Back
पंजाब में शिक्षकों का विशाल प्रदर्शन, Supreme Court के फैसले के विरोध में
BKBIMAL KUMAR
Feb 22, 2026 10:45:41
Anandpur Sahib, Punjab
ਸ਼੍ਰੀ ਆਨੰਦਪੁਰ ਸਾਹਿਬ ਵਿੱਚ ਅੱਜ ਸਾਂਝੇ ਅਧਿਆਪਕ ਮੋਰਚੇ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਸੁਪਰੀਮ ਕੋਰਟ ਦੇ 1 ਸਤੰਬਰ 2025 ਦੇ ਫੈਸਲੇ ਖ਼ਿਲਾਫ਼ ਵਿਸ਼ਾਲ ਰੋਸ ਰੈਲੀ ਕੱਢੀ ਗਈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਅਧਿਆਪਕ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਅਨੁਛੇਦ 142 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਟੈੱਟ ਲਾਗੂ ਹੋਣ ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਲਈ ਵੀ ਟੈੱਟ ਪਾਸ ਕਰਨਾ ਲਾਜ਼ਮੀ ਕਰਨਾ ਅਧਿਆਪਕ ਵਰਗ ਨਾਲ ਨਿਆਂ ਨਹੀਂ। ਉਨ੍ਹਾਂ ਦੱਸਿਆ ਕਿ ਸਿਰਫ ਉਹ ਅਧਿਆਪਕ ਜਿਨ੍ਹਾਂ ਦੀ ਸੇਵਾ ਮੁਕਤੀ ਵਿੱਚ ਪੰਜ ਸਾਲ ਤੋਂ ਘੱਟ ਸਮਾਂ ਬਾਕੀ ਹੈ, ਉਨ੍ਹਾਂ ਨੂੰ ਛੋਟ ਦਿੱਤੀ ਗਈ ਹੈ, ਪਰ ਉਨ੍ਹਾਂ ਡੀ ਪਦਉਨਤੀ ‘ਤੇ ਰੋਕ ਰਹੇਗੀ। ਉਹੰਨੇਚਿਤਾਵਨੀ ਦਿੱਤੀ ਕਿ ਜੇ ਦੋ ਸਾਲਾਂ ਵਿੱਚ ਟੈੱਟ ਪਾਸ ਨਾ ਕੀਤਾ ਗਿਆ ਤਾਂ ਅਧਿਆਪਕਾਂ ਨੂੰ ਨੌਕਰੀ ਤੋਂ ਹਟਾਇਆ ਜਾ ਸਕਦਾ ਹੈ, ਜੋ ਕਿ ਸਰਕਾਰੀ ਸਿੱਖਿਆ ਪ੍ਰਣਾਲੀ ‘ਤੇ ਗੰਭੀਰ ਅਸਰ ਪਾਵੇਗਾ। ਅਧਿਆਪਕਾਂ ਨੇ ਕਿਹਾ ਕਿ ਜਦੋਂ ਹੋਰ ਰਾਜਾਂ ਨੇ ਇਸ ਦੀ ਰਿਵਿਊ ਪਟੀਸ਼ਨ ਪਾਈ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ ਪਾ ਰਹੀ।
VO2 - ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਫੈਸਲਾ ਸਰਕਾਰੀ ਸਿੱਖਿਆ ਖੇਤਰ ਨੂੰ ਕਮਜ਼ੋਰ ਕਰਨ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2017 ਵਿੱਚ ਜਾਰੀ ਕੀਤਾ ਗਿਆ ਟੈੱਟ ਛੋਟ ਸੰਬੰਧੀ ਪੱਤਰ ਵੀ ਹੁਣ ਵਾਪਸ ਲਿਆ ਗਿਆ ਹੈ ਅਤੇ ਪਦਉਨਤੀਆਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਅਧਿਆਪਕ ਜਥੇਬੰਦੀਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸ ਫੈਸਲੇ ਵਿਰੁੱਧ ਬਿੱਲ ਜਾਂ ਮਤਾ ਪਾਸ ਕਰੇ ਅਤੇ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਖਲ ਕਰੇ। ਫਿਲਹਾਲ ਅਧਿਆਪਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਵੱਲੋਂ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ–
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KKKIRTIPAL KUMAR
FollowFeb 22, 2026 12:18:370
Report
KBKulbir Beera
FollowFeb 22, 2026 12:03:030
Report
MJManoj Joshi
FollowFeb 22, 2026 12:00:320
Report
KPKomlata Punjabi
FollowFeb 22, 2026 11:50:480
Report
BSBHARAT SHARMA
FollowFeb 22, 2026 11:50:350
Report
BSBHARAT SHARMA
FollowFeb 22, 2026 11:50:040
Report
MJManoj Joshi
FollowFeb 22, 2026 11:32:160
Report
KBKulbir Beera
FollowFeb 22, 2026 11:31:190
Report
MJManoj Joshi
FollowFeb 22, 2026 11:30:080
Report
SSSanjay Sharma
FollowFeb 22, 2026 11:18:000
Report
VSVARUN SHARMA
FollowFeb 22, 2026 11:16:330
Report
KCKhem Chand
FollowFeb 22, 2026 11:16:220
Report
BKBIMAL KUMAR
FollowFeb 22, 2026 11:15:240
Report
TBTarsem Bhardwaj
FollowFeb 22, 2026 11:03:200
Report
ADAnkush Dhobal
FollowFeb 22, 2026 10:49:050
Report