Back
ब्रुकफील्ड स्कूल कुराली के छात्रों को ट्रैफिक नियम सिखाकर सुरक्षा का संदेश
HSHarmeet Singh
Jan 21, 2026 12:19:15
Kurali, Punjab
ਟਰੈਫਿਕ ਵਿਭਾਗ ਦੇ ਡੀਐਸਪੀ ਕਰਨੈਲਜੀਤ ਸਿੰਘ ਨੇ ਬਰੁੱਕਫੀਲਡ ਸਕੂਲ ਕੁਰਾਲੀ ਵਿਖੇ ਵਿਦਿਆਰਥੀਆ ਨੂੰ ਦਿੱਤੀ ਟਰੈਫਿਕ ਨਿਯਮਾਂ sbੰਧੀ ਜਾਣਕਾਰੀ
ਕੁਰਾਲੀ:- ਮਾਨਯੋਗ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ ਏ ਐਸ ਨਗਰ ਸ੍ਰੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫਿਕ ਪੁਲਿਸ ਮੋਹਾਲੀ ਵੱਲੋ ਕੌਮੀ ਰਾਸ਼ਟਰੀ ਸੜਕ ਸੁਰੱਖਿਆ ਅਭਿਆਨ ਤਹਿਤ ਅੱਜ ਬਰੁੱਕਫੀਲਡ ਇੰਟਰਨੈਸ਼ਨਲ ਪਬਲਿਕ ਸਕੂਲ (ਸ਼ੇਖਪੁਰਾ) ਕੁਰਾਲੀ ਵਿਖੇ ਨੂੰ ਸੜਕ ਸੁਰੱਖਿਆ ਤੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਗੱਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸਪੀ ਟਰੈਫਿਕ ਕਰਨੈਲਜੀਤ ਸਿੰਘ ਨੇ ਦੱਸਿਆ ਕਿ ਕੌਮੀ ਰਾਸ਼ਟਰੀ ਸੜਕ ਸੁਰੱਖਿਆ ਅਭਿਆਨ (2026) ਜ਼ੀਰੋ ਮੌਤ ਰਹਿਤ ਪ੍ਰਣਾਲੀ ਯੋਜਨਾ ਲਾਗੂ ਮਿਤੀ 01.01.2026 ਤੋਂ ਲੈ ਕੇ ਮਿਤੀ 31.01.2026 ਤਹਿਤ ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਟ੍ਰੈਫਿਕ ਪੁਲਿਸ ਵੱਲੋਂ ਮਨਾਇਆ ਜਾ ਰਿਹਾ ਹੈ ਜਿਸਦੀ ਲੜੀ ਵਿੱਚ ਅੱਜ ਬਰੁਕਫੀਲ্ড ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਇਸ ਸੈਮੀਨਾਰ ਦੌਰਾਨ ਟ੍ਰੈਫਿਕ ਨਿਯਮਾਂ ਦੇ ਉਲੰਘਣਾ ਕਰਨ ਵਾਲੇ ਵਹੀਕਲ ਚਾਲਕਾਂ ਨੂੰ ਅਪੀਲ ਕੀਤੀ ਗਈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਇਸ ਨਾਲ ਆਮ ਪਬਲਿਕ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਂਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ। ਜੇਕਰ ਤੁਸੀਂ ਸ਼ਰਾਬ ਪੀ ਕੇ ਵਹੀਕਲ ਚਲਾਉਂਦੇ ਪਾਏ ਜਾਦੇ ਹੋ ਤਾਂ ਤੁਹਾਡੇ ਖਿਲਾਫ ਮੋਟਰ ਵਹੀਕਲ ਐਕਟ ਦੀ ਧਾਰਾ 185 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਸ ਤਹਿਤ 10,000 ਰੁਪਏ ਦਾ ਜੁਰਮਾਨਾ ਅਤੇ 6 ਮਹੀਨੇ ਤੱਕ ਦੀ ਸਜਾ ਹੋ ਸਕਦੀ ਹੈ। ਜੇਕਰ ਤੁਸੀ ਆਪਣੇ ਵਹੀਕਲ ਦਾ ਸਲੰਸਰ ਮੋਡੀਫਾਈ ਕਰਕੇ ਉਸਦੀ ਵਰਤੋਂ ਕਰਦੇ ਹੋ ਤਾਂ ਮੋਟਰ ਵਹੀਕਲ ਐਕਟ ਤਹਿਤ 5,000 ਰੁਪਏ ਦਾ ਜੁਰਮਾਨਾ ਹੋਵੇਗਾ।ਇਸਦੇ ਨਾਲ ਹੀ ਵਹੀਕਲ ਚਾਲਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ ਚੰਗੇ ਸਮਾਰਿਟਨ ਨੂੰ ਇਨਾਮ ਦੇਣ ਦੀ ਯੋਜਨਾ (Scheme for Grant of Award to the Good Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫ਼ਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਵਹੀਕਲ ਚਾਲਕਾਂ ਨੂੰ ਸਮਝਾਇਆ ਗਿਆ ਕਿ ਤੁਸੀ ਆਪਣੇ-ਆਪਣੇ ਪਰਿਵਾਰਕ ਮੈਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਬਰਾਂ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੋ। ਇਸ ਮੌਕੇ ਪ੍ਰਿੰਸੀਪਲ ਬੰਦਨਾ ਸ਼ਰਮਾ ਵੱਲੋਂ ਸਮੂਹ ਟਰੈਫਿਕ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਧਿਆਪਕ ਮੁਖਤੇਸ਼, ਜਗਤ ਸਿੰਘ ਟਰੈਫਿਕ ਇੰਚਾਰਜ ਕੁਰਾਲੀ, ਅਧਿਆਪਕਾ ਸੌਂਫੀਆ ਕੋਆਰਡੀਨੇਟਰ, ਅਧਿਆਪਕਾ ਪਰਮਜੀਤ ਕੋਆਰਡੀਨੇਟਰ, ਦਵਿੰਦਰ ਸਿੰਘ ਪਡਿਆਲਾ (ਮੁਨਸ਼ੀ ਟ੍ਰੈਫਿਕ), ਏਐਸਆਈ ਜਸਪਾਲ ਸਿੰਘ, ਏਐਸਆਈ ਦਵਿੰਦਰ ਸਿੰਘ, ਹੌਲਦਾਰ ਹਰਮੇਸ਼ ਕੁਮਾਰ ਹਾਜਰ ਸਨ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NLNitin Luthra
FollowJan 21, 2026 16:01:430
Report
BSBhushan Sharma
FollowJan 21, 2026 15:37:160
Report
NSNitesh Saini
FollowJan 21, 2026 14:53:420
Report
DSDEVINDER SHARMA
FollowJan 21, 2026 14:52:440
Report
HSHarmeet Singh Maan
FollowJan 21, 2026 14:52:270
Report
MJManoj Joshi
FollowJan 21, 2026 14:51:540
Report
NLNitin Luthra
FollowJan 21, 2026 13:52:310
Report
DSDharmindr Singh
FollowJan 21, 2026 13:52:140
Report
HSHarmeet Singh Maan
FollowJan 21, 2026 13:51:120
Report
DSDEVINDER SHARMA
FollowJan 21, 2026 13:50:550
Report
BSBHARAT SHARMA
FollowJan 21, 2026 13:50:300
Report
TBTarsem Bhardwaj
FollowJan 21, 2026 13:16:060
Report
KDKuldeep Dhaliwal
FollowJan 21, 2026 12:48:490
Report
RKRAJESH KATARIA
FollowJan 21, 2026 12:47:540
Report
VSVARUN SHARMA
FollowJan 21, 2026 12:47:220
Report