Back
पंजाब सरकार गुरु तेग बहादर जी की शहादत के 350 साल के अवसर पर लाइट-एंड-साउंड शो
KKKIRTIPAL KUMAR
Nov 11, 2025 15:46:20
Sangrur, Punjab
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
'ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ'
*‘ਹਿੰਦ ਦੀ ਚਾਦਰ' ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਕੀਤਾ ਭਾਵੁਕ*
*ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਪ੍ਰੋਗਰਾਮ ਉਲੀਕੇ : ਨਰਿੰਦਰ ਕੌਰ ਭਰਾਜ
*ਸਰਕਾਰੀ ਰਣਬੀਰ ਕਾਲਜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਨੂੰ ਦਰਸਾਉਂਦੇ ਰੋਸ਼ਨੀ ਤੇ ਆਵਾਜ਼ ਸ਼ੋਅ ਨੂੰ ਦੇਖਣ ਪੁੱਜੇ ਵੱਡੀ ਗਿਣਤੀ ਸ਼ਰਧਾਲੂ
*'ਹਿੰਦ ਦੀ ਚਾਦਰ' ਸ਼ੋਅ ਨੇ ਇਤਿਹਾਸ ਦੀ ਮਹਾਨ ਘਟਨਾ ਨੂੰ ਪੇਸ਼ ਕਰਕੇ ਅਨੋਖਾ ਅਨੁਭਵ ਕਰਵਾਇਆ : ਸੰਗਤ
ਸੰਗਰੂਰ, 11 ਨਵੰਬਰ:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਦੀ ਪੇਸ਼ਕਾਰੀ ਮੰਗਲਵਾਰ ਦੀ ਸ਼ਾਮ ਨੂੰ ਸਰਕਾਰੀ ਰਣਬੀਰ ਕਾਲਜ ਵਿਖੇ ਕੀਤੀ ਗਈ, ਜਿਥੇ ਪੁੱਜੀ ਵੱਡੀ ਗਿਣਤੀ ਸੰਗਤ ਨੂੰ ਇਸ ਸ਼ੋਅ ਦੀ ਪੇਸ਼ਕਾਰੀ ਨੇ ਭਾਵੁਕ ਕਰ ਦਿੱਤਾ।
'ਹਿੰਦ ਦੀ ਚਾਦਰ' ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ 'ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ' ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਡਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ。
ਇਸ ਦੌਰਾਨ ਢਾਡੀ ਸੁਖਦੇਵ ਸਿੰਘ ਬਲੱਗਣ ਦੇ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਇਸ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸੰਗਤ ਦੇ ਰੂਪ ਵਿੱਚ ਐਮ.ਐਲ.ਏ. ਸ੍ਰੀਮਤੀ ਨਰਿੰਦਰ ਕੌਰ ਭਰਾਜ ਵੀ ਸ਼ਾਮਲ ਹੋਏ।
ਇਸ ਮੌਕੇ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸੇਵਕ ਵਜੋਂ ਵੱਡੇ ਪੱਧਰ 'ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਜੀ ਦੀ ਮਹਾਨ ਸ਼ਹਾਦਤ ਬਾਰੇ ਚਾਨਣਾ ਪਾਇਆ ਹੈ。
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ。
ਉਹਨਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਜਦੋਂਕਿ ਸੰਗਰੂਰ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ۔
ਐਮ.ਐਲ.ਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ। ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਚੱਲਕੇ 20 ਨਵੰਬਰ ਨੂੰ ਸੰਗਰੂਰ ਵਿਖੇ ਪ੍ਰਵੇਸ਼ ਕਰੇਗਾ ਅਤੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਠਹਿਰਾ ਕਰੇਗਾ ਅਤੇ 21 ਨਵੰਬਰ ਨੂੰ ਅੱਗੇ পਟਿਆਲਾ ਲਈ ਰਵਾਨਾ ਹੋਵੇਗਾ।
ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ 'ਹਿੰਦ ਦੀ ਚਾਦਰ' ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ ਹੈ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ। ਇਸ ਮੌਕੇ ਸਮੇਤ ਸ਼ਹਿਰ ਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ。
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਤੇ ਐਸ.ਐੱਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ, ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NSNavdeep Singh
FollowMar 14, 2026 11:15:5165
Report
ADAnkush Dhobal
FollowMar 14, 2026 11:05:40Shimla, Himachal Pradesh:Shimla
कड़ी पुलिस सुरक्षा के बीच चायल के ITC जनेडघाट पहुंचे हरियाणा के विधायक
घने जंगलों वाली सड़क से होते हुए कुफ़री से जनेडघाट पहुंचे विधयाक
होटल में किसी भी पर्यटक और बाहरी वाहन को अंदर जाने की अनुमति नहीं
99
Report
RKRAJESH KATARIA
FollowMar 14, 2026 11:05:0731
Report
KCKhem Chand
FollowMar 14, 2026 11:01:5831
Report
RMRakesh Malhi
FollowMar 14, 2026 11:00:4244
Report
RKRAJESH KATARIA
FollowMar 14, 2026 10:48:31119
Report
ADAnkush Dhobal
FollowMar 14, 2026 10:47:15122
Report
SSSandeep Singh
FollowMar 14, 2026 10:47:0450
Report
MTManish Thakur
FollowMar 14, 2026 10:22:11131
Report
BSBHARAT SHARMA
FollowMar 14, 2026 10:16:24138
Report
DSDEVINDER SHARMA
FollowMar 14, 2026 10:09:17163
Report
BSBHARAT SHARMA
FollowMar 14, 2026 10:07:0894
Report
DVDEVENDER VERMA
FollowMar 14, 2026 10:05:51100
Report
RBRohit Bansal
FollowMar 14, 2026 10:03:23145
Report
NLNitin Luthra
FollowMar 14, 2026 09:52:15142
Report