Back
कैबिनेट मंत्री ने भगत सिंह समेत शहीदों को श्रद्धांजलि, युवाओं से सीखने का आह्वान
AJAnil Jain
Mar 23, 2026 11:19:58
Lehragaga, Punjab
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ*
*ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ
ਲਹਿਰਾਗਾਗਾ, 23 ਮਾਰਚ:
ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸ਼ਹੀਦੀ ਦਿਹਾੜੇ ਦੇ ਮੌਕੇ ਪ੍ਰਾਚੀਨ ਸ਼ਿਵ ਮੰਦਿਰ ਨੇੜੇ ਸਥਿਤ ਸ਼ਹੀਦੀ ਸਮਾਰਕ ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦੇ ਹੋਏ ਨਮਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਵਰਗੇ ਮਹਾਨ ਸੂਰਮਿਆਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦੀ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀਆਂ ਨੇ ਨਾ ਸਿਰਫ਼ ਅੰਗਰੇਜ਼ ਹਕੂਮਤ ਨੂੰ ਚੁਣੌਤੀ ਦਿੱਤੀ, ਸਗੋਂ ਆਪਣੇ ਵਿਚਾਰਾਂ ਅਤੇ ਹਿੰਮਤ ਨਾਲ ਦੇਸ਼ ਦੇ ਨੌਜਵਾਨਾਂ ਵਿੱਚ ਨਵੀਂ ਚੇਤਨਾ ਭਰ ਦਿੱਤੀ।
ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦਾਂ ਦੀ ਸੋਚ ਸਿਰਫ਼ ਆਜ਼ਾਦੀ ਤੱਕ ਸੀਮਤ ਨਹੀਂ ਸੀ, ਬਲਕਿ ਉਹ ਇੱਕ ਨਿਆਂਪੂਰਨ, ਸਮਾਨਤਾ ਅਤੇ ਭਾਈਚਾਰੇ ਵਾਲੇ ਸਮਾਜ ਦਾ ਸੁਪਨਾ ਦੇਖਦੇ ਸਨ। ਅੱਜ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕੱਠੇ ਹੋ ਕੇ ਕੰਮ ਕਰੀਏ ਅਤੇ ਸਮਾਜ ਵਿੱਚ ਅਮਨ, ਏਕਤਾ ਅਤੇ ਭਰਾਤ੍ਰੀਭਾਵ ਨੂੰ ਹੋਰ ਮਜ਼ਬੂਤ ਬਣਾਈਏ।
ਕੈਬਨਿਟ ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸੱਚਾਈ, ਇਮਾਨਦਾਰੀ ਅਤੇ ਦੇਸ਼ਭਗਤੀ ਦੇ ਰਸਤੇ ’ਤੇ ਅੱਗੇ ਵਧਣ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ ਅਤੇ ਜੇਕਰ ਨੌਜਵਾਨ ਸਹੀ ਦਿਸ਼ਾ ਵਿੱਚ ਅੱਗੇ ਵਧਣ ਤਾਂ ਦੇਸ਼ ਨੂੰ ਨਵੀਆਂ ਉਚਾਈਆਂ ’ਤੇ ਲਿਜਾਇਆ ਜਾ ਸਕਦਾ ਹੈ।
ਇਸ ਮੌਕੇ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨਾਂ ਨੂੰ ਦੇਸ਼ਭਗਤੀ ਨਾਲ ਜੋੜਨ ਲਈ ਵਚਨਬੱਧ ਹੈ ਅਤੇ ਇਸ ਲਈ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ।
ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਥਾਨਕ ਪ੍ਰਤੀਨਿਧੀ, ਸਮਾਜਿਕ ਸੰਗਠਨਾਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ। ਹਾਜ਼ਰ ਲੋਕਾਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਦੇਸ਼ਭਗਤੀ ਦੇ ਨਾਅਰਿਆਂ ਨਾਲ ਪੂਰਾ ਮਾਹੌਲ ਗੂੰਜ ਉੱਠਿਆ।
ਸਮਾਗਮ ਦੇ ਅੰਤ ਵਿੱਚ ਸਾਰਿਆਂ ਨੇ ਮਿਲ ਕੇ ਦੇਸ਼ ਦੀ ਤਰੱਕੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਵੀ ਲਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਵੱਖ-ਵੱਖ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
DSDEVINDER SHARMA
FollowMar 23, 2026 12:18:370
Report
BSBALINDER SINGH
FollowMar 23, 2026 12:18:070
Report
ACAnup Chand Dhiman
FollowMar 23, 2026 12:04:19884
Report
NSNitesh Saini
FollowMar 23, 2026 12:02:33996
Report
SSSanjay Sharma
FollowMar 23, 2026 12:02:11833
Report
ADAnkush Dhobal
FollowMar 23, 2026 12:01:24844
Report
NSNaresh Sethi
FollowMar 23, 2026 12:01:14886
Report
ADAnkush Dhobal
FollowMar 23, 2026 11:46:031019
Report
ADAnkush Dhobal
FollowMar 23, 2026 11:40:29903
Report
BSBHARAT SHARMA
FollowMar 23, 2026 11:33:58961
Report
ASAnmol Singh Warring
FollowMar 23, 2026 11:22:42911
Report
MTManish Thakur
FollowMar 23, 2026 11:22:211049
Report
VSVARUN SHARMA
FollowMar 23, 2026 11:21:221067
Report
VSVARUN SHARMA
FollowMar 23, 2026 11:21:01971
Report