Back
Ram Nagar basti me nasha taskaron ke khilaf yudh teji
KKKIRTIPAL KUMAR
Oct 03, 2025 13:32:15
Sangrur, Punjab
ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸੰਗਰੂਰ
*ਯੁੱਧ ਨਸ਼ਿਆਂ ਵਿਰੁੱਧ: ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ*
*ਮੁਲਜ਼ਮ ਪਤੀ-ਪਤਨੀ 'ਤੇ ਦਰਜ ਹਨ 12 ਕੇਸ
ਸੰਗਰੂਰ, 03 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰુੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਪੀ.ਬੀ.ਆਈ.) ਸ਼੍ਰੀ ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਰਾਮ ਨਗਰ ਬਸਤੀ, ਉਭਾਵਾਲ ਰੋਡ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਕਾਕਾ ਸਿੰਘ ਵਾਸੀ ਰাম ਨਗਰ ਬਸਤੀ, ਸੰਗਰੂਰ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ 03 ਅਤੇ ਐਕਸਾਈਜ਼ ਐਕਟ ਦੇ 03 ਕੇਸ ਦਰਜ ਹਨ। ਮੁਲਜ਼ਮ ਕਾਕਾ ਸਿੰਘ ਦੀ ਪਤਨੀ ਬਲਜੀਤ ਕੌਰ ਉਰਫ ਗੱਗੀ ਖ਼ਿਲਾਫ਼ ਵੀ ਐਨ.ਡੀ.ਪੀ.ਐੱਸ. ਐਕਟ ਦੇ 05 ਅਤੇ ਐਕਸਾਈਜ਼ ਐਕਟ ਦਾ 01 ਕੇਸ ਦਰਜ ਹੈ।
ਸ਼੍ਰੀ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ।
ਸ਼੍ਰੀ ਚਾਹਲ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਡੀ.ਐੱਸ. ਪੀ. (ਪੀ.ਬੀ.ਆਈ.) ਕਰਨੈਲ ਸਿੰਘ, ਐੱਸ ਐਚ ਓ ਥਾਣਾ ਸਿਟੀ-1 ਇੰਸਪੈਕਟਰ ਕਸ਼ਮੀਰ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
TBTarsem Bhardwaj
FollowOct 03, 2025 15:06:051
Report
NSNaresh Sethi
FollowOct 03, 2025 14:18:200
Report
KSKamaldeep Singh
FollowOct 03, 2025 14:17:280
Report
BKBIMAL KUMAR
FollowOct 03, 2025 13:54:250
Report
BSBALINDER SINGH
FollowOct 03, 2025 13:45:540
Report
VSVARUN SHARMA
FollowOct 03, 2025 13:45:320
Report
BSBHARAT SHARMA
FollowOct 03, 2025 13:34:31Ludhiana, Punjab:क्रिकेटर अभिषेक शर्मा की बहन कोमल शर्मा पर Bharat Sharma का बयान
0
Report
SSSanjay Sharma
FollowOct 03, 2025 13:31:400
Report
MTManish Thakur
FollowOct 03, 2025 12:52:520
Report
DVDEVENDER VERMA
FollowOct 03, 2025 12:52:320
Report
ASAvtar Singh
FollowOct 03, 2025 12:51:580
Report
MSManish Sharma
FollowOct 03, 2025 12:32:550
Report
SNSUNIL NAGPAL
FollowOct 03, 2025 12:31:170
Report
SNSUNIL NAGPAL
FollowOct 03, 2025 12:18:570
Report