Back
पंजाब मंत्री गोयल ने लहरागागा मंडी में झोना खरीद शुरू कराई, किसानों को राहत
AJAnil Jain
Oct 02, 2025 02:30:30
Lehragaga, Punjab
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ - ਕਿਹਾ, ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਲਈ ਰੁਲਣ ਨਹੀਂ ਦਿੱਤਾ ਜਾਵੇਗਾ। ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਨਾਜ ਮੰਡੀ ਲਹਿਰਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਦੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਸੀਜ਼ਨ 2025-26 ਦੌਰਾਨ ਹਲਕਾ ਲਹਿਰਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਕੁਲ 13,54,166 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਸ਼੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰੀ ਬਰਸਾਤਾਂ ਦੌਰਾਨ ਘੱਗਰ ਦੀ ਮਾਰ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ, ਲੋਕਾਂ ਦੇ ਸਹਿਯੋਗ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਲਗਾਤਾਰ ਕਈ ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਰਹਿਣ ਦੇ ਬਾਵਜੂਦ ਘੱਗਰ ਟੁੱਟਿਆ ਨਹੀਂ ਤੇ ਹਰ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਰਿਹਾ ਅਤੇ ਹੁਣ ਫਸਲ ਪੱਕ ਕੇ ਮੰਡੀਆਂ ਵਿੱਚ ਆ ਰਹੀ ਹੈ। ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ। ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਹਨ। ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਤੈਅ ਸਮੇਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਸ਼੍ਰੀ ਗੋਇਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫਸਲ ਲਿਆਉਣ ਤਾਂ ਜੋ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿੱਚ ਰੁਕਣਾ ਨਾ ਪਵੇ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
HBHemang Barua
FollowOct 02, 2025 04:30:200
Report
BSBALINDER SINGH
FollowOct 02, 2025 04:16:290
Report
AAAsrar Ahmad
FollowOct 02, 2025 04:16:120
Report
KSKamaldeep Singh
FollowOct 02, 2025 04:04:260
Report
BSBALINDER SINGH
FollowOct 02, 2025 04:03:280
Report
AAAsrar Ahmad
FollowOct 02, 2025 03:05:250
Report
AAAsrar Ahmad
FollowOct 02, 2025 02:46:34Noida, Uttar Pradesh:DELHI: PM NARENDRA MODI ARRIVES AT RAJGHAT TO PAY TRIBUTE TO MAHATMA GANDHI
0
Report
AJAnil Jain
FollowOct 02, 2025 02:33:531
Report
AAAsrar Ahmad
FollowOct 02, 2025 01:47:303
Report
AAAsrar Ahmad
FollowOct 02, 2025 01:46:390
Report
SSSanjay Sharma
FollowOct 01, 2025 17:15:20Noida, Uttar Pradesh:प्रधानमंत्री नरेंद्र मोदी से मिले मुख्यमंत्री नायब सिंह सैनी कई अहम विषयों पर हुई सार्थक चर्चा
0
Report
SNSUNIL NAGPAL
FollowOct 01, 2025 16:46:086
Report
SBSANJEEV BHANDARI
FollowOct 01, 2025 16:30:272
Report
KSKamaldeep Singh
FollowOct 01, 2025 16:30:093
Report