Back
मुक्तसर साहिब पुलिस ने पाकिस्तानी एजेंटों से जुड़े सूचना लीक मामले में 2 आरोपी गिरफ्तार
ASAnmol Singh Warring
Mar 23, 2026 11:22:42
Sri Muktsar Sahib, Punjab
ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ: ਪਾਕਿਸਤਾਨੀ ਏਜੰਟਾਂ ਨਾਲ ਸੰਪਰਕ ਰੱਖ ਕੇ ਫੌਜ ਦੀ ਗੁਪਤ ਜਾਣਕਾਰੀ ਲੀਕ ਕਰਨ ਵਾਲਾ ਜਾਸੂਸੀ ਨੈੱਟਵਰਕ ਬੇਨਕਾਬ, 02 ਦੋਸ਼ੀ ਕਾਬੂ ਸ੍ਰੀ ਅਭਿਮਨਿਉ ਰਾਣਾ, ਆਈ.ਪੀ.ਐਸ., ਐਸ.ਐਸਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਅੰਦਰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਇਸੇ ਤਹਿਤ ਸ੍ਰੀ ਮਨਮੀਤ ਸਿੰਘ ਢਿੱਲੋਂ ਐਸ.ਪੀ(ਡੀ) ਅਤੇ ਸ੍ਰੀ ਰਸਪਾਲ ਸਿੰਘ ਡੀਐਸਪੀ ਡੀ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ 02 ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜੋ ਪਾਕਿਸਤਾਨੀ ਏਜੰਟਾਂ ਨਾਲ ਸੰਪਰਕ ਕਰਕੇ ਭਾਰਤ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰ ਰਹੇ ਸਨ। ਇਸ ਸਬੰਧੀ ਸੀ.ਆਈ.ਏ ਸਟਾਫ ਵੱਲੋਂ ਬਠਿੰਡਾ ਬਾਈਪਾਸ, ਸ੍ਰੀ ਮੁਕਤਸਰ ਸਾਹਿਬ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਮੁਖਬਰ ਵੱਲੋਂ ਗੁਪਤ ਇਤਲਾਹ ਪ੍ਰਾਪਤ ਹੋਈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਮੁਕਦਮਾ ਨੰਬਰ 81 ਮਿਤੀ 21.03.2026 ਅ/ਧ 152 BNS ਅਤੇ Official Secrets Act 1923 ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਦਰਜ ਕੀਤਾ ਗਿਆ ਤੇ ਤੁਰੰਤ ਖਾਸ ਟੀਮ ਤਿਆਰ ਕਰਕੇ 02 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਮਿੰਟੂ ਵਾਸੀ ਮਹਾਬੱਧਰ (ਮੌਜੂਦਾ ਮੰਡੇਰ ਕਲੋਨੀ, ਸ੍ਰੀ ਮੁਕਤਸਰ ਸਾਹਿਬ), ਅਤੇ ਬਲਰਾਜ ਸਿੰਘ ਵਾਸੀ ਚਿਬੜਾਂਵਾਲੀ ਵਜੋਂ ਹੋਈ ਹੈ। ਇਨ੍ਹਾਂ ਦਾ ਤੀਸਰਾ ਸਾਥੀ ਪ੍ਰੀਤਪਾਲ ਸਿੰਘ ਉਰਫ ਯੋਗਰਾਜ ਸਿੰਘ ਉਰਫ ਜੱਗਾ ਜੋ ਕਿ ਪਹਿਲਾਂ ਹੀ ਜੇਲ ਸ਼੍ਰੀ ਮੁਕਤਸਰ ਸਾਹਿਬ ਵਿਚ ਬੰਦ ਹੈ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇਹ ਵਿਅਕਤੀ ਪਾਕਿਸਤਾਨੀ ਵਟਸਐਪ ਨੰਬਰਾਂ ਨਾਲ ਲੰਮੇ ਸਮੇਂ ਤੋਂ ਸੰਪਰਕ ਵਿੱਚ ਸਨ ਅਤੇ ਪੈਸਿਆਂ ਦੀ ਲਾਲਚ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਆਰਮੀ ਦੇ ਗੁਪਤ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਨਾਲ ਸੰਬੰਧਿਤ ਜਾਣਕਾਰੀ ਪਾਕਿਸਤਾਨੀ ਆਈ.ਐਸ.ਆਈ. ਏਜੰਟਾਂ ਨੂੰ ਭੇਜ ਰਹੇ ਸਨ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਨ੍ਹਾਂ ਵੱਲੋਂ ਵਿਸਾਖਾਪਟਨਮ ਵਿਖੇ ਹੋਏ “ਸਵਰੱਖਸ਼ਾ ਮਹਾਉਤਸਵ 2025” ਦੌਰਾਨ ਫੋਟੋਆਂ ਅਤੇ ਵੀਡੀਓ ਤਿਆਰ ਕਰਕੇ ਅੱਗੇ ਭੇਜੀਆਂ ਗਈਆਂ। ਇਸ ਤੋਂ ਇਲਾਵਾ ਇਹ ਵਿਅਕਤੀ ਹੋਰ ਸੰਵੇਦਨਸ਼ੀਲ ਸੈਨਿਕ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਸਨ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SBSANJEEV BHANDARI
FollowMar 23, 2026 12:31:410
Report
DSDEVINDER SHARMA
FollowMar 23, 2026 12:18:37345
Report
BSBALINDER SINGH
FollowMar 23, 2026 12:18:07371
Report
ACAnup Chand Dhiman
FollowMar 23, 2026 12:04:19953
Report
NSNitesh Saini
FollowMar 23, 2026 12:02:331021
Report
SSSanjay Sharma
FollowMar 23, 2026 12:02:11864
Report
ADAnkush Dhobal
FollowMar 23, 2026 12:01:24887
Report
NSNaresh Sethi
FollowMar 23, 2026 12:01:14938
Report
ADAnkush Dhobal
FollowMar 23, 2026 11:46:031023
Report
ADAnkush Dhobal
FollowMar 23, 2026 11:40:29959
Report
BSBHARAT SHARMA
FollowMar 23, 2026 11:33:58967
Report
MTManish Thakur
FollowMar 23, 2026 11:22:211049
Report
VSVARUN SHARMA
FollowMar 23, 2026 11:21:221070
Report
VSVARUN SHARMA
FollowMar 23, 2026 11:21:01971
Report