Back
Ludhiana141110blurImage

ਪਿੰਡ ਨੱਗਲ ਸਲੇਮਪੁਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਨੂੰ ਅਪਗ੍ਰੇਡ ਕਰਨ ਦੀ ਉਠੀ ਮੰਗ

Kuldeep Singh
Aug 16, 2024 02:15:01
Salempur, Punjab
ਇਲਾਕੇ ਦੇ ਲੋਕਾਂ ਨੇ ਪਿੰਡ ਨੱਗਲ ਸਲੇਮਪੁਰ ਵਿਚ ਸਥਿਤ ਸਰਕਾਰੀ ਹਾਈ ਸਮਾਰਟ ਸਕੂਲ ਨੂੰ ਅਪਗਰੇਡ ਕਰਨ ਲਈ ਸਰਕਾਰ ਤੋਂ ਮੰਗ ਕੀਤੀ ਹੈ। ਇਲਾਕੇ ਦੇ ਲੋਕਾਂ ਨੇ ਕਿਹਾ ਕਿ ਜੇਕਰ ਸਰਕਾਰ ਹਾਈ ਸਕੂਲ ਨੂੰ ਅਪਗਰੇਡ ਕਰਦੀ ਹੈ ਤਾਂ ਵਿਭਾਗ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਵਚਨ ਵੱਧ ਹਨ। ਇਲਾਕੇ ਦੇ ਲੋਕਾਂ ਨੇ ਕਿਹਾ ਕਿ ਪਿੰਡ ਨੱਗਲ ਸਲੇਮਪੁਰ ਤੋਂ ਬਨੂੜ 10 ਕਿਲੋਮੀਟਰ ਦੇ ਕਰੀਬ ਹੈ ਅਤੇ ਦੂਜੇ ਪਾਸੇ ਲਾਲੜੂ 12 ਤੋਂ 15 ਕਿਲੋਮੀਟਰ ਦੂਰ ਹੈ ਜਿੱਥੇ ਸਰਕਾਰੀ ਸਕੂਲ ਸੀਨੀਅਰ ਸੈਕੈਂਡਰੀ ਸਕੂਲ ਸਥਿਤ ਹਨ। ਪੜਨ ਵਾਲੇ ਬੱਚਿਆਂ ਖਾਸ ਕਰਕੇ ਕੁੜੀਆਂ ਨੂੰ ਦੂਰ ਦਰਾਜ ਦੇ ਸਕੂਲ ਵਿੱਚ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com