 15:18:194
Report
MJManoj Joshi
FollowNov 08, 2025 15:17:294
Report
KSKamaldeep Singh
FollowNov 08, 2025 15:08:42Chandigarh, Chandigarh:10 ਤਰੀਕ ਦੇ ਧਰਨੇ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿੱਚ 10 ਤੇ 11 ਨਵੰਬਰ ਦੀ ਐਲਾਨੀ ਗਈ ਛੁੱਟੀ,
2
Report
SSSanjay Sharma
FollowNov 08, 2025 15:04:16Noida, Uttar Pradesh:Delhi | Prime Minister Narendra Modi met and extended birthday greetings to Bharat Ratna and veteran BJP leader LK Advani at the latter's residence today.
1
Report
MJManoj Joshi
FollowNov 08, 2025 14:37:31Chandigarh, Chandigarh:ਅਮਰਜੀਤ ਸਿੰਘ ਰੜਾ ਮੈਂਬਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨਿਅਨ ਆਜ਼ਾਦ ON PUNJAB BACHAO MORCHA
0
Report
SNSUNIL NAGPAL
FollowNov 08, 2025 14:35:090
Report
BSBHARAT SHARMA
FollowNov 08, 2025 14:22:380
Report
SSSanjay Sharma
FollowNov 08, 2025 14:10:110
Report
RBRohit Bansal
FollowNov 08, 2025 14:02:030
Report
GPGYAN PRAKASH
FollowNov 08, 2025 13:49:261
Report
SSSanjay Sharma
FollowNov 08, 2025 13:41:463
Report
SSSanjay Sharma
FollowNov 08, 2025 13:39:31Noida, Uttar Pradesh:ਹਲਕਾ ਤਰਨਤਾਰਨ ਦੇ ਲੋਕਾਂ ਨੂੰ ਮਿਲਣ ਪਹੁੰਚੇ ਹਾਂ, ''ਆਪ'' ਉਮੀਦਵਾਰ ਦੇ ਹੱਕ ''ਚ ਜਨ ਸਭਾ ਦੌਰਾਨ ਤਰਨਤਾਰਨ ਦੇ ਪੰਜਵੜ ਤੋਂ
1
Report
JSJagmeet Singh
FollowNov 08, 2025 13:22:431
Report