Become a News Creator

Your local stories, Your voice

Follow us on
Download App fromplay-storeapp-store
Advertisement
Back
Gautam Buddha Nagar201304

आज जगड़विंडी गाँव में कबड्डी खिलाड़ी तेजपाल सिंह की हत्या; केंद्र से मदद का भरोסה

AAAsrar Ahmad
Nov 02, 2025 09:00:24
Noida, Uttar Pradesh
ਅੱਜ ਜਗਰਾਉਂ ਦੇ ਗਿੱਦੜਵਿੰਡੀ ਪਿੰਡ ਵਿਖੇ ਸਵਰਗੀ ਕਬੱਡੀ ਖਿਡਾਰੀ ਤੇਜਪਾਲ ਸਿੰਘ ਜਿਸਦੀ ਹਾਲ ਹੀ ਦੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਉਨ੍ਹਾਂ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪੰਜਾਬ ਵਿੱਚ ਬੇਕਾਬੂ ਹੁੰਦੇ ਕਤਲ, ਲੁੱਟ ਤੇ ਜਬਰੀ ਵਸੂਲੀ ਦੀਆਂ ਘਟਨਾਵਾਂ ਸੂਬਾ ਸਰਕਾਰ ਦੀ ਨਾਕਾਮ ਕਾਨੂੰਨ ਵਿਵਸਥਾ ਦਾ ਸਾਫ਼ ਸੁਬੂਤ ਹਨ। ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
SNSUNIL NAGPAL
Nov 02, 2025 15:17:52
Fazilka, Punjab:जलालाबाद में थाना वैरोका पुलिस ने नशे के खिलाफ कार्यवाही करते हुए बहु और ससुर को गिरफ्तार किया है। जिनसे पुलिस ने 5 हजार 50 नशीली गोलियां बरामद की हैं। इस मामले पर पुलिस ने दोनों को गिरफ्तार कर अदालत में पेश किया तो चार दिन का पुलिस रिमांड मिला। जिनसे अब पूछताछ की जाएगी। फिलहाल पुलिस ने इस मामले में मुकदमा दर्ज कर कार्यवाही शुरू कर दी है। जानकारी देते हुए थाना वैरोका के एसएचओ परमजीत सिंह दरोगा ने बताया कि पुलिस पार्टी गश्त पर थी कि रास्ते में मुखबिर खास की सूचना पर पुलिस ने कार्यवाही करते हुए दो लोगों को गिरफ्तार किया है। जिनसे पांच हजार 50 नशीली गोलियां बरामद हुई हैं। पकड़े गए आरोपियों की पहचान शम्भा सिंह और कुलदीप कौर के रूप में हुई है जो जलालाबाद के गांव काठगढ़ के रहने वाले हैं। और आपस में दोनों का बहु और ससुर का रिश्ता है। फिलहाल पुलिस ने दोनों को गिरफ्तार कर जलालाबाद की अदालत में पेश किया है जहाँ पर अदालत ने आरोपियों को चार दिन के पुलिस रिमांड पर भेज दिया है। एसएचओ परमजीत का कहना है कि अब रिमांड के दौरान दोनों से पूछताछ की जाएगी कि यह नशीली गोलियां कहां से लाते हैं और कहां बेचते हैं, जिसमें न सिर्फ रिकवरी होने की संभावना है बल्कि उनके साथ और कौन-कौन जुड़ा हुआ है इस पर भी कार्यवाही की जाएगी।
0
comment0
Report
NLNitin Luthra
Nov 02, 2025 14:16:28
Batala, Punjab:ਬਟਾਲਾ ਦੇ ਡੇਹਰਾ ਰੋਡ ਤੇ ਚੱਲੀ ਸ਼ਰੇਆਮ ਗੋਲੀ ਜਸਜੀਤ ਚੀਮਾ ਨਾਮ ਦੇ ਵਿਅਕਤੀ ਦੇ ਗੋਲੀ ਲੱਗਣ ਕਾਰਨ ਮੌਕੇ ਤੇ ਹੋਈ ਮੌਤ ਮਿਲੀ ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਜਸਜੀਤ ਆਪਣੇ ਸਾਥੀਆਂ ਦੇ ਨਾਲ ਆਪਣੇ ਘਰ ਜਾ ਰਿਹਾ ਸੀ ਘਰ ਤੋਂ ਕੁਝ ਹੀ ਦੂਰੀ ਤੇ ਕੁਝ ਅਣਪਛਾਤੇ ਲੋਕ ਆਉਂਦੇ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਜੋ ਤਾਬੜ ਤੋੜ ਗੋਲੀਆਂ ਚਲਾਉਂਦੇ ਨੇ ਜਸਜੀਤ ਦੇ ਗੋਲੀਆਂ ਲੱਗੀਆਂ ਤੇ ਮੌਕੇ ਤੇ ਹੀ ਮੌਤ ਹੋ ਗਈ ਜਸਜੀਤ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਇਹ ਆਪਣੇ ਦੋਸਤਾਂ ਦੇ ਨਾਲ ਕਿਸੇ ਫੰਕਸ਼ਨ ਤੇ ਗਿਆ ਹੋਇਆ ਸੀ ਜਿੱਥੋਂ ਇਹ ਵਾਪਸ ਆ ਰਿਹਾ ਸੀ ਘਰ ਦੇ ਬਾਹਰ ਪਹੁੰਚਿਆ ਤਾਂ ਇਸ ਦੇ ਗੋਲੀਆਂ ਲੱਗ ਗਈਆਂ ਮੌਕੇ ਤੇ ਪਹੁੰਚੇ ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਕਿਹਾ ਕਿ ਹੁਣੇ ਹੁਣੇ ਗੋਲੀ ਦੀ ਘਟਨਾ ਵਾਪਰੀ ਹੈ ਜਾਂਚ ਕਰ ਰਹੇ ਆ ਟੀਮਾਂ ਬਣਾ ਦਿੱਤੀਆਂ ਗਈਆਂ ਨੇ ਬਹੁਤ ਜਲਦ ਦੋਸ਼ੀ ਗ੍ਰਿਫਤ ਵਿੱਚ ਹੋਣਗੇ
0
comment0
Report
PSParambir Singh Aulakh
Nov 02, 2025 14:03:37
Amritsar, Punjab:ਸੁਖਬੀਰ ਸਿੰਘ ਬਾਦਲ ਨੇ ਐਲਾਨਿਆ — ਹਰਜਿੰਦਰ ਸਿੰਘ ਧਾਮੀ ਹੋਣਗੇ ਐਸਜੀਪੀਸੀ ਪ੍ਰਧਾਨ ਦੇ ਚੋਣਾਂ ਲਈ ਉਮੀਦਵਾਰ ਐਸਜੀਪੀਸੀ ਜਨਰਲ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੈਂਬਰਾਂ ਨਾਲ ਮਹੱਤਵਪੂਰਨ ਮੀਟਿੰਗ ਹਰਜਿੰਦਰ ਸਿੰਘ ਧਾਮੀ ਨੇ ਕਿਹਾ — ਗੁਰੂ ਸਾਹਿਬ ਦੀ ਕਿਰਪਾ ਨਾਲ ਮਿਲੀ ਸੇਵਾ, ਵਿਸ਼ਵਾਸ ‘ਤੇ ਪੂਰਾ ਉਤਰਾਂਗਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਐਸਜੀਪੀਸੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ 3 ਨਵੰਬਰ ਨੂੰ ਐਸਜੀਪੀਸੀ ਦਫਤਰ ਵਿਖੇ ਹੋਣ ਵਾਲੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਸਾਲ ਐਸਜੀਪੀਸੀ ਪ੍ਰਧਾਨ ਅਤੇ ਐਗਜ਼ੈਕਟਿਵ ਕਮੇਟੀ ਦੇ ਚੋਣਾਂ ਤੋਂ ਪਹਿਲਾਂ ਉਹ ਸਾਰੇ ਮੈਂਬਰਾਂ ਨਾਲ ਵਿਅਕਤੀਗਤ ਤੌਰ ‘ਤੇ ਮਿਲਦੇ ਹਨ ਤਾਂ ਜੋ ਉਹਨਾਂ ਦੇ ਵਿਚਾਰ ਅਤੇ ਸੁਝਾਅ ਜਾਣ ਸਕਣ। ਉਨ੍ਹਾਂ ਨੇ ਕਿਹਾ ਕਿ ਮੈਂਬਰਾਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਨੇ ਸਹਿਮਤੀ ਨਾਲ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਐਸਜੀਪੀਸੀ ਪ੍ਰਧਾਨ ਦੇ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਡੇ ਉਮੀਦਵਾਰ ਹੋਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਧਾਮੀ ਸਾਹਿਬ ਨੇ ਬੇਦਾਗ ਤੇ ਸਮਰਪਿਤ ਸੇਵਾ ਕੀਤੀ ਹੈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮਸਲਿਆਂ ‘ਤੇ ਮਜ਼ਬੂਤੀ ਨਾਲ ਅੱਗੇ ਲੈ ਕੇ ਗਏ ਹਨ। ਉਨ੍ਹਾਂ ਦੇ ਅਨੁਸਾਰ, ਧਾਮੀ ਦੀ ਪ੍ਰਧਾਨਗੀ ਹੇਠ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮੇਤ ਕਈ ਵੱਡੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸਫਲ ਬਣਾਇਆ। ਅਕਾਲੀ ਦਲ ਦੇ ਸੀਨੀਅਰ ਨੇਤਾ ਦਿਲਜੀਤ ਸਿੰਘ ਚੀਮਾ ਨੇ ਇਸ ਮੌਕੇ ‘ਤੇ ਕਿਹਾ ਕਿ ਧਾਮੀ ਸਾਹਿਬ ਇਕ ਬੇਦਾਗ ਅਤੇ ਸੇਵामਈ ਸ਼ਖਸ਼ੀਅਤ ਹਨ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮੂਲ ਸਿਧਾਂਤਾਂ ਅਨੁਸਾਰ ਚਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਇਹ ਫੈਸਲਾ ਬਹੁਤ ਹੀ ਉਚਿਤ ਹੈ ਅਤੇ ਸਾਰੇ ਮੈਂਬਰਾਂ ਨੂੰ ਇਸ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹਨਾਂ ਨੂੰ ਮੁੜ ਇੱਕ ਸਮਰਪਿਤ ਆਗੂ ਦੇ ਰੂਪ ਵਿੱਚ ਧਾਮੀ ਸਾਹਿਬ ਮਿਲ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਪਾਰਟੀ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ, “ਇਹ ਵਾਹਿਗੁਰੂ ਦੀ ਕਿਰਪਾ ਹੈ ਕੇ ਮੈਨੂੰ ਦੁਬਾਰਾ ਸੇਵਾ ਦਾ ਮੌਕਾ ਮਿਲਿਆ ਹੈ। ਇਹ ਭਰੋਸਾ ਮੇਰੇ ਲਈ ਸਨਮਾਨ ਵੀ ਹੈ ਤੇ ਜ਼ਿੰਮੇਵਾਰੀ ਵੀ। ਮੈਂ ਗੁਰੂ ਸਾਹਿਬ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਭਰੋਸੇ ‘ਤੇ ਪੂਰਾ ਉਤਰਾਂ। ਧਾਮੀ ਨੇ ਸਿੱਖ ਸੰਗਤ ਨੂੰ ਬੇਨਤੀ ਕੀਤੀ ਕਿ ਉਹ 23 ਤੋਂ 29 ਨਵੰਬਰ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਸਿੱਖ ਇਤਿਹਾਸ ਅਤੇ ਪੰਥਕ ਏਕਤਾ ਦਾ ਪ੍ਰਤੀਕ ਹੋਣਗੇ。
0
comment0
Report
PSParambir Singh Aulakh
Nov 02, 2025 13:53:36
Amritsar, Punjab:ਸੁਖਬੀਰ ਸਿੰਘ ਬਾਦਲ ਨੇ ਐਲਾਨਿਆ — ਹਰਜਿੰਦਰ ਸਿੰਘ ਧਾਮੀ ਹੋਣਗੇ ਐਸਜੀਪੀਸੀ ਪ੍ਰਧਾਨ ਦੇ ਚੋਣਾਂ ਲਈ ਉਮੀਦਵਾਰ ਐਸਜੀਪੀਸੀ ਜਨਰਲ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੈਂਬਰਾਂ ਨਾਲ ਮਹੱਤਵਪੂਰਨ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਐਸਜੀਪੀਸੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ 3 ਨਵੰਬਰ ਨੂੰ ਐਸਜੀਪੀਸੀ ਦਫਤਰ ਵਿਖੇ ਹੋਣ ਵਾਲੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਸਾਲ ਐਸਜੀਪੀਸੀ ਪ੍ਰਧਾਨ ਅਤੇ ਐਗਜ਼ੈਕਟਿਵ ਕਮੇਟੀ ਦੇ ਚੋਣਾਂ ਤੋਂ ਪਹਿਲਾਂ ਉਹ ਸਾਰੇ ਮੈਂਬਰਾਂ ਨਾਲ ਵਿਅਕਤੀਗਤ ਤੌਰ ‘ਤੇ ਮਿਲਦੇ ਹਨ ਤਾਂ ਜੋ ਉਹਨਾਂ ਦੇ ਵਿਚਾਰ ਅਤੇ ਸੁਝਾਅ ਜਾਣ ਸਕਣ। ਉਨ੍ਹਾਂ ਨੇ ਕਿਹਾ ਕਿ ਮੈਂਬਰਾਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਨੇ ਸਹਿਮਤੀ ਨਾਲ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਐਸਜੀਪੀਸੀ ਪ੍ਰਧਾਨ ਦੇ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਡੇ ਉਮੀਦਵਾਰ ਹੋਣਗੇ। ਸੁਖਬੀਰ ਬਾਦਲ ਨੇ ਕਿਹਾ ਕਿ پਿਛਲੇ ਕਾਰਜਕਾਲ ਦੌਰਾਨ ਧਾਮੀ ਸਾਹਿਬ ਨੇ ਬੇਦਾਗ ਤੇ ਸਮਰਪਿਤ ਸੇਵਾ ਕੀਤੀ ਹੈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮਸਲਿਆਂ ‘ਤੇ ਮਜ਼ਬੂਤੀ ਨਾਲ ਅੱਗੇ ਲੈ ਕੇ ਗਏ ਹਨ। ਉਨ੍ਹਾਂ ਦੇ ਅਨੁਸਾਰ, ਧਾਮੀ ਦੀ ਪ੍ਰਧਾਨਗੀ ਹੇਠ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮੇਤ ਕਈ ਵੱਡੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸਫਲ ਬਣਾਇਆ। ਅਕਾਲੀ ਦਲ ਸੀਨੀਅਰ ਨੇਤਾ ਦਿਲਜੀਤ ਸਿੰਘ ਚੀਮਾ ਨੇ ਇਸ ਮੌਕੇ 'ਤੇ ਕਿਹਾ ਕਿ ਧਾਮੀ ਸਾਹਿਬ ਇਕ ਬੇਦਾਗ ਅਤੇ ਸੇਵਾਮਈ ਸ਼ਖਸ਼ੀਅਤ ਹਨ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮੂਲ ਸਿਧਾਂਤਾਂ ਅਨੁਸਾਰ ਚਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਇਹ ਫੈਸਲਾ ਬਹੁਤ ਹੀ ਉਚਿਤ ਹੈ ਅਤੇ ਸਾਰੇ ਮੈਂਬਰਾਂ ਨੂੰ ਇਸ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹਨਾਂ ਨੂੰ ਮੁੜ ਇੱਕ ਸਮਰਪਿਤ ਆਗੂ ਦੇ ਰੂਪ ਵਿੱਚ ਧਾਮੀ ਸਾਹਿਬ ਮਿਲ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ પਾਰਟੀ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ, “ਇਹ ਵਾਹਿਗੁਰੂ ਦੀ ਕਿਰਪਾ ਹੈ ਕਿ ਮੈਨੂੰ ਦੁਬਾਰਾ ਸੇਵਾ ਦਾ ਮੌਕਾ ਮਿਲਿਆ ਹੈ। ਇਹ ਭਰੋਸਾ ਮੇਰੇ ਲਈ ਸਨਮਾਨ ਵੀ ਹੈ ਤੇ ਜ਼ਿੰਮੇਵਾਰੀ ਵੀ। ਮੈਂ ਗੁਰੂ ਸਾਹਿਬ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਭਰੋਸੇ ‘ਤੇ ਪੂਰਾ ਉਤਰਾਂ। ਧਾਮੀ ਨੇ ਸਿੱਖ ਸੰਗਤ ਨੂੰ ਬੇਨਤੀ ਕੀਤੀ ਕਿ ਉਹ 23 ਤੋਂ 29 ਨਵੰਬਰ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਸਿੱਖ ਇਤਿਹਾਸ ਅਤੇ ਪੰਥਕ ਏਕਤਾ ਦਾ ਪ੍ਰਤੀਕ ਹੋਣਗੇ।
0
comment0
Report
BSBHARAT SHARMA
Nov 02, 2025 13:52:41
Amritsar, Punjab:ਚੱਲਦੇ ਅਖੰਡ ਪਾਠ ਦੌਰਾਨ ਗੁਰੂ ਸਾਹਿਬ ਵੱਲ ਸੁੱਟੀ ਜੁੱਤੀ, ਬੇਅਦਬੀ ਮਾਮਲੇ ਵਿੱਚ ਪ੍ਰਵਾਸੀ ਮਜ਼ਦੂਰ ਗ੍ਰਿਫਤਾਰ ਪਿੰਡ ਸ਼ਹੂਰਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ — ਪਰਿਵਾਰ ਤੇ ਮਜ਼ਦੂਰ ਦੋਵੇਂ ਪੁਲਿਸ ਕਬਜ਼ੇ ‘ਚ ਬੇਅਦਬੀ ਨੂੰ ਲੁਕਾਉਣ ਦੀ ਕੋਸ਼ਿਸ਼ ਕਰਨ ਵਾਲੇ ਪਰਿਵਾਰ ਮੈਂਬਰ ਵੀ ਗ੍ਰਿਫਤਾਰ — ਪੁਲਿਸ ਨੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਮੇਜਰ ਸਿੰਘ ਦੇ ਪਰਿਵਾਰ ਵੱਲੋਂ ਘਰ ਵਿੱਚ ਅਖੰਡ ਪਾਠ ਸਾਹਿਬ ਰਖਵਾਇਆ ਗਿਆ ਸੀ। ਅੱਜ ਸਵੇਰੇ ਲਗਭਗ 3 ਵਜੇ, ਉਨ੍ਹਾਂ ਦੇ ਘਰ ‘ਚ ਕੰਮ ਕਰਦਾ ਇੱਕ ਪ੍ਰਵਾਸੀ ਮਜ਼ਦੂਰ ਅਚਾਨਕ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪਾਠ ਕਰ ਰਹੇ ਗ੍ਰੰਥੀ ਸਿੰਘ ਵੱਲ ਜੁੱਤੀ ਸੁੱਟ ਕੇ ਬੇਅਦਬੀ ਕਰ ਗਿਆ। ਘਟਨਾ ਤੋਂ ਬਾਅਦ, ਪਰਿਵਾਰ ਵੱਲੋਂ ਇਸ ਮਾਮਲੇ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਦੋਸ਼ੀ ਮਜ਼ਦੂਰ ਨੂੰ ਘਰੋਂ ਭਜਾ ਦਿੱਤਾ ਗਿਆ। ਪਰ ਗ੍ਰੰਥੀ ਸਿੰਘ ਵੱਲੋਂ ਇਹ ਸਾਰੀ ਜਾਣકારી ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਸੋਹਲ ਅਤੇ ਬਾਬਾ ਸਤਨਾਮ ਸਿੰਘ ਤੱਕ ਪਹੁੰਚਾਈ ਗਈ। ਦੋਵੇਂ ਆਗੂ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਮਜ਼ਦੂਰ ਨੂੰ ਕਾਬੂ ਕਰ ਲਿਆ। ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਪ੍ਰਵਾਸੀ ਮਜ਼ਦੂਰ ਦੋਸ਼ੀ ਹੈ, ਉੱਥੇ ਪਾਠ ਕਰਵਾਉਣ ਵਾਲਾ ਪਰਿਵਾਰ ਵੀ ਗੁਰੂ ਸਾਹਿਬ ਜੀ ਦੀ ਪਰਿਹੇਦਾਰੀ ‘ਚ ਕੋਤਾਹੀ ਕਰਕੇ ਉਤਨਾ ਹੀ ਜ਼ਿੰਮੇਵਾਰ ਹੈ। ਡੀਐਸਪੀ ਗੁਰਵਿੰਦਰ ਸਿੰਘ ਅਤੇ ਐਸਐਚਓ ਸਤਪਾਲ ਸਿੰਘ ਲੋਪੋਕੇ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਜਗਜੀਤ ਸਿੰਘ, ਸੁਖਜੀਤ ਸਿੰਘ, ਗੁਰਪ੍ਰੀਤ ਸਿੰਘ (ਪੁੱਤਰ ਮੇਜਰ ਸਿੰਘ) ਅਤੇ ਸੀਰੀ ਰਾਜੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਰੇ ਖਿਲਾਫ sਖ਼ਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਜਿੰਨ੍ਹਾਂ ਨੇ ਵੀ ਘਟਨਾ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਵੀ ਨਹੀਂ ਛੱਡਿਆ ਜਾਵੇਗਾ。
0
comment0
Report
RBRohit Bansal
Nov 02, 2025 13:46:35
Chandigarh, Chandigarh:ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਚੰਡੀਗੜ੍ਹ, 2 ਨਵੰਬਰ: ਪੰਜਾਬ ਪੁਲਿਸ ਨੇ 1 ਅਤੇ 2 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਵਿਸੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਨ ਨੂੰ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ । ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੀਆਂ ਚੋਣਵੀਆਂ ਥਾਵਾਂ `ਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਾਹਨਾਂ ਦੀ ਚੈਕਿੰਗ ਕੀਤੀ ਜਾਈਗੀ ਤਾਂ ਜੋ ਆਮ ਲੋਕਾਂ ਲਈ ਬਿਨਾਂ ਕਿਸੇ ਅਸੁਵਿਧਾ ਤੋਂ ਸੁਚਾਰੂ ਢੰਗ ਨਾਲ ਵਾਹਨਾਂ ਦੀ ਜਾਂਚ ਯਕੀਨੀ ਬਣਾਈ ਜਾ ਸਕੇ। ਬੁਲਾਰੇ ਨੇ ਅੱਗੇ ਕਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਪਾਕਿਸਤਾਨ ਦੀ ਏਜੰਸੀ ਆਈ.ਐਸ.ਆਈ. ਵੱਲੋਂ ਡਰੋਨਾਂ ਰਾਹੀਂ ਅੰਤਰਰਾਸ਼ਟਰੀ ਸਰਹੱਦ ਤੋਂ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਅਤੇ ਵਾਹਨਾਂ ਰਾਹੀ ਅੱਗੇ ਪਹੁੰਚਾ ਕੇ ਭਾਰਤ ਨਾਲ ਪ੍ਰੌਕਸੀ ਯੁੱਧ ਛੇੜਨ ਦੇ ਮਨਸੂਬਿਆਂ ਦਾ, ਸਾਹਮਣਾ ਕਰ ਰਿਹਾ ਹੈ। ਦੇਸ਼ ਵਿਰੋਧੀ ਤਾਕਤਾਂ ਨੇ ਭਾਰਤ ਵਿੱਚ ਉਥਲ-ਪੁਥਲ ਫੈਲਾਉਣ ਲਈ ਨਵੇਂ ਢੰਗ-ਤਰੀਕੇ ਈਜਾਦ ਕਰ ਲਏ ਹਨ ਅਤੇ ਆਪ੍ਰੇਸ਼ਨ "ਸਿੰਦੂਰ" ਤੋਂ ਬਾਅਦ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਆਈ ਹੈ । ਪੰਜਾਬ ਪੁਲਿਸ ਵੱਲੋਂ ਪੂਰੀ ਸੁਹਿਰਦਤਾ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੁਰੱਖਿਆ ਜਾਂਚ ਦੌਰਾਨ, ਖਾਸ ਕਰਕੇ ਵਾਹਨਾਂ ਦੀ ਚੈਕਿੰਗ ਦੌਰਾਨ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਹੋਵੇ। ਇਸ ਦੇ ਨਾਲ ਹੀ, ਸੁਰੱਖਿਆ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਵਿੱਚ ਇੱਕ ਸਰਗਰਮ ਅਤੇ ਅੰਦਰੂਨੀ ਸੁਰੱਖਿਆ ਗਰਿੱਡ ਦੀ ਲੋੜ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ।
0
comment0
Report
BSBHARAT SHARMA
Nov 02, 2025 13:18:55
Raja Sansi, Punjab:ਥਾਣਾ ਰਾਜਾ ਸਾਂਸੀ ਦੇ ਧਾਰੀਵਾਲ ਪਿੰਡ ਵਿੱਚ ਦਿਨ ਦਿਹਾਡੇ ਕਤਲ — ਇਟਲੀ ਤੋਂ ਛੁੱਟੀ ਆਇਆ ਨੌਜਵਾਨ ਮਲਕੀਤ ਸਿੰਘ ਗੋਲੀਬਾਰੀ ਦਾ ਸ਼ਿਕਾਰ ਘਟਨਾ ਵੇਲੇ ਪਿਤਾ ਨਾਲ ਕਰਿਹਾ ਸੀ ਖੇਤਾਂ ਵਿੱਚ ਕਣਕ ਦੀ ਬਜਾਈ ਵਿਕਰਮ ਹੋਣੀ ਤੇ ਉਸਦੇ ਸਾਥੀਆਂ ਤੇ ਮਾਰਨ ਦੇ ਦੋਸ਼, ਪੁਲਿਸ ਨੇ ਦਰਜ ਕੀਤਾ ਪਰਚਾ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ — ਕਹਿਆ ਕਾਤਲਾਂ ਨੂੰ ਹੋਵੇ ਫਾਂਸੀ ਦੀ ਸਜ਼ਾ ਪੁਲਿਸ ਨੇ ਤਫਤੀਸ਼ ਸ਼ੁਰੂ ਕੀਤੀ, ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਅੰਮ੍ਰਿਤਸਰ ਜ਼ਿਲ੍ਹੇ ਰਾਜਾ ਸਾਂਸੀ ਇਲਾਕੇ ਦੇ ਪਿੰਡ ਧਾਰੀਵਾਲ ਵਿੱਚ ਇੱਕ ਦੁਖਦਾਈ ਘਟਨਾ ਨੇ ਸਾਰੇ ਇਲਾਕੇ ਨੂੰ ਹਿਲਾ ਦਿੱਤਾ। ਇਟਲੀ ਵਿੱਚ ਰਹਿੰਦਾ 42 ਸਾਲਾ ਮਲਕੀਤ ਸਿੰਘ, ਜੋ ਛੁੱਟੀ 'ਤੇ ਘਰ ਆ ਗਿਆ ਹੋਇਆ ਸੀ, ਨੂੰ ਆਪਣੇ ਖੇਤਾਂ ਵਿੱਚ ਕਣਕ ਦੀ ਬਜਾਈ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪਰਿਵਾਰਿਕ ਮੈਂਬਰਾਂ ਅਨੁਸਾਰ, ਘਟਨਾ ਉਸ ਵੇਲੇ ਵਾਪਰੀ ਜਦੋਂ ਮਲਕੀਤ ਆਪਣੇ ਪਿਤਾ ਸੁਰਜੀਤ ਸਿੰਘ ਅਤੇ ਦੋਸਤ ਸੁਖਬੀਰ ਦੇ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਇਸ ਦੌਰਾਨ ਪਿੰਡ ਦਾ ਹੀ ਵਿਕਰਮ ਹੋਣੀ ਆਪਣੇ ਇੱਕ ਸਾਥੀ ਸਮੇਤ ਮੌਕੇ 'ਤੇ ਆਇਆ ਅਤੇ ਮਲਕੀਤ ਤੇ ਬੇਰਹਮੀ ਨਾਲ ਗੋਲੀਆਂ ਚਲਾ দੱੀ। ਮ੍ਰਿਤਕ ਦੀ ਭੈਣ ਪਲਵਿੰਦਰ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਉਸਦਾ ਭਰਾ ਮਲਕੀਤ ਇਟਲੀ ਵਿੱਚ ਮਿਹਨਤ ਕਰਦਾ ਸੀ ਅਤੇ ਘਰ ਆ ਕੇ ਪਿਤਾ ਦੇ ਨਾਲ ਖੇਤੀਬਾੜੀ ਦੇ ਕੰਮ ਵਿੱਚ ਹਿੱਸਾ ਲੈਂਦਾ ਸੀ। ਗੋਲੀਆਂ ਲੱਗਣ ਤੋਂ ਬਾਅਦ ਮਲਕੀਤ ਨੇ ਆਪਣੀ ਮਾਂ ਨੂੰ ਫੋਨ ਕਰਕੇ ਕਿਹਾ ਕਿ “ਮੈਨੂੰ ਵਿਕਰਮ ਨੇ ਗੋਲੀਆਂ ਮਾਰ ਦਿਤੀਆਂ, ਮੈਨੂੰ ਬਚਾ ਲਓ।” ਇਹ ਸ਼ਬਦ ਸੁਣ ਕੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਕੁਝ ਮਿੰਟਾਂ ਵਿੱਚ ਹੀ ਉਹ ਜ਼ਖਮਾਂ ਦੇ ਕਾਰਨ ਢਹਿ ਪਿਆ ਅਤੇ ਹਸਪਤਾਲ ਲਿਜਾਨਦੇ ਹੋਏ ਉਸ ਦੀ ਮੌਤ ਹੋ ਗਈ。 ਪਰਿਵਾਰ ਦਾ ਦੋਸ਼ ਹੈ ਕਿ ਵਿਕਰਮ ਹੋਣੀ ਪਿੰਡ ਦਾ ਗੈਂਗਸਟਰ ਕਿਸਮ ਦਾ ਵਿਅਕਤੀ ਹੈ ਜੋ ਪਹਿਲਾਂ ਵੀ ਬੰਬ ਧਮਾਕੇ ਦੇ ਮਾਮਲਿਆਂ ਵਿੱਚ ਨਾਮਜ਼ਦ ਰਹਿ ਚੁੱਕਾ ਹੈ। ਉਹ ਹਾਲ ਹੀ ਵਿੱਚ ਜ਼ਮਾਨਤ ਤੇ ਬਾਹਰ ਆਇਆ ਸੀ ਅਤੇ ਪਿੰਡ ਵਿੱਚ ਖੌਫ ਪੈਦਾ ਕਰ ਰਿਹਾ ਸੀ। ਪਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਹਨਾਂ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ ਅਤੇ ਇਹ ਕਤਲ ਪੂਰੀ ਤਰ੍ਹਾਂ ਸੋਚੀ ਸਮਝੀ ਸਾਜ਼ਿਸ਼ ਹੈ। ਉਸਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਿਕਰਮ ਤੇ ਉਸਦੇ ਸਾਥੀਆਂ ਨੂੰ ਜਲਦੀ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ。 ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਦੇ ਬਿਆਨ 'ਤੇ ਵਿਕਰਮ ਸਿੰਘ ਵਾਸੀ ਧਾਰੀਵਾਲ ਟੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੌਕੇ ਤੋਂ 10 ਤੋਂ ਵੱਧ ਖਾਲੀ ਖੋਲ਼ ਬਰਾਮਦ ਕੀਤੇ ਗਏ ਹਨ ਅਤੇ ਅਜੇ ਤਕ ਕਿਸੇ ਦੀ ਗ੍ਰਿਫਤਾਰੀ नहीं ਹੋਈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੀ ਤਫਤੀਸ਼ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ。 ਪਿੰਡ ਧਾਰੀਵਾਲ ਦੇ ਲੋਕਾਂ ਵਿੱਚ ਵੀ ਇਸ ਕਤਲ ਮਾਮਲੇ ਨੂੰ ਲੈ ਕੇ ਗੁੱਸਾ ਹੈ ਅਤੇ ਉਹਨਾਂ ਨੇ ਮਲਕੀਤ ਸਿੰਘ ਨੂੰ ਇਨਸਾਫ ਦਿਵਾਉਣ ਲਈ ਸਖ਼ਤ CARਵਾਈ ਦੀ ਮੰਗ ਕੀਤੀ ਹੈ。
0
comment0
Report
Advertisement
Back to top