Back
सरना ने SGPC और अकाल तख्त के जथेदारों से तुरंत कार्रवाई की मांग की
KSKapil sharma
Feb 19, 2026 09:06:04
Noida, Uttar Pradesh
ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਇਲਜ਼ਾਮਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਤੇ ਜਥੇਦਾਰ ਤੁਰੰਤ ਕਾਰਵਾਈ ਕਰਨ- ਸਰਨਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਕਲੱਬ ਜਲੰਧਰ ਵਿਖੇ ਪੱਤਰਕਾਰਾਂ ਦੇ ਸਾਹਮਣੇ ਜੋ ਗੰਭੀਰ ਦੋਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਲਗਾਏ ਹਨ ਉਸ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ।
ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸੱਚੇ ਹਨ ਤਾਂ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨੀ ਬਣਦੀ ਹੈ। ਜੇਕਰ ਇਹ ਦੋਸ਼ ਬੇਬੁਨਿਆਦ ਹਨ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗਿਆਨੀ ਰਘਬੀਰ ਸਿੰਘ ਤੇ ਕਾਰਵਾਈ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਝਿਜਕ ਨਾ ਕਰੇ। ਇਸ ਮਾਮਲੇ ਵਿਚ ਗਿਆਨੀ ਸੁਲਤਾਨ ਸਿੰਘ ਦੇ ਨਾਮ ਦੀ ਜੋ ਵਰਤੋਂ ਕੀਤੀ ਗਈ ਹੈ ਉਸ ਨੂੰ ਵੀ ਵਿਚਾਰਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਕੇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਦੇ ਦੇਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਹੈ ਕਿ ਤੁਰੰਤ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਇਸ ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਅਗਲੇਰੀ ਕਾਰਵਾਈ ਕੀਤੀ ਜਾਵੇ । ਕਿਉਂਕਿ ਜੇਕਰ ਇਸ ਕੇਸ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ ਵਿਚ ਤਰ੍ਹਾਂ ਤਰ੍ਹਾਂ ਦੇ ਭਰਮ ਪੈਦਾ ਹੋਣਗੇ।
ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਵਿਚ ਜਿਹੜਾ ਬਿਆਨ ਦਿੱਤਾ ਜਾ ਰਿਹਾ ਹੈ, ਇਕ ਪੜ੍ਹ ਕੇ ਮੀਡੀਆ ਦੇ ਸਨਮੁੱਖ ਰੱਖਿਆ ਜਾ ਰਿਹਾ ਹੈ ਤੇ ਗਿਆਨੀ ਰਘਬੀਰ ਸਿੰਘ ਇਹ ਪਰਚਾ ਕਿਸ ਪਾਸੋਂ ਲੈ ਕੇ ਪੜ੍ਹ ਰਹੇ । ਉਨ੍ਹਾਂ ਕਿਹਾ ਇਹ ਸ spੱਸ਼ਟ ਹੋ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਜੋ ਪਰਚਾ ਪੜ੍ਹ ਕੇ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਜਾਂ ਕਿਸੇ ਸਖਸ਼ੀਅਤਾਂ ਵਿਰੁੱਧ ਇਜਲਾਮ ਲਗਾ ਰਹੇ ਹਨ, ਇਹ ਇਕ ਵੱਡੀ ਸਾਜਿਸ਼ ਜਾਪ ਰਹੀ ਹੈ, ਜਿਸ ਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ। ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਨੂੰ ਦਾਗ ਲਗਾਉਣ ਦਾ ਯਤਨ ਕੀਤਾ ਹੈ, ਜਿਸ ਨੂੰ ਕਿਸੇ ਵੀ ਕਿਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਧਾਰਮਿਕ ਅਹੁਦੇ ‘ਤੇ ਤਾਇਨਾਤ ਰਹਿ ਕੇ ਇਸ ਤਰਾਂ ਦੀ ਇਲਜਾਮਬਾਜੀ ਕਰਨ ਤੋਂ ਚੰਗਾ ਹੁੰਦਾ ਆਪਣੇ ਅਹੁਦੇ ਦੀ ਵਰਤੋਂ ਕਰਕੇ ਇਸ ‘ਤੇ ਕਾਰਵਾਈ ਕਰਦੇ। ਕਿਉਂਕਿ ਇਹ ਇਕ ਸਿਆਸਤ ਦਾ ਹਿੱਸਾ ਲੱਗ ਰਿਹਾ ਹੈ, ਜਿਸ ਲਈ ਗਿਆਨੀ ਰਘਬੀਰ ਸਿੰਘ ਵੱਲੋਂ ਸੋਚੀ ਸਮਝੀ ਸਾਜਿਸ਼ ਤਹਿਤ ਹੀ ਇਹ ਪ੍ਰੈਸ ਕਾਨਫਰੰਸ ਕੀਤੀ ਗਈ ਹੈ।
ਇਸਦੇ ਨਾਲ ਹੀ ਇਹ ਬੁਨਿਆਦੀ ਸਵਾਲ ਵੀ ਉੱਠਦਾ ਹੈ ਕਿ ਜਿਸ ਸਮੇਂ ਤੋਂ ਗਿਆਨੀ ਰਘਬੀਰ ਸਿੰਘ ਮੁੱਖ ਗ੍ਰੰਥੀ ਬਣੇ ਹਨ , ਉਦੋਂ ਤੋਂ ਲੈ ਕੇ ਹੁੰਦੇ ਹੁੰਦੇ ਇਹਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਨਿੱਤ ਦੀ ਮਰਿਯਾਦਾ ਅਤੇ ਨਿਤਨੇਮ ਦੀ ਨਿਭਾਈ ਹੈ । ਇਹ ਵੀ ਸੰਗਤ ਨੂੰ ਸਪੱਸ਼ਟ ਹੋਣ ਚਾਹੀਦੀ ਹੈ । ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਫੌਰੀ ਤੌਰ ਤੇ ਢੁਕਵੀਂ ਕਾਰਵਾਈ ਕਰਨੀ ਚਾਹੀਦੀ ਹੈ ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowFeb 19, 2026 10:48:33Noida, Uttar Pradesh:CHANDIGARH: AMARINDER SINGH RAJA WARRING (CONGRESS) ON union MINISTER RAVNEET SINGH BITTU'S STATEMENT AAP SARPANCH SHOT DEAD AT WEDDING IN TAR N TARAN
0
Report
DSDharmindr Singh
FollowFeb 19, 2026 10:39:000
Report
SSSanjay Sharma
FollowFeb 19, 2026 10:38:010
Report
DSDEVINDER SHARMA
FollowFeb 19, 2026 10:32:140
Report
KCKhem Chand
FollowFeb 19, 2026 10:22:130
Report
GPGYAN PRAKASH
FollowFeb 19, 2026 10:21:530
Report
RBRohit Bansal
FollowFeb 19, 2026 09:50:370
Report
DSDEVINDER SHARMA
FollowFeb 19, 2026 09:50:110
Report
DVDEVENDER VERMA
FollowFeb 19, 2026 09:48:120
Report
MSManuj Sharma
FollowFeb 19, 2026 09:40:290
Report
ADAnkush Dhobal
FollowFeb 19, 2026 09:40:110
Report
DSDharmindr Singh
FollowFeb 19, 2026 09:39:420
Report
BSBHARAT SHARMA
FollowFeb 19, 2026 09:25:540
Report
ASAvtar Singh
FollowFeb 19, 2026 09:25:350
Report
KSKapil sharma
FollowFeb 19, 2026 09:21:020
Report