Back
ANTF ने ज़ीర్కपुर में हीरोइन सप्लाई के बड़े नेटवर्क का पर्दाफाश किया, तस्कर गिरफ्तार
SBSANJEEV BHANDARI
Mar 14, 2026 04:33:52
Zirakpur, Punjab
ਜ਼ੀਰਕਪੁਰ
ਨਸ਼ਿਆਂ ਦੇ ਖ਼ਿਲਾਫ਼ ਚਲ ਰਹੇ ਵਿਸ਼ੇਸ਼ ਅਭਿਆਨ ਤਹਿਤ ਐਂਟੀ ਨਾਰਕੋਟਿਕ ਟਾਸਕ ਫੋਰਸ (ANTF) ਨੂੰ ਵੱਡੀ ਕਾਮਯਾਬੀ ਮਿਲੀ ਹੈ। ਟੀਮ ਨੇ ਦੇਰ ਰਾਤ ਕਰੀਬ 2 ਵਜੇ ਗੁਪਤ ਸੂਚਨਾ ਦੇ ਆਧਾਰ ‘ਤੇ ਜ਼ੀਰਕਪੁਰ ਵਿੱਚ ਕਾਰਵਾਈ ਕਰਦਿਆਂ ਇੱਕ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਲਗਭਗ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਐਂਟੀ ਨਾਰਕੋਟਿਕ ਟਾਸਕ ਫੋਰਸ ਨੂੰ ਪਹਿਲਾਂ ਹੀ ਖੁਫੀਆ ਇਨਪੁੱਟ ਮਿਲੀ ਸੀ ਕਿ ਇੱਕ ਵਿਅਕਤੀ ਇਲਾਕੇ ਵਿੱਚ ਹੈਰੋਇਨ ਦੀ ਵੱਡੀ ਖੇਪ ਸਪਲਾਈ ਕਰਨ ਆ ਰਿਹਾ ਹੈ। ਇਸ ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਥਾਵਾਂ ‘ਤੇ ਨਾਕਾਬੰਦੀ ਕਰ ਦਿੱਤੀ ਅਤੇ ਇਲਾਕੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ।
ਨਾਂਾਕਾਬੰਦੀ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ ਲਗਭਗ ਅੱਧਾ ਕਿਲੋ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਟ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਵਧੇਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਤਫ਼ਤੀਸ਼ ਵਿੱਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਇਹ ਹੈਰੋਇਨ ਦੀ ਖੇਪ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਨੂੰ ਅੱਗੇ ਕਿਹੜੇ ਲੋਕਾਂ ਤੱਕ ਪਹੁੰਚਾਉਣ ਵਾਲਾ ਸੀ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਖੁਲਾਸਾ ਹੋਣ ਦੀ ਸੰਭਾਵਨਾ ਹੈ। ਟੀਮ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤਸਕਰਾਂ ਅਤੇ ਸਪਲਾਇਰਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SBSANJEEV BHANDARI
FollowMar 14, 2026 05:04:2727
Report
NLNitin Luthra
FollowMar 14, 2026 05:04:0748
Report
TBTarsem Bhardwaj
FollowMar 14, 2026 05:03:2036
Report
HSHarmeet Singh Maan
FollowMar 14, 2026 04:33:33115
Report
ASAnmol Singh Warring
FollowMar 14, 2026 04:33:14144
Report
AZAbhinva zeepunjabi
FollowMar 14, 2026 03:32:41102
Report
NSNaresh Sethi
FollowMar 14, 2026 03:15:41202
Report
AZAbhinva zeepunjabi
FollowMar 14, 2026 02:32:50165
Report
KSKapil sharma
FollowMar 13, 2026 17:33:32157
Report
NSNitesh Saini
FollowMar 13, 2026 17:32:21191
Report
TBTarsem Bhardwaj
FollowMar 13, 2026 17:32:00145
Report
BSBHARAT SHARMA
FollowMar 13, 2026 17:02:12178
Report
KSKapil sharma
FollowMar 13, 2026 16:45:52207
Report
ADAnkush Dhobal
FollowMar 13, 2026 16:30:10243
Report